AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Live Updates: ਸ਼੍ਰੀਲੰਕਾ ਨੇੜੇ ਈਰਾਨੀ ਜਹਾਜ਼ ‘ਤੇ ਪਣਡੁੱਬੀ ਹਮਲਾ, 101 ਲਾਪਤਾ, 78 ਜ਼ਖਮੀ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 04 Mar 2026 23:08 PM IST
Live Updates: ਸ਼੍ਰੀਲੰਕਾ ਨੇੜੇ ਈਰਾਨੀ ਜਹਾਜ਼ ‘ਤੇ ਪਣਡੁੱਬੀ ਹਮਲਾ, 101 ਲਾਪਤਾ, 78 ਜ਼ਖਮੀ
Live Updates
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 04 Mar 2026 07:10 PM (IST)

    ਸ਼੍ਰੀਲੰਕਾ ਨੇੜੇ ਈਰਾਨੀ ਜਹਾਜ਼ ‘ਤੇ ਪਣਡੁੱਬੀ ਹਮਲਾ, 101 ਲਾਪਤਾ, 78 ਜ਼ਖਮੀ

    ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੇ ਟਕਰਾਅ ਦੇ ਵਿਚਕਾਰ, ਸ਼੍ਰੀਲੰਕਾ ਦੇ ਤੱਟ ‘ਤੇ ਇੱਕ ਪਣਡੁੱਬੀ ਦੁਆਰਾ ਇੱਕ ਈਰਾਨੀ ਜਹਾਜ਼ ਨੂੰ ਨਿਸ਼ਾਨਾ ਬਣਾਇਆ ਗਿਆ। ਹੁਣ ਤੱਕ, ਹਮਲੇ ਵਿੱਚ 101 ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਹੈ। 78 ਜ਼ਖਮੀ ਹਨ, ਜਿਨ੍ਹਾਂ ਵਿੱਚੋਂ 32 ਦੀ ਹਾਲਤ ਗੰਭੀਰ ਹੈ।

  • 04 Mar 2026 04:40 PM (IST)

    ਮਹਿਬੂਬਾ ਮੁਫ਼ਤੀ ਨੇ ਟਰੰਪ ਅਤੇ ਨੇਤਨਯਾਹੂ ਦੇ ਪੁਤਲੇ ਸਾੜੇ

    ਪੀਡੀਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਇਰਾਨ ‘ਤੇ ਇਜ਼ਰਾਈਲੀ ਅਤੇ ਅਮਰੀਕੀ ਹਮਲਿਆਂ ਦੇ ਖਿਲਾਫ ਸ਼੍ਰੀਨਗਰ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਵਿਰੋਧ ਪ੍ਰਦਰਸ਼ਨ ਦੌਰਾਨ, ਉਨ੍ਹਾਂ ਨੇ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੋਸਟਰ ਸਾੜੇ।

  • 04 Mar 2026 02:37 PM (IST)

    ਟਰੰਪ ਨੇ ਵੱਡੇ ਝੂਠ ਬੋਲੇ ਤੇ ਅਮਰੀਕੀਆਂ ਨੂੰ ਧੋਖਾ ਦਿੱਤਾ: ਈਰਾਨ ਦੇ ਵਿਦੇਸ਼ ਮੰਤਰੀ

    ਈਰਾਨੀ ਵਿਦੇਸ਼ ਮੰਤਰੀ ਅਰਾਗਚੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਟਰੰਪ ਨੇ ਅਮਰੀਕੀ ਲੋਕਾਂ ਨੂੰ ਧੋਖਾ ਦਿੱਤਾ ਹੈ। ਉਨ੍ਹਾਂ ਸਰਾਸਰ ਝੂਠ ਬੋਲਿਆ ਹੈ ਤੇ ਸੱਚਾਈ ਨੂੰ ਛੁਪਾਇਆ ਹੈ।

  • 04 Mar 2026 01:44 PM (IST)

    ਇਜ਼ਰਾਈਲ ਦੀ ਈਰਾਨ ਦੇ ਨਵੇਂ ਸੁਪਰੀਮ ਲੀਡਰ ਮੋਜਤਬਾ ਨੂੰ ਧਮਕੀ, ਬਣਾਵਾਂਗਾ ਨਿਸ਼ਾਨਾ

    ਇਜ਼ਰਾਈਲ ਨੇ ਈਰਾਨ ਦੇ ਨਵੇਂ ਸੁਪਰੀਮ ਲੀਡਰ ਮੋਜਤਬਾ ਖਮੇਨੀ ਨੂੰ ਖੁੱਲ੍ਹੀ ਧਮਕੀ ਦਿੱਤੀ ਹੈ। ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਕਿਹਾ ਕਿ ਜੋ ਵੀ ਸੁਪਰੀਮ ਲੀਡਰ ਬਣੇਗਾ, ਉਸ ਨੂੰ ਨਿਸ਼ਾਨਾ ਬਣਾਇਆ ਜਾਵੇਗਾ।

  • 04 Mar 2026 12:50 PM (IST)

    IRGC ਨੇ ਸਟ੍ਰੇਟ ਆਫ਼ ਹੋਰਮਜ਼ ‘ਤੇ ‘ਪੂਰੇ ਕੰਟਰੋਲ’ ਦਾ ਕੀਤਾ ਦਾਅਵਾ

    ਈਰਾਨ ਦੇ ਰੈਵੋਲਿਊਸ਼ਨਰੀ ਗਾਰਡਜ਼ (IRGC) ਨੇ ਬੁੱਧਵਾਰ ਨੂੰ ਕਿਹਾ ਕਿ ਉਸ ਦਾ ਸਟ੍ਰੇਟ ਆਫ਼ ਹੋਰਮਜ਼ ‘ਤੇ “ਪੂਰਾ ਕੰਟਰੋਲ” ਹੈ। IRGC ਨੇ ਚੇਤਾਵਨੀ ਦਿੱਤੀ ਕਿ ਇਸ ਮਹੱਤਵਪੂਰਨ ਤੇਲ ਤੇ ਗੈਸ ਰੂਟ ਨੂੰ ਪਾਰ ਕਰਨ ਵਾਲੇ ਜਹਾਜ਼ਾਂ ਨੂੰ ਮਿਜ਼ਾਈਲ ਜਾਂ ਡਰੋਨ ਹਮਲਿਆਂ ਦਾ ਖ਼ਤਰਾ ਹੋ ਸਕਦਾ ਹੈ।

  • 04 Mar 2026 11:30 AM (IST)

    ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ, ਐਕਸ, ‘ਤੇ ਇੱਕ ਪੋਸਟ’ਚ ਆਪਣੇ ਦੇਸ਼ ਵਾਸੀਆਂ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਲਿਖਿਆ, “ਮੇਰੇ ਸਾਰੇ ਸਾਥੀ ਨਾਗਰਿਕਾਂ ਨੂੰ ਹੋਲੀ ਦੀਆਂ ਮੁਬਾਰਕਾਂ। ਰੰਗਾਂ ਤੇ ਖੁਸ਼ੀ ਦਾ ਇਹ ਤਿਉਹਾਰ ਸਾਰਿਆਂ ਲਈ ਖੁਸ਼ੀ ਲਿਆਵੇ। ਸਾਰਿਆਂ ਦਾ ਜੀਵਨ ਸੁੱਖ-ਖੁਸ਼ਹਾਲੀ ਤੇ ਸਫਲਤਾ ਦੇ ਰੰਗਾਂ ਨਾਲ ਭਰਿਆ ਰਹੇ।”

  • 04 Mar 2026 10:03 AM (IST)

    ਸਟਾਕ ਮਾਰਕੀਟ ‘ਚ ਭਾਰੀ ਗਿਰਾਵਟ, ਸੈਂਸੈਕਸ ਖੁੱਲ੍ਹਦੇ ਹੀ 2,000 ਅੰਕ ਡਿੱਗਿਆ

    ਅਮਰੀਕਾ, ਇਜ਼ਰਾਈਲ ਤੇ ਈਰਾਨ ਵਿਚਕਾਰ ਜੰਗ ਛਿੜ ਰਹੀ ਹੈ। ਇਸ ਦੌਰਾਨ, ਸਟਾਕ ਮਾਰਕੀਟ ‘ਚ ਤੇਜ਼ੀ ਨਾਲ ਗਿਰਾਵਟ ਆ ਰਹੀ ਹੈ। ਸ਼ੁਰੂਆਤੀ ਸੈਸ਼ਨ’ਚ ਸੈਂਸੈਕਸ 2,000 ਅੰਕ ਡਿੱਗ ਗਿਆ ਹੈ।

  • 04 Mar 2026 08:32 AM (IST)

    ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਸੰਗਤਾਂ

    ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਬੀਤੇ ਦਿਨਾਂ ਤੋਂ ਸੰਗਤਾਂ ਲਗਾਤਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ, ਜਦਕਿ ਅੱਜ ਸੰਗਤਾਂ ਦਾ ਸੈਲਾਬ ਦੇਖਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਇਸ ਵਾਰ ਹੋਲੇ ਮਹੱਲੇ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਸੰਗਤਾਂ ਦੀ ਸਹੂਲਤ ਦੇ ਲਈ ਟੈਂਟ ਸਿਟੀ, ਟਰਾਲੀ ਸਿਟੀ, ਈ-ਰਿਕਸ਼ਾ, ਐਲਈਡੀ, ਸੀਸੀਟੀਵੀ ਤੇ ਹੋਰ ਪ੍ਰਬੰਧ ਕੀਤੇ ਗਏ ਹਨ। ਇਸ ਵਾਰ ਹੋਲੇ ਮਹੱਲੇ ‘ਚ ਡਿਸਪੋਜੇਬਲ (ਜੈਵਿਕ) ਕ੍ਰੋਕਰੀ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਵਾਰ ਦਾ ਹੋਲਾ ਮਹੱਲਾ ‘ਗ੍ਰੀਨ ਹੋਲਾ ਮਹੱਲਾ’ ਹੋਵੇਗਾ, ਜਿੱਥੇ ਵਾਤਾਵਰਣ ਤੇ ਅਨੁਕੂਲ ਚੀਜ਼ਾਂ ਹੀ ਵਰਤੀਆਂ ਜਾਣਗੀਆਂ।

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...