Live Updates: ਟਰੰਪ ਵੱਲੋਂ ਇੱਕ ਹੋਰ ਧਮਕੀ, ਕਿਹਾ- ਭਾਰਤ ‘ਤੇ ਵਧਾਵਾਂਗੇ ਟੈਰਿਫ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਟਰੰਪ ਵੱਲੋਂ ਇੱਕ ਹੋਰ ਧਮਕੀ, ਕਿਹਾ- ਭਾਰਤ ‘ਤੇ ਵਧਾਵਾਂਗੇ ਟੈਰਿਫ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨੂੰ ਇੱਕ ਹੋਰ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਭਾਰਤ ਨਾ ਸਿਰਫ਼ ਰੂਸ ਤੋਂ ਭਾਰੀ ਮਾਤਰਾ ਵਿੱਚ ਤੇਲ ਖਰੀਦ ਰਿਹਾ ਹੈ, ਸਗੋਂ ਖਰੀਦੇ ਗਏ ਤੇਲ ਦਾ ਇੱਕ ਵੱਡਾ ਹਿੱਸਾ ਖੁੱਲ੍ਹੇ ਬਾਜ਼ਾਰ ਵਿੱਚ ਭਾਰੀ ਮੁਨਾਫ਼ੇ ‘ਤੇ ਵੇਚ ਰਿਹਾ ਹੈ। ਉਨ੍ਹਾਂ ਨੂੰ ਇਸ ਗੱਲ ਦੀ ਕੋਈ ਪਰਵਾਹ ਨਹੀਂ ਹੈ ਕਿ ਰੂਸ ਯੁੱਧ ਵਿੱਚ ਯੂਕਰੇਨ ਦੇ ਕਿੰਨੇ ਲੋਕ ਮਾਰ ਰਿਹਾ ਹੈ। ਇਸ ਕਾਰਨ, ਮੈਂ ਭਾਰਤ ਵੱਲੋਂ ਅਮਰੀਕਾ ਨੂੰ ਅਦਾ ਕੀਤੇ ਜਾਣ ਵਾਲੇ ਟੈਰਿਫ ਨੂੰ ਬਹੁਤ ਵਧਾ ਦਿਆਂਗਾ।
-
ਫਾਰੂਕ ਅਬਦੁੱਲਾ ਦਾ ਵੱਡਾ ਬਿਆਨ
ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਮੰਨਦੇ ਹਨ ਕਿ ਅੱਤਵਾਦ ਖਤਮ ਹੋ ਜਾਵੇਗਾ, ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਅੱਤਵਾਦ ਉਦੋਂ ਤੱਕ ਖਤਮ ਨਹੀਂ ਹੋਵੇਗਾ ਜਦੋਂ ਤੱਕ ਸਾਡੇ ਗੁਆਂਢੀਆਂ ਦੀ ਸਥਿਤੀ ਵਿੱਚ ਸੁਧਾਰ ਨਹੀਂ ਹੁੰਦਾ।
-
ਅਮਰਪਾਲ ਸਿੰਘ ਬੋਨੀ ਅਜਨਾਲਾ ਭਾਜਪਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਨਿਯੁਕਤ
ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਭਾਜਪਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਨਿਯੁਕਤ ਗਿਆ ਹੈ। ਉਨ੍ਹਾਂ ਨੂੰ ਹਲਕਾ ਅਜਨਾਲਾ,ਅਟਾਰੀ ਅਤੇ ਰਾਜਾਸਾਂਸੀ ਦੀ ਦਿੱਤੀ ਗਈ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਉਹ ਅੰਮ੍ਰਿਤਸਰ ਦਿਹਾਤੀ ਅੰਦਰ ਭਾਜਪਾ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ।
-
ਇੰਗਲੈਂਡ ਖਿਲਾਫ ਟੀਮ ਇੰਡੀਆ ਦੀ ਸ਼ਾਨਦਾਰ ਜਿੱਤ, ਸੀਰੀਜ਼ 2-2 ਦੇ ਬਰਾਬਰ
ਇੰਗਲੈਂਡ ਖਿਲਾਫ ਭਾਰਤੀ ਟੀਮ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਭਾਰਤ-ਇੰਗਲੈਂਡ ਸੀਰੀਜ਼ 2-2 ਨਾਲ ਬਰਾਬਰ ਹੋ ਗਈ ਹੈ। ਭਾਰਤ ਨੇ ਇੰਗਲੈਂਡ ਨੂੰ 6 ਦੌੜਾਂ ਨਾਲ ਹਰਾਇਆ।
-
ਲੋਕ ਸਭਾ ਦੀ ਕਾਰਵਾਈ ਮੰਗਲਵਾਰ ਸਵੇਰ 11 ਵਜੇ ਤੱਕ ਮੁਲਤਵੀ
ਲੋਕ ਸਭਾ ਦੀ ਕਾਰਵਾਈ ਅੱਜ ਵੀ ਪੂਰੀ ਤਰ੍ਹਾਂ ਜਾਰੀ ਨਹੀਂ ਰਹਿ ਸਕੀ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ, ਇਸਨੂੰ ਪਹਿਲਾਂ ਦੁਪਹਿਰ 2 ਵਜੇ ਤੱਕ ਅਤੇ ਫਿਰ ਕੱਲ੍ਹ ਮੰਗਲਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।
-
ਤਲਾਕ ਲਈ ਜੋਤਸ਼ੀ ਦੀ ਮਦਦ ਲਓ – ਸੁਪਰੀਮ ਕੋਰਟ
ਸੁਪਰੀਮ ਕੋਰਟ ਵਿੱਚ ਪਤੀ-ਪਤਨੀ ਵਿਚਕਾਰ ਵਿਆਹੁਤਾ ਝਗੜਾ ਚੱਲ ਰਿਹਾ ਹੈ। ਅਦਾਲਤ ਨੇ ਕਿਹਾ ਕਿ ਜੇਕਰ ਵਿਆਹ ਟੁੱਟ ਗਿਆ ਹੈ, ਤਾਂ ਵੱਖ ਹੋਣਾ ਬਿਹਤਰ ਹੈ। ਅਦਾਲਤ ਨੇ ਪਤਨੀ ਨੂੰ ਤਲਾਕ ਲੈਣ ਅਤੇ ਵੱਖ ਹੋਣ ਦਾ ਸਭ ਤੋਂ ਵਧੀਆ ਸਮਾਂ ਜਾਣਨ ਲਈ ਜੋਤਿਸ਼ ਦੀ ਮਦਦ ਲੈਣ ਦਾ ਸੁਝਾਅ ਵੀ ਦਿੱਤਾ। ਮਾਮਲੇ ਨੂੰ ਸੁਹਿਰਦਤਾ ਨਾਲ ਹੱਲ ਕਰਨ ਲਈ 4 ਹਫ਼ਤੇ ਦਿੱਤੇ ਗਏ ਹਨ।
-
ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੇ ਦੇਹਾਂਤ ਦੇ ਮੱਦੇਨਜ਼ਰ, ਰਾਹੁਲ ਗਾਂਧੀ ਨੇ ਅੱਜ ਦੀ ਪ੍ਰੈੱਸ ਕਾਨਫਰੰਸ ਕੀਤੀ ਰੱਦ
ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੇ ਦੇਹਾਂਤ ਦੇ ਮੱਦੇਨਜ਼ਰ ਰਾਹੁਲ ਗਾਂਧੀ ਨੇ ਅੱਜ ਦਾ ਪ੍ਰੈੱਸ ਕਾਨਫਰੰਸ ਰੱਦ ਕਰ ਦਿੱਤੀ ਹੈ।
-
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਦੇਹਾਂਤ
ਝਾਰਖੰਡ ਮੁਕਤੀ ਮੋਰਚਾ ਦੇ ਸੰਸਥਾਪਕ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ।