Live Updates: ਸਾਡੇ ਰਿਸ਼ਤੇ ਦਾ ਵਿਲੱਖਣ ਇਤਿਹਾਸ, ਆਪਣੇ ਹਿੱਤਾਂ ਦੀ ਰੱਖਿਆ ਕਰ ਰਹੇ ਹਾਂ-ਪੁਤਿਨ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
LIVE NEWS & UPDATES
-
ਜਲਦ ਮਿਲ ਸਕਦਾ ਪੰਜਾਬ ਕਾਂਗਰਸ ਨੂੰ ਨਵਾਂ ਪ੍ਰਧਾਨ, 8 ਚਿਹਰਿਆਂ ਨੂੰ ਮਿਲ ਸਕਦੀ ਹੈ ਵੱਡੀ ਜਿੰਮੇਵਾਰੀ
ਪੰਜਾਬ ਕਾਂਗਰਸ ਵਿੱਚ ਜਲਦ ਫੇਰ ਬਦਲ ਹੋਣ ਦੀ ਸੰਭਾਵਨਾ ਹੈ, ਸੂਤਰਾਂ ਅਨੁਸਾਰ ਹਾਈਕਮਾਂਡ ਨੇ 8 ਨਵੇਂ ਚਿਹਰਿਆਂ ਨੂੰ ਜਿੰਮੇਦਾਰੀ ਦੇਣ ਦੀ ਯੋਜਨਾ ਬਣਾਈ ਹੈ। ਇੱਕ ਦਲਿਤ ਚਿਹਰੇ ਨੂੰ ਵੀ ਵੱਡਾ ਅਹੁਦਾ ਮਿਲ ਸਕਦਾ ਹੈ।
-
ਮਦੀਨਾ ਤੋਂ ਹੈਦਰਾਬਾਦ ਜਾ ਰਹੀ ਇੰਡੀਗੋ ਦੀ ਉਡਾਣ ਦੀ ਅਹਿਮਦਾਬਾਦ ‘ਚ ਐਮਰਜੈਂਸੀ ਲੈਂਡਿੰਗ
ਮਦੀਨਾ ਤੋਂ ਹੈਦਰਾਬਾਦ ਜਾ ਰਹੀ ਇੰਡੀਗੋ ਦੀ ਉਡਾਣ 6E 058 ਨੂੰ ਬੰਬ ਦੀ ਧਮਕੀ ਤੋਂ ਬਾਅਦ ਅਹਿਮਦਾਬਾਦ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਉਡਾਣ ‘ਚ 180 ਯਾਤਰੀ ਤੇ ਛੇ ਚਾਲਕ ਦਲ ਦੇ ਮੈਂਬਰ ਸਵਾਰ ਸਨ।
-
BLO ਦੀ ਸਹਾਇਤਾ ਲਈ ਵਾਧੂ ਸਟਾਫ ਤਾਇਨਾਤ ਕੀਤਾ ਜਾਵੇ: ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਰਾਜਾਂ ਨੂੰ SIR ਲਈ ਵਾਧੂ ਸਟਾਫ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਵਿਅਕਤੀਗਤ BLO ਦੀਆਂ ਛੋਟ ਅਰਜ਼ੀਆਂ ‘ਤੇ ਕੇਸ-ਦਰ-ਕੇਸ ਦੇ ਆਧਾਰ ‘ਤੇ ਵਿਚਾਰ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ। ਅਦਾਲਤ ਨੇ ਕਿਹਾ ਕਿ ਕੋਈ ਵੀ ਬੀਐਲਓ ਜਿਸ ਨੂੰ ਕੋਈ ਸਮੱਸਿਆ ਹੈ, ਉਹ ਸਿੱਧੇ ਅਦਾਲਤ ‘ਚ ਪਹੁੰਚ ਕਰ ਸਕਦਾ ਹੈ।
-
ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ‘ਚ ਹੋਣਗੇ ਪੇਸ਼
ਭਾਜਪਾ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ‘ਚ ਪੇਸ਼ ਹੋਣਗੇ। ਅਦਾਲਤ ਨੇ ਉਨ੍ਹਾਂ ਨੂੰ ਮਾਣਹਾਨੀ ਦੇ ਮਾਮਲੇ ‘ਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਪਹਿਲਾਂ, ਕੰਗਨਾ ਰਣੌਤ 24 ਨਵੰਬਰ ਨੂੰ ਪੇਸ਼ ਹੋਣ ਵਾਲੇ ਸਨ, ਪਰ ਉਸ ਸਮੇਂ ਸਿਰਫ਼ ਉਨ੍ਹਾਂ ਦੇ ਜੂਨੀਅਰ ਵਕੀਲ ਹੀ ਅਦਾਲਤ ‘ਚ ਪੇਸ਼ ਹੋਏ।
-
ਪ੍ਰਦੂਸ਼ਣ ਕਾਰਨ ਛੋਟੇ ਬੱਚੇ ਸਾਹ ਨਹੀਂ ਲੈ ਪਾ ਰਹੇ: ਸੋਨੀਆ ਗਾਂਧੀ
ਕਾਂਗਰਸ ਨੇਤਾ ਸੋਨੀਆ ਗਾਂਧੀ ਨੇ ਪ੍ਰਦੂਸ਼ਣ ਨੂੰ ਲੈ ਕੇ ਸਰਕਾਰ ਤੋਂ ਸਵਾਲ ਉਠਾਇਆ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਸਰਕਾਰ ਨੂੰ ਇਸ ਮੁੱਦੇ ‘ਤੇ ਕਾਰਵਾਈ ਕਰਨੀ ਚਾਹੀਦੀ ਹੈ। ਛੋਟੇ ਬੱਚੇ ਸਾਹ ਨਹੀਂ ਲੈ ਪਾ ਰਹੇ ਹਨ।
-
ਬਿਕਰਮ ਮਜੀਠੀਆ ਨੂੰ ਕੋਰਟ ਤੋਂ ਰਾਹਤ ਨਹੀਂ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਨੇ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ ਕੀਤਾ ਸੀ। ਹਾਲਾਂਕਿ, ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
-
ਗੁਜਰਾਤ ਏਟੀਐਸ ਨੇ ਦੋ ਪਾਕਿਸਤਾਨੀ ਜਾਸੂਸਾਂ ਨੂੰ ਕੀਤਾ ਗ੍ਰਿਫ਼ਤਾਰ
ਗੁਜਰਾਤ ਏਟੀਐਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਲਈ ਜਾਸੂਸੀ ਕਰ ਰਹੇ ਸਨ।
