Live Updates: ਪਟਿਆਲਾ ਦੇ ਸ਼ਮਸ਼ਾਨ ਘਾਟ ਚੋਂ ਅਸਥੀਆਂ ਗਾਇਬ, ਤਾਂਤਰਿਕ ਕ੍ਰਿਆ ਦਾ ਸ਼ੱਕ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਪਟਿਆਲਾ ਦੇ ਸ਼ਮਸ਼ਾਨ ਘਾਟ ਚੋਂ ਅਸਥੀਆਂ ਗਾਇਬ
ਪਟਿਆਲਾ ਦੇ ਵੀਰ ਜੀ ਮੰਡੀਆਂ ਸ਼ਮਸ਼ਾਨਘਾਟ ਤੋਂ ਅਸਥੀਆਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੂੰ ਮੌਕੇ ‘ਤੇ ਬੁਲਾਇਆ ਗਿਆ। ਪਰਿਵਾਰ ਨੂੰ ਸ਼ੱਕ ਹੈ ਕਿ ਉਨ੍ਹਾਂ ਨੂੰ ਕਿਸੇ ਤਾਂਤਰਿਕ ਕ੍ਰਿਆ ਵਿੱਚ ਵਰਤਿਆ ਗਿਆ ਹੋ ਸਕਦਾ ਹੈ। ਹਾਲਾਂਕਿ, ਇੱਕ ਸਫਾਈ ਕਰਮਚਾਰੀ ਨੇ ਦੱਸਿਆ ਕਿ ਇਹ ਘਟਨਾ ਅੱਧੀ ਰਾਤ ਤੋਂ ਬਾਅਦ ਵਾਪਰੀ। ਪਟਿਆਲਾ ਦੇ ਮੇਅਰ ਵੀ ਮੌਕੇ ‘ਤੇ ਪਹੁੰਚੇ। ਪੁਲਿਸ ਹੁਣ ਇਲਾਕੇ ਅਤੇ ਸ਼ਮਸ਼ਾਨਘਾਟ ਵਿੱਚ ਲੱਗੇ ਕੈਮਰਿਆਂ ਦੀ ਨਿਗਰਾਨੀ ਕਰ ਰਹੀ ਹੈ।
-
ਮੁੜ ਜੇਲ੍ਹ ਤੋਂ ਬਾਹਰ ਆ ਰਿਹਾ ਗੁਰਮੀਤ ਰਾਮ ਰਹੀਮ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ 40 ਦਿਨਾਂ ਦੀ ਪੈਰੋਲ ‘ਤੇ ਰਿਹਾਅ ਹੋ ਰਿਹਾ ਹੈ। ਸਾਧਵੀਆਂ ਨਾਲ ਬਲਾਤਕਾਰ ਅਤੇ ਇੱਕ ਪੱਤਰਕਾਰ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਰਾਮ ਰਹੀਮ ਹੁਣ ਸਿਰਸਾ ਵਿੱਚ ਰਹੇਗਾ।
-
ਅੰਮ੍ਰਿਤਸਰ ਵਿੱਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਸਰਪੰਚ ਦਾ ਕਤਲ
ਤਰਨਾਤਰਨ ਤੋਂ ਆਪ ਸਰਪੰਚ ਜਰਮਨ ਸਿੰਘ ਵਿਆਹ ਸਮਾਗਮ ਚ ਸ਼ਾਮਿਲ ਹੋਣ ਆਇਆ ਸੀ। ਇਸ ਦੌਰਾਨ ਉਸਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।ਮ੍ਰਿਤਕ ਜਰਮਨ ਸਿੰਘ ਵਲਟੋਹਾ ਪਿੰਡ ਦਾ ਸਰਪੰਚ ਸੀ ।
-
ਕਾਂਗਰਸ ਨੇ ਮਨਰੇਗਾ ‘ਤੇ ਵਿਰੋਧ ਜਤਾਉਣ ਲਈ ਬਣਾਈ ਕਮੇਟੀ
ਕਾਂਗਰਸ ਪਾਰਟੀ ਨੇ ਮਨਰੇਗਾ ਨੂੰ ਲੈ ਕੇ ਅੰਦੋਲਨ ਕਰਨ ਲਈ ਨੌਂ ਲੋਕਾਂ ਦੀ ਇੱਕ ਕਮੇਟੀ ਬਣਾਈ ਹੈ। ਅਜੈ ਮਾਕਨ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ ਹੈ।

-
ਚੀਨ ਨੇ ਵੈਨੇਜ਼ੁਏਲਾ ‘ਤੇ ਅਮਰੀਕੀ ਹਮਲੇ ਦੀ ਕੀਤੀ ਨਿੰਦਾ
ਚੀਨ ਨੇ ਵੈਨੇਜ਼ੁਏਲਾ ‘ਤੇ ਅਮਰੀਕੀ ਹਮਲੇ ਦੀ ਨਿੰਦਾ ਕੀਤੀ ਹੈ। ਇਸ ਨੇ ਮਾਦੁਰੋ ਅਤੇ ਉਸ ਦੀ ਪਤਨੀ ਦੀ ਰਿਹਾਈ ਦੀ ਵੀ ਮੰਗ ਕੀਤੀ ਹੈ।
-
ਦਿੱਲੀ ਦੇ ਸ਼ਾਹਦਰਾ ਵਿੱਚ ਦੋਹਰਾ ਕਤਲ
ਦਿੱਲੀ ਪੁਲਿਸ ਨੇ ਕਿਹਾ ਕਿ ਐਤਵਾਰ ਨੂੰ ਪੂਰਬੀ ਦਿੱਲੀ ਦੇ ਸ਼ਾਹਦਰਾ ਖੇਤਰ ਵਿੱਚ ਇੱਕ ਬਜ਼ੁਰਗ ਜੋੜੇ ਦੀ ਉਨ੍ਹਾਂ ਦੇ ਘਰ ਵਿੱਚ ਹੱਤਿਆ ਕਰ ਦਿੱਤੀ ਗਈ। ਪੁਲਿਸ ਨੂੰ ਸ਼ੱਕ ਹੈ ਕਿ ਲੁੱਟ ਦਾ ਕਾਰਨ ਹੋ ਸਕਦਾ ਹੈ।
-
ਜੈ ਦੁੱਧਾਣੇ ਨੂੰ ਮੁੰਬਈ ਹਵਾਈ ਅੱਡੇ ‘ਤੇ ਹਿਰਾਸਤ ਵਿੱਚ ਲਿਆ
ਬਿੱਗ ਬੌਸ ਮਰਾਠੀ ਦੇ ਜੇਤੂ ਜੈ ਦੁੱਧਾਣੇ ਨੂੰ ਮੁੰਬਈ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਸ ‘ਤੇ 5 ਕਰੋੜ ਰੁਪਏ ਦੀ ਧੋਖਾਧੜੀ ਦਾ ਇਲਜ਼ਾਮ ਹੈ।
-
ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ, ਸੁਨਾਰੀਆ ਜੇਲ੍ਹ ‘ਚ ਕੱਟ ਰਿਹਾ ਸਜ਼ਾ
ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਪੈਰੋਲ ਦੌਰਾਨ ਰਾਮ ਰਹੀਮ ਡੇਰਾ ਸਿਰਸਾ ਰਹੇਗਾ। ਰਾਮ ਰਹੀਮ ਸਾਧਵੀਆਂ ਨਾਲ ਜਬਰ ਜਨਾਹ ਅਤੇ ਕਤਲ ਦੇ ਮਾਮਲਿਆਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਸਜ਼ਾ ਕੱਟ ਰਿਹਾ ਹੈ। ਇਸ ਤੋਂ ਪਹਿਲਾਂ ਰਾਮ ਰਹੀਮ ਨੂੰ 15 ਸਤੰਬਰ 2025 ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ।
-
ਉੱਤਰ ਭਾਰਤ ਵਿੱਚ ਸੰਘਣੀ ਧੁੰਦ ਦਾ ਕਹਿਰ, ਕਈ ਟ੍ਰੇਨਾਂ ਲੇਟ
ਉੱਤਰ ਭਾਰਤ ਵਿੱਚ ਸੰਘਣੀ ਧੁੰਦ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਵੱਡੀ ਗਿਣਤੀ ਵਿੱਚ ਟ੍ਰੇਨਾਂ ਦੇਰ ਨਾਲ ਚੱਲ ਰਹੀਆਂ ਹਨ।
-
ਵੈਨੇਜ਼ੁਏਲਾ ਦੀ ਉਪ-ਰਾਸ਼ਟਰਪਤੀ ਡੈਲਸੀ ਰੋਡਰਿਗਜ਼ ਬਣੀ ਅੰਤਰਿਮ ਰਾਸ਼ਟਰਪਤੀ ਬਣੀ
ਵੈਨੇਜ਼ੁਏਲਾ ਦੀ ਸੁਪਰੀਮ ਕੋਰਟ ਨੇ ਉਪ-ਰਾਸ਼ਟਰਪਤੀ ਡੈਲਸੀ ਰੋਡਰਿਗਜ਼ ਨੂੰ ਅੰਤਰਿਮ ਰਾਸ਼ਟਰਪਤੀ ਬਣਾਇਆ ਹੈ।
-
ਭਾਰਤ ਨੇ ਆਪਣੇ ਨਾਗਰਿਕਾਂ ਨੂੰ ਵੈਨੇਜ਼ੁਏਲਾ ਦੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ
ਭਾਰਤ ਨੇ ਸ਼ਨੀਵਾਰ ਨੂੰ ਆਪਣੇ ਨਾਗਰਿਕਾਂ ਨੂੰ ਵੈਨੇਜ਼ੁਏਲਾ ਦੀ ਸਥਿਤੀ ਨੂੰ ਮੱਦੇਨਜ਼ਰ ਗੈਰ-ਜ਼ਰੂਰੀ ਯਾਤਰਾ ਤੋਂ ਬਚਨ ਦੀ ਸਲਾਹ ਦਿੱਤੀ ਹੈ। ਮੰਤਰਾਲੇ ਨੇ ਇਹ ਸਲਾਹ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦਰੋ ਨੂੰ ਅਮਰੀਕਾ ਵੱਲੋਂ ਫੜੇ ਜਾਣ ਦੀ ਘਟਨਾ ਤੋਂ ਬਾਅਦ ਜਾਰੀ ਕੀਤਾ ਹੈ।
-
ਕਾਸ਼ੀ ਵਿੱਚ ਅੱਜ ਵਾਲੀਬਾਲ ਮਹਾਕੁੰਭ ਦਾ ਹੋਵੇਗਾ ਉਦਘਾਟਨ
ਵਾਲੀਬਾਲ ਮਹਾਕੁੰਭ ਦਾ ਉਦਘਾਟਨ ਅੱਜ ਕਾਸ਼ੀ ਵਿੱਚ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ 12 ਵਜੇ ਵਰਚੁਅਲੀ ਇਸ ਪ੍ਰੋਗਰਾਮ ਦਾ ਉਦਘਾਟਨ ਕਰਨਗੇ। ਇਹ ਮੁਕਾਬਲਾ 11 ਜਨਵਰੀ ਤੱਕ ਜਾਰੀ ਰਹੇਗਾ।