AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਛੱਤੀਸਗੜ੍ਹ ਬਾਰ ਕੌਂਸਲ ਚੋਣਾਂ ਵਿੱਚ ਖਰੀਦੋ-ਫਰੋਖਤ ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਜਾਂਚ ਦੇ ਦਿੱਤੇ ਆਦੇਸ਼

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 05 Feb 2026 23:39 PM IST
Share
ਛੱਤੀਸਗੜ੍ਹ ਬਾਰ ਕੌਂਸਲ ਚੋਣਾਂ ਵਿੱਚ ਖਰੀਦੋ-ਫਰੋਖਤ ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਜਾਂਚ ਦੇ ਦਿੱਤੇ ਆਦੇਸ਼
ਅਸਾਮ ਦੇ ਜੋਰਹਾਟ ਏਅਰ ਫੋਰਸ ਸਟੇਸ਼ਨ ‘ਤੇ IAF ਦਾ AN-32 ਜਹਾਜ਼ ਹਾਦਸਾਗ੍ਰਸਤ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 05 Feb 2026 10:02 PM (IST)

    ਛੱਤੀਸਗੜ੍ਹ ਬਾਰ ਕੌਂਸਲ ਚੋਣਾਂ ਵਿੱਚ ਖਰੀਦੋ-ਫਰੋਖਤ ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਜਾਂਚ ਦੇ ਦਿੱਤੇ ਆਦੇਸ਼

    ਸੁਪਰੀਮ ਕੋਰਟ ਨੇ ਛੱਤੀਸਗੜ੍ਹ ਰਾਜ ਬਾਰ ਕੌਂਸਲ ਦੀਆਂ ਚੋਣਾਂ ਵਿੱਚ ਖਰੀਦੋ-ਫਰੋਖਤ ਅਤੇ ਚੋਣ ਬੇਨਿਯਮੀਆਂ ਦੇ ਦੋਸ਼ਾਂ ਦਾ ਨੋਟਿਸ ਲੈਂਦਿਆਂ ਜਾਂਚ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਇਹ ਜ਼ਿੰਮੇਵਾਰੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਸੁਧਾਂਸ਼ੂ ਧੂਲੀਆ ਦੀ ਪ੍ਰਧਾਨਗੀ ਵਾਲੀ ਉੱਚ ਤਾਕਤੀ ਕਮੇਟੀ ਨੂੰ ਸੌਂਪੀ ਹੈ।

  • 05 Feb 2026 05:42 PM (IST)

    ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਦਾ ਰਾਜ ਸਭਾ ਤੋਂ ਵਾਕਆਊਟ

    ਜਿਵੇਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿੱਚ ਆਪਣਾ ਭਾਸ਼ਣ ਸ਼ੁਰੂ ਕੀਤਾ, ਵਿਰੋਧੀ ਧਿਰ ਨੇ ਨਾਅਰੇਬਾਜ਼ੀ ਅਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਥੋੜ੍ਹੀ ਦੇਰ ਦੀ ਨਾਅਰੇਬਾਜ਼ੀ ਤੋਂ ਬਾਅਦ, ਵਿਰੋਧੀ ਧਿਰ ਰਾਜ ਸਭਾ ਤੋਂ ਵਾਕਆਊਟ ਕਰ ਗਈ।

  • 05 Feb 2026 05:07 PM (IST)

    ਰਾਜਸਭਾ ਵਿੱਚ ਪੀਐਮ ਮੋਦੀ ਦੇ ਸੰਬੋਧਨ ਦੌਰਾਨ ਭਾਰੀ ਹੰਗਾਮਾ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਬੋਲ ਰਹੇ ਹਨ। ਜਿਵੇਂ ਹੀ ਪ੍ਰਧਾਨ ਮੰਤਰੀ ਨੇ ਬੋਲਣਾ ਸ਼ੁਰੂ ਕੀਤਾ, ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਫਿਰ ਪ੍ਰਧਾਨ ਮੰਤਰੀ ਨੇ ਸਪੀਕਰ ਨੂੰ ਕਿਹਾ, “ਮੈਂ ਬੇਨਤੀ ਕਰਦਾ ਹਾਂ ਕਿ ਖੜਗੇ ਜੀ ਨੂੰ ਉਨ੍ਹਾਂ ਦੀ ਸੀਟ ‘ਤੇ ਬੈਠ ਕੇ ਬੋਲਣ ਅਤੇ ਨਾਅਰੇਬਾਜ਼ੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ।”

  • 05 Feb 2026 04:54 PM (IST)

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 5 ਵਜੇ ਦੇ ਕਰੀਬ ਰਾਜ ਸਭਾ ਨੂੰ ਸੰਬੋਧਨ ਕਰਨਗੇ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 5 ਵਜੇ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਮਤੇ ਦਾ ਜਵਾਬ ਦੇਣਗੇ। ਲੋਕ ਸਭਾ ਵਿੱਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਿਹਾ ਗਤੀਰੋਧ ਵੀਰਵਾਰ ਨੂੰ ਵੀ ਜਾਰੀ ਰਿਹਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਮਤੇ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਜਵਾਬ ਤੋਂ ਬਿਨਾਂ ਹੀ ਮਨਜ਼ੂਰੀ ਦੇ ਦਿੱਤੀ ਗਈ।

  • 05 Feb 2026 03:39 PM (IST)

    ਰਵਨੀਤ ਬਿੱਟੂ ਅਤੇ ਹਾਹੁਲ ਗਾਂਧੀ ਦਾ ਇਹ ਆਪਸੀ ਮਾਮਲਾ ਹੈ : SAD

    ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਕਾਂਗਰਸ ਆਗੂ ਹਾਹੁਲ ਗਾਂਧੀ ਵਿਚਾਲੇ ਚਲ ਰਹੀ ਤਕਰਾਰ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਦਾ ਬਿਆਨ ਸਾਹਮਣੇ ਆਇਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਇਹ ਉਹਨਾਂ ਦਾ ਆਪਸੀ ਮਾਮਲਾ ਹੈ।

  • 05 Feb 2026 03:14 PM (IST)

    ਕਾਂਗਰਸ ਪੱਛਮੀ ਬੰਗਾਲ ‘ਚ ਇਕੱਲਿਆਂ ਲੜੇਗੀ ਚੋਣ

    ਜਨਰਲ ਸਕੱਤਰ-ਇੰਚਾਰਜ ਗੁਲਾਮ ਅਹਿਮਦ ਦੇ ਅਨੁਸਾਰ, ਕਾਂਗਰਸ ਪਾਰਟੀ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ।

  • 05 Feb 2026 01:58 PM (IST)

    ਵ੍ਹੀਲਚੇਅਰ ‘ਤੇ ਸੰਸਦ ਪਹੁੰਚੇ ਸ਼ਸ਼ੀ ਥਰੂਰ

    ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਅੱਜ ਵ੍ਹੀਲਚੇਅਰ ‘ਤੇ ਸੰਸਦ ਪਹੁੰਚੇ। ਬੁੱਧਵਾਰ ਨੂੰ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਪੌੜੀਆਂ ਤੋਂ ਉਤਰਦੇ ਸਮੇਂ ਉਹ ਫਿਸਲ ਗਏ ਸਨ। ਹਾਲਾਂਕਿ, ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਸੀ ਕਿ ਉਹ ਠੀਕ ਹਨ।

  • 05 Feb 2026 12:16 PM (IST)

    ਰਾਸ਼ਟਰਪਤੀ ਦੇ ਭਾਸ਼ਣ ‘ਤੇ ਲੋਕ ਸਭਾ ‘ਚ ਧੰਨਵਾਦ ਪ੍ਰਸਤਾਵ ਪਾਸ

    ਲੋਕ ਸਭਾ ਨੇ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਪਾਸ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਰਾਜ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਜਵਾਬ ਦੇਣਗੇ।

  • 05 Feb 2026 11:23 AM (IST)

    ਰਾਜ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਹੰਗਾਮਾ

    ਰਾਜ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਹੰਗਾਮਾ ਸ਼ੁਰੂ ਹੋ ਗਿਆ। ਵਿਰੋਧੀ ਧਿਰ ਦੇ ਨੇਤਾ ਖੜਗੇ ਨੇ ਦੋਸ਼ ਲਗਾਇਆ ਕਿ ਰਾਹੁਲ ਗਾਂਧੀ ਨੂੰ ਲੋਕ ਸਭਾ ‘ਚ ਬੋਲਣ ਨਹੀਂ ਦਿੱਤਾ ਗਿਆ, ਜਦੋਂ ਕਿ ਜੇ.ਪੀ. ਨੱਡਾ ਨੇ ਅਪੀਲ ਕੀਤੀ ਕਿ ਲੋਕ ਸਭਾ ਦੇ ਮੁੱਦੇ ਰਾਜ ਸਭਾ ‘ਚ ਨਾ ਉਠਾਏ ਜਾਣ। ਹਾਲਾਂਕਿ, ਵਿਰੋਧੀ ਧਿਰ ਦੇ ਸੰਸਦ ਮੈਂਬਰ ਨਾਅਰੇਬਾਜ਼ੀ ਕਰਦੇ ਰਹੇ।

  • 05 Feb 2026 10:28 AM (IST)

    ਸ਼੍ਰੋਮਣੀ ਅਕਾਲੀ ਦਲ ਦੀ ਅੱਜ ਚੰਡੀਗੜ੍ਹ ਵਿਖੇ ਮੀਟਿੰਗ

    ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਕ ਮੀਟਿੰਗ ਸੱਦੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਇਹ ਬੈਠਕ ਸੱਦੀ ਹੈ। ਅੱਜ ਸਵੇਰੇ 11 ਵਜੇ ਇਹ ਬੈਠਕ ਚੰਡੀਗੜ੍ਹ ਦੇ ਸ਼੍ਰੋਮਣੀ ਅਕਾਲੀ ਦਲ ਦਫ਼ਤਰ ਚ ਹੋਵੇਗੀ। ਇਸ ਬੈਠਕ ਚ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਹੋ ਸਕਦੇ ਹਨ।

  • 05 Feb 2026 09:00 AM (IST)

    ਸਿੱਖ ਫਾਰ ਜਸਟਿਸ ਅੱਤਵਾਦੀ ਪੰਨੂ ਦੇ ਦੋ ਸਲੀਪਰ ਸੈੱਲ ਗ੍ਰਿਫ਼ਤਾਰ

    ਸਿੱਖ ਫਾਰ ਜਸਟਿਸ ਅੱਤਵਾਦੀ ਪੰਨੂ ਦੇ ਸਲੀਪਰ ਸੈੱਲਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਵੇਂ ਗ੍ਰਿਫ਼ਤਾਰੀਆਂ ਦਿੱਲੀ ‘ਚ ਕੀਤੀਆਂ ਗਈਆਂ। 26 ਜਨਵਰੀ ਤੋਂ ਠੀਕ ਪਹਿਲਾਂ, ਦਿੱਲੀ ‘ਚ ਦੋ ਥਾਵਾਂ ‘ਤੇ ਪ੍ਰੋ ਖਾਲਿਸਤਾਨ ਲਿਖ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਸ ਮਾਮਲੇ ਦੇ ਦੋਵੇਂ ਮੁਲਜ਼ਮਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

  • 05 Feb 2026 07:44 AM (IST)

    ਅੱਜ ਤੋਂ ਤਿੰਨ ਦਿਨਾਂ ਦੇ ਜੰਮੂ-ਕਸ਼ਮੀਰ ਦੌਰੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ

    ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 5 ਤੋਂ 7 ਫਰਵਰੀ ਤੱਕ ਤਿੰਨ ਦਿਨਾਂ ਦੇ ਦੌਰੇ ‘ਤੇ ਜੰਮੂ ਅਤੇ ਕਸ਼ਮੀਰ ਜਾ ਰਹੇ ਹਨ, ਜਿੱਥੇ ਉਹ ਸੁਰੱਖਿਆ ਸਥਿਤੀ ਦੀ ਵਿਆਪਕ ਸਮੀਖਿਆ ਕਰਨਗੇ। ਅਮਿਤ ਸ਼ਾਹ 5 ਫਰਵਰੀ ਨੂੰ ਸ਼ਾਮ 5 ਵਜੇ ਜੰਮੂ ਪਹੁੰਚਣਗੇ ਤੇ ਉਸੇ ਸ਼ਾਮ ਨੂੰ ਰਾਜਨੀਤਿਕ ਨੇਤਾਵਾਂ ਨਾਲ ਮੁਲਾਕਾਤ ਕਰਨ ਲਈ ਸਿੱਧੇ ਲੋਕ ਭਵਨ ਜਾਣਗੇ।

Follow Us