Live Updates: ਫਿਰੋਜ਼ਪੁਰ ‘ਚ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਫਿਰੋਜ਼ਪੁਰ ‘ਚ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ
ਫਿਰੋਜ਼ਪੁਰ ਸ਼ਹਿਰ ਦੇ ਐੱਸਡੀ ਰਾਜ ਰਤਨ ਪਬਲਿਕ ਸਕੂਲ ‘ਚ ਦੂਜੀ ਕਲਾਸ ਵਿਚ ਪੜ੍ਹਦੇ ਵਿਦਿਆਰਥੀ ਮਨਮੀਤ ਸ਼ਰਮਾ ਦੀ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। 8 ਸਾਲਾ ਮਨਮੀਤ ਸਕੂਲਾਂ ਵਿਚ ਛੁੱਟੀਆਂ ਹੋਣ ਕਾਰਨ ਆਪਣੇ ਨਾਨਕੇ ਪਿੰਡ ਬਜੀਦਪੁਰ ਗਿਆ ਹੋਇਆ ਸੀ ਅਤੇ ਛੱਤ ਤੇ ਖੇਡੱਦੇ ਹੋਏ ਸਮੇਂ ਮਨਮੀਤ ਸ਼ਰਮਾ ਨੂੰ ਹਾਰਟ ਅਟੈਕ ਆ ਗਿਆ ਅਤੇ ਉਸ ਦੀ ਮੌਤ ਹੋ ਗਈ।
-
ਅਮਰੀਕਾ ਦੇ ਉੱਪ ਰਾਸ਼ਟਰਪਤੀ ਜੇਡੀ ਵੈਂਸ ਦੇ ਘਰ ਪੱਥਰਬਾਜੀ
ਅਮਰੀਕਾ ਦੇ ਉੱਪ ਰਾਸ਼ਟਰਪਤੀ ਜੇਡੀ ਵੈਂਸ ਦੇ ਘਰ ਪੱਥਰਬਾਜੀ ਦੀ ਖਬਰ ਆ ਰਹੀ ਹੈ। ਮੰਨਿਆ ਜਾ ਰਿਹਾ ਹੈ ਵੈਨੇਜੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਕਿਸੇ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।
-
15 ਜਨਵਰੀ ਨੂੰ ਸੀਐਮ ਭਗਵੰਤ ਮਾਨ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣਗੇ ਪੇਸ਼
15 ਜਨਵਰੀ ਨੂੰ ਸੀਐਮ ਭਗਵੰਤ ਮਾਨ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣਗੇ। ਆਪ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੁੱਖ ਮੰਤਰੀ ਜੱਥੇਦਾਰ ਵੱਲੋਂ ਚੁੱਕੇ ਗਏ ਹਰ ਸਵਾਲ ਦਾ ਉੱਥੇ ਜਵਾਬ ਦੇਣਗੇ।
-
ਤਰਨਤਾਰਨ ਵਿੱਚ ਐਨਕਾਉਂਟਰ,
ਤਰਨਤਾਰਨ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਐਨਕਾਉਂਟਰ ਹੋਇਆ ਹੈ, ਜਿਸ ਵਿੱਚ ਇੱਕ ਬਦਮਾਸ਼ ਨੂੰ ਗੋਲੀ ਲੱਗੀ ਹੈ। ਪੁਲਿਸ ਨੇ ਉਸਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ।
-
ਨਵਾਂਸ਼ਹਿਰ ਗੋਲਬਾਰੀ ਕਾਂਡ ਵਿੱਚ ਤਿੰਨ ਲੋਕ ਗ੍ਰਿਫ਼ਤਾਰ
ਨਵਾਂਸ਼ਹਿਰ ਗੋਲਬਾਰੀ ਕਾਂਡ ਵਿੱਚ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
-
ਬੰਗਲਾਦੇਸ਼ ਵਿੱਚ ਆਈਪੀਐਲ ਦੇ ਪ੍ਰਸਾਰਣ ‘ਤੇ ਪਾਬੰਦੀ
ਮੁਸਤਫਿਜ਼ੁਰ ਘਟਨਾ ਤੋਂ ਬਾਅਦ ਬੰਗਲਾਦੇਸ਼ ਵਿੱਚ ਆਈਪੀਐਲ ਦੇ ਪ੍ਰਸਾਰਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
-
ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਨੂੰ SC ਤੋਂ ਨਹੀਂ ਮਿਲੀ ਜਮਾਨਤ
2020 ਦਿੱਲੀ ਦੰਗਾ ਮਾਮਲੇ ‘ਚ ਮੁਲਜਮ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਨੂੰ ਜਮਾਨਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਦੋਵਾਂ ਦੀ ਜਮਾਨਤ ਪਟੀਸ਼ਨ ਠੁਕਰਾ ਦਿੱਤੀ ਹੈ। ਬਾਕੀ 5 ਮੁਲਜਮਾਂ ਨੂੰ ਜਮਾਨਤ ਨੂੰ ਅਦਾਲਤ ਨੇ ਬੇਲ ਦੇ ਦਿੱਤੀ ਹੈ।
-
ਰੂਸੀ ਤੇਲ ਖਰੀਦਣ ਨੂੰ ਲੈ ਕੇ ਟਰੰਪ ਨੇ ਫਿਰ ਦਿੱਤੀ ਧਮਕੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ ਨੂੰ ਰੂਸੀ ਤੇਲ ਖਰੀਦਣ ਖਿਲਾਫ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਭਾਰਤ ‘ਤੇ ਹੋਰ ਟੈਰਿਫ ਲਗਾ ਸਕਦੇ ਹਨ।
-
ਮਾਸਕੋ ਭੱਜਣ ਦੀ ਯੋਜਨਾ ਬਣਾ ਰਹੇ ਹਨ ਖਮੇਨੇਈ
ਈਰਾਨ ਵਿੱਚ ਇਸ ਸਮੇਂ ਜਨਤਕ ਗੁੱਸਾ ਭੜਕ ਰਿਹਾ ਹੈ। ਨਤੀਜੇ ਵਜੋਂ, ਸਰਵਉੱਚ ਨੇਤਾ, ਖਮੇਨੇਈ ਈਰਾਨ ਛੱਡ ਕੇ ਰੂਸ ਜਾਣ ਦੀ ਯੋਜਨਾ ਬਣਾ ਰਹੇ ਹਨ।
-
ਸ੍ਰੀ ਅਕਾਲ ਤਖ਼ਤ ‘ਤੇ ਪੇਸ਼ ਹੋਣਗੇ ਤਰੁਨਪ੍ਰੀਤ ਸੌਂਦ ਅਤੇ ਹਰਮੀਤ ਕਾਲਕਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅੱਜ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡੀਐਸਜੀਐਮਸੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਪੇਸ਼ ਹੋਣਗੇ।