Live Updates: ਲੁਧਿਆਣਾ ਪਾਸਪੋਰਟ ਦਫ਼ਤਰ ਹੋਇਆ ਸ਼ਿਫਟ, 7 ਜੁਲਾਈ ਤੋਂ ਨਵੀਂ ਇਮਾਰਤ ਵਿੱਚ ਸ਼ੁਰੂ ਹੋਵੇਗਾ ਕੰਮ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਚੋਣ ਕਮਿਸ਼ਨ ਨੇ ਮੁਖਤਾਰ ਅੰਸਾਰੀ ਦੀ ਪਾਰਟੀ ਨੂੰ ਨੋਟਿਸ ਜਾਰੀ
ਮਾਫੀਆ ਮੁਖਤਾਰ ਅੰਸਾਰੀ ਦੁਆਰਾ ਬਣਾਈ ਗਈ ਕੌਮੀ ਏਕਤਾ ਦਲ ਦੀ ਮਾਨਤਾ ਖ਼ਤਰੇ ਵਿੱਚ ਹੈ। ਚੋਣ ਕਮਿਸ਼ਨ ਨੇ ਪਾਰਟੀ ਨੂੰ “ਕਾਰਨ ਦੱਸੋ ਨੋਟਿਸ” ਜਾਰੀ ਕੀਤਾ ਹੈ, ਜਿਸ ਵਿੱਚ ਪੁੱਛਿਆ ਗਿਆ ਹੈ ਕਿ ਪਾਰਟੀ ਦੀ ਮਾਨਤਾ ਕਿਉਂ ਨਾ ਰੱਦ ਕੀਤੀ ਜਾਵੇ। ਇਹ ਕਦਮ ਅਜਿਹੇ ਸਮੇਂ ਆਇਆ ਹੈ ਜਦੋਂ ਮੁਖਤਾਰ ਅੰਸਾਰੀ ਦੇ ਪੁੱਤਰ ਅੱਬਾਸ ਅੰਸਾਰੀ ਨੂੰ ਵੀ ਵੱਡਾ ਸਿਆਸੀ ਝਟਕਾ ਲੱਗਾ ਹੈ। ਜੇਕਰ ਜਵਾਬ ਤਸੱਲੀਬਖਸ਼ ਨਹੀਂ ਹੈ, ਤਾਂ ਕੌਮੀ ਏਕਤਾ ਦਲ ਦੀ ਸਿਆਸੀ ਮਾਨਤਾ ਜਲਦੀ ਹੀ ਰੱਦ ਕੀਤੀ ਜਾ ਸਕਦੀ ਹੈ।
-
ਦਿੱਲੀ ਦੇ ਤੁਗਲਕਾਬਾਦ ਐਕਸਟੈਂਸ਼ਨ ‘ਚ ਕਤਲ ਦੇ ਵਾਰਦਾਤ ਦੀ ਘਟਨਾ, ਦੋਸ਼ੀ ਗ੍ਰਿਫ਼ਤਾਰ
ਦਿੱਲੀ ਦੇ ਤੁਗਲਕਾਬਾਦ ਐਕਸਟੈਂਸ਼ਨ (ਪੀਐਸ ਗੋਵਿੰਦਪੁਰੀ) ਵਿੱਚ ਕਤਲ ਦੀ ਕੋਸ਼ਿਸ਼ ਦੀ ਘਟਨਾ ਸਾਹਮਣੇ ਆਈ ਹੈ। ਪੀੜਤਾ ਜ਼ਿੰਦਾ ਹੈ ਅਤੇ ਏਮਜ਼ ਦੇ ਟਰਾਮਾ ਸੈਂਟਰ ਵਿੱਚ ਇਲਾਜ ਅਧੀਨ ਹੈ। ਪੁਲਿਸ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
-
ਅਰਜਨਟੀਨਾ ਦੇ ਰਾਸ਼ਟਰਪਤੀ ਜੇਵੀਅਰ ਮਾਈਲੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ
ਰਾਜਧਾਨੀ ਬਿਊਨਸ ਆਇਰਸ ਵਿੱਚ ਜਦੋਂ ਅਰਜਨਟੀਨਾ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ ਤਾਂ ਅਰਜਨਟੀਨਾ ਦੇ ਰਾਸ਼ਟਰਪਤੀ ਜੇਵੀਅਰ ਮਾਈਲੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਦੂਜੇ ਨੂੰ ਜੱਫੀ ਪਾਈ। ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਬਿਊਨਸ ਆਇਰਸ ਵਿੱਚ ਸੈਨ ਮਾਰਟਿਨ ਸਮਾਰਕ ‘ਤੇ ਫੁੱਲਾਂ ਦੀ ਭੇਟ ਕੀਤੀ।
-
ਲੁਧਿਆਣਾ ਪਾਸਪੋਰਟ ਦਫ਼ਤਰ ਹੋਇਆ ਸ਼ਿਫਟ
ਲੁਧਿਆਣਾ ਪਾਸਪੋਰਟ ਦਫ਼ਤਰ ਸ਼ਿਫਟ ਹੋ ਗਿਆ ਹੈ। ਜਿਸ ਦਾ ਕੰਮ 7 ਜੁਲਾਈ ਤੋਂ ਨਵੀਂ ਇਮਾਰਤ ਵਿੱਚ ਸ਼ੁਰੂ ਕੀਤਾ ਜਾਵੇਗਾ। ਦੱਸ ਦਈਏ ਕਿ ਬਿਨੈਕਾਰਾਂ ਨੂੰ ਆਧੁਨਿਕ ਸਹੂਲਤਾਂ ਮਿਲਣਗੀਆਂ।
-
ਬਿਹਾਰ ‘ਚ ਅਪਰਾਧ ਦੀਆਂ ਸਾਰੀਆਂ ਹੱਦਾਂ ਪਾਰ, ਸਰਕਾਰ ਅਪਰਾਧੀਆਂ ਨੂੰ ਰੱਖ ਰਹੀ ਸੁਰੱਖਿਅਤ- AAP
ਆਮ ਆਦਮੀ ਪਾਰਟੀ ਨੇ ਕਿਹਾ ਕਿ ਭਾਜਪਾ ਅਤੇ ਐਨਡੀਏ ਸ਼ਾਸਿਤ ਬਿਹਾਰ ਵਿੱਚ ਅਪਰਾਧ ਸਾਰੀਆਂ ਹੱਦਾਂ ਪਾਰ ਕਰ ਗਿਆ ਹੈ। ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਭਾਜਪਾ ਨੇਤਾ ਅਤੇ ਕਾਰੋਬਾਰੀ ਗੋਪਾਲ ਖੇਮਕਾ ਦੀ ਅਪਰਾਧੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਦਰਸਾਉਂਦੀ ਹੈ ਕਿ ਬਿਹਾਰ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਗਈ ਹੈ। ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਸੁਧਾਰਨ ਦੀ ਬਜਾਏ, ਬਿਹਾਰ ਪੁਲਿਸ ਪੈਸੇ ਵਸੂਲਣ ਅਤੇ ਅਪਰਾਧੀਆਂ ਨੂੰ ਸੁਰੱਖਿਅਤ ਰੱਖਣ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਲਈ, ਤਰਜੀਹ ਜਨਤਾ ਦੀ ਸੁਰੱਖਿਆ ਨਹੀਂ ਬਲਕਿ ਗੁੰਡਿਆਂ ਅਤੇ ਅਪਰਾਧੀਆਂ ਦੀ ਸੁਰੱਖਿਆ ਹੈ।
-
ਪ੍ਰਧਾਨ ਮੰਤਰੀ ਮੋਦੀ ਟਰੰਪ ਦੀ ਟੈਰਿਫ ਡੈੱਡਲਾਈਨ ਅੱਗੇ ਝੁਕਣਗੇ – ਰਾਹੁਲ ਗਾਂਧੀ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਪਿਊਸ਼ ਗੋਇਲ ਆਪਣੀ ਛਾਤੀ ਕਿੰਨੀ ਪਿੱਟ ਲੈਣ, ਮੇਰੀ ਗੱਲ ਵੱਲ ਧਿਆਨ ਦਿਓ, ਮੋਦੀ ਟਰੰਪ ਦੀ ਟੈਰਿਫ ਡੈੱਡਲਾਈਨ ਅੱਗੇ ਝੁਕਣਗੇ।’
-
ਸੁਖਬੀਰ ਬਾਦਲ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ ਹੈ। ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ, ਹਾਲਾਂਕਿ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਉਨ੍ਹਾਂ ਨੂੰ ਹੋਰ ਸਮਾਂ ਦਿੱਤਾ ਗਿਆ, ਪਰ ਇਸ ਤੋਂ ਬਾਅਦ ਵੀ ਉਨ੍ਹਾਂ ਨੇ ਸਪੱਸ਼ਟੀਕਰਨ ਨਹੀਂ ਦਿੱਤਾ। ਜਿਸ ਤੋਂ ਬਾਅਦ ਇਸ ਫੈਸਲਾ ਲਿਆ ਗਿਆ।
-
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10-11 ਜੁਲਾਈ ਨੂੰ ਹੋਵੇਗਾ
ਪੰਜਾਬ ਵਿੱਚ 10 ਅਤੇ 11 ਜੁਲਾਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆਏਗੀ। ਪੰਜਾਬ ਵਿੱਚ ਬੇਅਦਬੀ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਸੈਸ਼ਨ ਵਿੱਚ ਨਸ਼ਿਆਂ ਦੇ ਮੁੱਦੇ ‘ਤੇ ਵੀ ਚਰਚਾ ਕੀਤੀ ਜਾਵੇਗੀ।