Live Updates: ਪਟਨਾ: ਪੂਰਨੀਆ ਦੇ ਸੰਸਦ ਮੈਂਬਰ ਪੱਪੂ ਯਾਦਵ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਪੁਲਿਸ

Updated On: 

06 Feb 2026 23:35 PM IST

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

Live Updates: ਪਟਨਾ: ਪੂਰਨੀਆ ਦੇ ਸੰਸਦ ਮੈਂਬਰ ਪੱਪੂ ਯਾਦਵ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਪੁਲਿਸ

Live Updates

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 06 Feb 2026 11:06 PM (IST)

    ਪਟਨਾ: ਪੂਰਨੀਆ ਦੇ ਸੰਸਦ ਮੈਂਬਰ ਪੱਪੂ ਯਾਦਵ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਪੁਲਿਸ

    ਪੂਰਨੀਆ ਦੇ ਸੰਸਦ ਮੈਂਬਰ ਪੱਪੂ ਯਾਦਵ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਪਟਨਾ ਪਹੁੰਚ ਗਈ ਹੈ। 31 ਸਾਲ ਪੁਰਾਣੇ ਇੱਕ ਮਾਮਲੇ ਵਿੱਚ ਉਨ੍ਹਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ। ਪੱਪੂ ਯਾਦਵ ‘ਤੇ ਧੋਖਾਧੜੀ ਨਾਲ ਘਰ ਕਿਰਾਏ ‘ਤੇ ਲੈਣ ਦਾ ਦੋਸ਼ ਹੈ। ਕੁਰਕੀ ਦਾ ਹੁਕਮ ਤਿੰਨ ਦਿਨ ਪਹਿਲਾਂ ਜਾਰੀ ਕੀਤਾ ਗਿਆ ਸੀ।

  • 06 Feb 2026 09:55 PM (IST)

    ਜੰਮੂ-ਕਸ਼ਮੀਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਸੁਰੱਖਿਆ ਮੀਟਿੰਗ

    ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿੱਚ ਇੱਕ ਸੁਰੱਖਿਆ ਮੀਟਿੰਗ ਕੀਤੀ, ਜਿੱਥੇ ਉਨ੍ਹਾਂ ਨੇ ਜੰਮੂ ਖੇਤਰ ਵਿੱਚ ਸੁਰੱਖਿਆ ਬਲਾਂ ਦੀਆਂ ਹਾਲੀਆ ਕਾਰਵਾਈਆਂ ਦੀ ਪ੍ਰਸ਼ੰਸਾ ਕੀਤੀ, ਜਿਸ ਵਿੱਚ ਪਿਛਲੇ 15 ਦਿਨਾਂ ਵਿੱਚ ਜੈਸ਼ ਦੇ ਚਾਰ ਅੱਤਵਾਦੀ ਮਾਰੇ ਗਏ।

  • 06 Feb 2026 08:13 PM (IST)

    ਮੇਘਾਲਿਆ ਕੋਲਾ ਖਾਨ ਧਮਾਕੇ ਤੋਂ ਬਾਅਦ ਸੱਤ ਹੋਰ ਲਾਸ਼ਾਂ ਬਰਾਮਦ

    ਮੇਘਾਲਿਆ ਦੇ DGP ਅਨੁਸਾਰ, ਮੇਘਾਲਿਆ ਕੋਲਾ ਖਾਨ ਧਮਾਕੇ ਤੋਂ ਬਾਅਦ ਸੱਤ ਹੋਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 25 ਹੋ ਗਈ ਹੈ।

  • 06 Feb 2026 07:28 PM (IST)

    ਪਹਿਲਵਾਨ ਸਾਗਰ ਧਨਖੜ ਕਤਲ ਕੇਸ: ਸੁਸ਼ੀਲ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ

    ਦਿੱਲੀ ਦੀ ਰੋਹਿਣੀ ਅਦਾਲਤ ਨੇ ਸਾਗਰ ਧਨਖੜ ਕਤਲ ਕੇਸ ਦੇ ਦੋਸ਼ੀ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਸੁਸ਼ੀਲ ਕੁਮਾਰ ਨੇ ਰੋਹਿਣੀ ਅਦਾਲਤ ਵਿੱਚ ਨਿਯਮਤ ਜ਼ਮਾਨਤ ਦੀ ਮੰਗ ਲਈ ਪਟੀਸ਼ਨ ਦਾਇਰ ਕੀਤੀ ਸੀ। ਸੁਸ਼ੀਲ ਕੁਮਾਰ 2021 ਦੇ ਸਾਗਰ ਧਨਖੜ ਕਤਲ ਕੇਸ ਦਾ ਦੋਸ਼ੀ ਹੈ। ਪਿਛਲੇ ਸਾਲ ਸੁਪਰੀਮ ਕੋਰਟ ਨੇ ਉਸਦੀ ਜ਼ਮਾਨਤ ਰੱਦ ਕਰ ਦਿੱਤੀ ਸੀ।

  • 06 Feb 2026 06:17 PM (IST)

    ਬੰਗਲਾਦੇਸ਼ ਵਿੱਚ ਵੋਟਿੰਗ ਤੋਂ ਪਹਿਲਾਂ ਹਿੰਸਾ ਤੇਜ਼

    ਚੋਣਾਂ ਤੋਂ ਪਹਿਲਾਂ ਬੰਗਲਾਦੇਸ਼ ਵਿੱਚ ਹਿੰਸਾ ਵਧ ਗਈ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਹਨ। ਵੋਟਿੰਗ 12 ਫਰਵਰੀ ਨੂੰ ਹੋਣੀ ਹੈ।

  • 06 Feb 2026 05:20 PM (IST)

    ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿੱਚ ਗੁਰਨਾਮ BOP ਦਾ ਦੌਰਾ ਕੀਤਾ।

    ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿੱਚ ਗੁਰਨਾਮ BOP ਦਾ ਦੌਰਾ ਕੀਤਾ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਤੋਂ ਤਾਜਾ ਹਾਲਾਤ ਬਾਰੇ ਡੁੰਘਾਈ ਨਾਲ ਜਾਣਕਾਰੀ ਲਈ।

  • 06 Feb 2026 04:28 PM (IST)

    ਜਲੰਧਰ ਵਿੱਚ ਬੈਂਕ ਤੋਂ ਨਿਕਲੇ ਪਤੀ-ਪਤਨੀ ਤੋਂ 19 ਲੱਖ ਦੀ ਲੁੱਟ

    ਜਲੰਧਰ ਵਿੱਚ ਇੱਕ ਜੋੜੇ ਕੋਲੋਂ 19 ਲੱਖ ਰੁਪਏ ਲੁੱਟ ਲਏ ਗਏ। ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏਦੋ ਨਕਾਬਪੋਸ਼ ਅਪਰਾਧੀਆਂ ਨੇ ਦਿਨ-ਦਿਹਾੜੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਫਰਾਰ ਹੋ ਗਏ।

  • 06 Feb 2026 02:58 PM (IST)

    ਇਸਲਾਮਾਬਾਦ ਦੀ ਮਸਜ਼ਿਦ ‘ਚ ਬੰਬ ਧਮਾਕਾ, ਕਈ ਮੌਤਾਂ

    ਇਸਲਾਮਾਬਾਦ ਦੀ ਮਸਜ਼ਿਦ ‘ਚ ਜੁਮੇ ਦੀ ਨਮਾਜ ਦੌਰਾਨ ਬੰਬ ਧਮਾਕਾ ਹੋਇਆ ਹੈ। ਜਾਣਕਾਰੀ ਮੁਤਾਬਕ ਇਸ ਧਮਾਕੇ ‘ਚ ਕੋਈ ਲੋਕਾਂ ਨੇ ਜਾਨ ਗੁਆ ਦਿੱਤੀ ਹੈ।

  • 06 Feb 2026 02:43 PM (IST)

    ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਤੇ ਸੰਘਰਸ਼ ਦਾ ਬਿਗਲ

    ਪੰਜਾਬ ਦੀਆਂ ਪ੍ਰਮੁੱਖ ਕਿਸਾਨ ਜਥੇਬੰਦੀਆਂ, ਜਿਨ੍ਹਾਂ ‘ਚ ਵਿਸ਼ੇਸ਼ ਤੌਰ ‘ਤੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਤੇ ਹਰਜਿੰਦਰ ਸਿੰਘ ਲੱਖੋਵਾਲ ਸ਼ਾਮਲ ਸਨ, ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਅਰਦਾਸ ਕੀਤੀ।

  • 06 Feb 2026 12:46 PM (IST)

    ਸੁਪਰੀਮ ਕੋਰਟ ਤੋਂ ਜਨ ਸੁਰਾਜ ਪਾਰਟੀ ਨੂੰ ਵੱਡਾ ਝਟਕਾ, ਖਾਰਜ ਹੋਈ ਪਟੀਸ਼ਨ

    ਸੁਪਰੀਮ ਕੋਰਟ ਨੇ ਜਨ ਸੂਰਜ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਉਸਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਨੇ ਬਿਹਾਰ ਚੋਣਾਂ ‘ਤੇ ਸਵਾਲ ਖੜ੍ਹੇ ਕੀਤੇ ਸਨ।

  • 06 Feb 2026 11:58 AM (IST)

    ਜੰਡਿਆਲਾ ਰੈਲੀ ਤੋਂ ਪਹਿਲਾਂ ਪੰਜਾਬ ਕਾਂਗਰਸ ਲੀਡਰਸ਼ਿਪ ਡਾ. ਵੇਰਕਾ ਦੇ ਘਰ ਪਹੁੰਚੀ

    ਪੂਰੀ ਪੰਜਾਬ ਕਾਂਗਰਸ ਲੀਡਰਸ਼ਿਪ ਅੱਜ ਅੰਮ੍ਰਿਤਸਰ ਪਹੁੰਚੀ, ਜਿੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਕਾਂਗਰਸ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਈ ਸੀਨੀਅਰ ਕਾਂਗਰਸੀ ਆਗੂਆਂ ਨਾਲ ਡਾ. ਰਾਜਕੁਮਾਰ ਵੇਰਕਾ ਦੇ ਘਰ ਦਾ ਦੌਰਾ ਕੀਤਾ। ਜਾਣਕਾਰੀ ਮੁਤਾਬਕ, ਕਾਂਗਰਸ ਅੱਜ ਮਨਰੇਗਾ ਦੇ ਮੁੱਦੇ ‘ਤੇ ਜੰਡਿਆਲਾ ਦੀ ਦਾਣਾ ਮੰਡੀ ‘ਚ ਇੱਕ ਵੱਡੀ ਰੈਲੀ ਕਰ ਰਹੀ ਹੈ, ਜਿਸ ਵਿੱਚ ਸੂਬੇ ਭਰ ਦੇ ਪ੍ਰਮੁੱਖ ਆਗੂ ਤੇ ਵਰਕਰ ਸ਼ਾਮਲ ਹੋਣਗੇ। ਇਸ ਸੰਦਰਭ ਵਿੱਚ, ਪੂਰੀ ਕਾਂਗਰਸ ਲੀਡਰਸ਼ਿਪ ਜੰਡਿਆਲਾ ਪਹੁੰਚੀ ਹੈ।

  • 06 Feb 2026 11:11 AM (IST)

    “ਭੂਸਖੋਰ ਪੰਡਿਤ” ‘ਤੇ ਮਾਇਆਵਤੀ ਬ੍ਰਾਹਮਣਾਂ ਨਾਲ

    ਫਿਲਮ “ਭੂਸਖੋਰ ਪੰਡਿਤ” ਦੇ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਹਨ। ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ, ਫਿਲਮ ਦੇ ਨਿਰਦੇਸ਼ਕ ਨੀਰਜ ਪਾਂਡੇ ਨੇ ਇੱਕ ਸਪੱਸ਼ਟੀਕਰਨ ਜਾਰੀ ਕੀਤਾ ਹੈ। ਹੁਣ, ਮਾਇਆਵਤੀ ਨੇ ਵੀ ਬ੍ਰਾਹਮਣਾਂ ਦਾ ਸਾਥ ਦਿੱਤਾ। ਉਨ੍ਹਾਂ ਨੇ ਫਿਲਮ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।

  • 06 Feb 2026 10:23 AM (IST)

    ਪ੍ਰੀਖਿਆ ‘ਤੇ ਚਰਚਾ, ਪ੍ਰਧਾਨ ਮੰਤਰੀ ਮੋਦੀ ਨੇ ਦੱਸੇ ਤਣਾਅ ਘਟਾਉਣ ਦੇ ਤਰੀਕੇ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੀਖਿਆਵਾਂ ‘ਤੇ ਚਰਚਾ ਦੌਰਾਨ ਵਿਦਿਆਰਥੀਆਂ ਨਾਲ ਪ੍ਰੀਖਿਆ ਦੇ ਤਣਾਅ ਨੂੰ ਘਟਾਉਣ ਦੇ ਤਰੀਕੇ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਲਈ ਕੁੱਝ ਸੁਝਾਅ ਵੀ ਸਾਂਝੇ ਕੀਤੇ।

Follow Us