Live Updates: ਜੇਵਰ ਹਵਾਈ ਅੱਡੇ ਤੋਂ ਮਿਲਿਆ ਏਅਰੋਡ੍ਰੌਮ ਲਾਇਸੈਂਸ, ਜਲਦ ਸ਼ੁਰੂ ਹੋਣਗੀਆਂ ਉਡਾਣਾਂ

Updated On: 

08 Mar 2026 08:26 AM IST

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

Live Updates: ਜੇਵਰ ਹਵਾਈ ਅੱਡੇ ਤੋਂ ਮਿਲਿਆ ਏਅਰੋਡ੍ਰੌਮ ਲਾਇਸੈਂਸ, ਜਲਦ ਸ਼ੁਰੂ ਹੋਣਗੀਆਂ ਉਡਾਣਾਂ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 06 Mar 2026 09:50 PM (IST)

    ਜੇਵਰ ਹਵਾਈ ਅੱਡੇ ਤੋਂ ਮਿਲਿਆ ਏਅਰੋਡ੍ਰੌਮ ਲਾਇਸੈਂਸ, ਜਲਦ ਸ਼ੁਰੂ ਹੋਣਗੀਆਂ ਉਡਾਣਾਂ

    ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਵਿੱਚ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ (ਜੇਵਰ ਹਵਾਈ ਅੱਡਾ) ਨੂੰ ਇੱਕ ਵੱਡੀ ਪ੍ਰਵਾਨਗੀ ਮਿਲ ਗਈ ਹੈ। ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਹਵਾਈ ਅੱਡੇ ਨੂੰ ਇੱਕ ਏਅਰੋਡ੍ਰੌਮ ਲਾਇਸੈਂਸ ਜਾਰੀ ਕੀਤਾ ਹੈ। ਇਹ ਲਾਇਸੈਂਸ ਯਮੁਨਾ ਇੰਟਰਨੈਸ਼ਨਲ ਏਅਰਪੋਰਟ ਪ੍ਰਾਈਵੇਟ ਲਿਮਟਿਡ (ਵਾਈਆਈਏਪੀਐਲ) ਨੂੰ ਦਿੱਤਾ ਗਿਆ ਹੈ, ਜੋ ਜੇਵਰ ਵਿੱਚ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡਾ ਵਿਕਸਤ ਕਰ ਰਿਹਾ ਹੈ।

  • 06 Mar 2026 07:15 PM (IST)

    ਨਿਸ਼ਾਂਤ ਕੁਮਾਰ ਭਲਕੇ ਜੇਡੀਯੂ ਦੀ ਮੈਂਬਰਸ਼ਿਪ ਕਰਨਗੇ ਜੁਆਇੰਨ

    ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਘਰ ‘ਤੇ ਜੇਡੀਯੂ ਦੀ ਮੀਟਿੰਗ ਸਮਾਪਤ ਹੋਈ। ਜੇਡੀਯੂ ਆਗੂ ਨੀਰਜ ਕੁਮਾਰ ਨੇ ਕਿਹਾ ਕਿ ਅੱਜ ਜੇਡੀਯੂ ਦੇ ਰਾਸ਼ਟਰੀ ਪ੍ਰਧਾਨ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਮੌਜੂਦਗੀ ਵਿੱਚ ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਨ ਸਭਾ ਦੀ ਮੀਟਿੰਗ ਹੋਈ। ਮੀਟਿੰਗ ਸਰਬਸੰਮਤੀ ਨਾਲ ਉਨ੍ਹਾਂ ਦੇ ਫੈਸਲੇ ਨਾਲ ਖੜ੍ਹੀ ਹੈ ਕਿਉਂਕਿ ਉਨ੍ਹਾਂ ਨੇ ਪਾਰਟੀ ਦੀ ਸਥਾਪਨਾ ਕੀਤੀ ਸੀ। ਇਸ ਲਈ ਜੇਡੀਯੂ ਵਿਧਾਨ ਸਭਾ ਅਤੇ ਸੰਸਦ ਮੈਂਬਰ ਉਨ੍ਹਾਂ ਦੇ ਨਾਲ ਹਨ।

  • 06 Mar 2026 06:26 PM (IST)

    ਕਾਂਗਰਸ ਨੇ ਆਪਣੇ ਲੋਕ ਸਭਾ ਮੈਂਬਰਾਂ ਲਈ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕੀਤਾ

    ਕਾਂਗਰਸ ਨੇ ਬਜਟ ਸੈਸ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ 9-11 ਮਾਰਚ ਲਈ ਆਪਣੇ ਲੋਕ ਸਭਾ ਮੈਂਬਰਾਂ ਲਈ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕੀਤਾ ਹੈ।

  • 06 Mar 2026 04:35 PM (IST)

    UPSC 2025 ਦਾ ਫਾਈਨਲ ਰਿਜਲਟ ਜਾਰੀ

    UPSC 2025 ਦਾ ਫਾਈਨਲ ਰਿਜਲਟ ਜਾਰੀ ਕਰ ਦਿੱਤਾ ਗਿਆ ਹੈ। ਅਨੁਜ ਅਗਨੀਹੋਤਰੀ ਨੇ ਇਸ ਸਾਲ ਦੀ ਪ੍ਰੀਖਿਆ ਵਿੱਚ ਟਾਪ ਕੀਤਾ ਹੈ।

  • 06 Mar 2026 02:13 PM (IST)

    ਪੰਜਾਬ ‘ਚ ਬਿਜਲੀ ਹੋਵੇਗੀ ਸਸਤੀ, 1.50 ਰੁਪਏ ਦੀ ਕਟੌਤੀ

    ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਐਤਵਾਰ, 8 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ। 8 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਕਾਰਵਾਈ ਮੁਲਤਵੀ ਕਰਨ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

  • 06 Mar 2026 01:30 PM (IST)

    ਪੰਜਾਬ ਕਾਂਗਰਸ ਚੰਡੀਗੜ੍ਹ ‘ਚ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ

    ਪੰਜਾਬ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ। ਪੰਜਾਬ ਕਾਂਗਰਸ ਵੱਲੋਂ ਅੱਜ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਵੈਟਰ ਕੈਨਨ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।

  • 06 Mar 2026 12:28 PM (IST)

    ਪੰਜਾਬ ਬਜਟ: ਗਵਰਨਰ ਦੇ ਭਾਸ਼ਣ ਦੀ ਸਮਾਮਤੀ

    ਪੰਜਾਬ ਬਜਟ ਇਜਲਾਸ ਦੀ ਕਾਰਵਾਈ ਗਵਰਨਰ ਗੁਲਾਬ ਚੰਦ ਕਟਾਰੀਆਂ ਦੇ ਭਾਸ਼ਣ ਨਾਲ ਸ਼ੁਰੂ ਹੋਈ। ਉਨ੍ਹਾਂ ਨੇ ਪ੍ਰਕਿਰਿਆ ਤਹਿਤ ਸਰਕਾਰ ਦੇ ਕੰਮ-ਕਾਜ ਦੇ ਵੇਰਵੇ ਦਿੱਤੇ। ਇਸ ਦੌਰਾਨ ਕਾਂਗਰਸ ਨੇ ਹੰਗਾਮਾ ਕੀਤਾ ਤੇ ਵਾਕਆਊਟ ਕਰ ਦਿੱਤਾ। ਗਵਰਨਰ ਦਾ ਭਾਸ਼ਣ ਹੁਣ ਖ਼ਤਮ ਹੋ ਚੁੱਕਾ ਹੈ।

  • 06 Mar 2026 11:25 AM (IST)

    ਗਵਰਨਰ ਦੇ ਭਾਸ਼ਣ ਦੌਰਾਨ ਵਿਧਾਨ ਸਭਾ ‘ਚ ਹੰਗਾਮਾ

    ਗਵਰਨਰ ਗੁਲਾਬ ਚੰਦ ਕਟਾਰੀਆ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ‘ਚ ਭਾਸ਼ਣ ਦੇ ਰਹੇ ਹਨ। ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਜਾ ਰਿਹਾ ਹੈ।

  • 06 Mar 2026 11:05 AM (IST)

    ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ

    ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ। ਰਾਜਪਾਲ ਗੁਲਾਬ ਚੰਦ ਕਟਾਰੀਆ ਆਪਣਾ ਭਾਸ਼ਣ ਦੇ ਰਹੇ ਹਨ।

  • 06 Mar 2026 10:09 AM (IST)

    ਬਜਟ ਇਜਲਾਸ ਤੋਂ ਪਹਿਲਾਂ ਬੈਂਡ ਵਾਜਿਆਂ ਦੇ ਨਾਲ ‘ਆਪ’ ਦਾ ਪ੍ਰਦਰਸ਼ਨ

    ਪੰਜਾਬ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂ ਬੈਂਡ ਵਾਜਿਆਂ ਦੇ ਨਾਲ ਵਿਧਾਨ ਸਭਾ ‘ਚ ਪਹੁੰਚੇ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਹੋਰ ਆਗੂਆਂ ਨੇ ਇਹ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਪੰਜਾਬ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹਰਭਜਨ ਸਿੰਘ ਈਟੀਓ ਖਿਲਾਫ਼ ਇੱਕ ਬਿਆਨ ਦਿੱਤਾ ਸੀ, ਜਿਸ ਵਿਰੋਧ ‘ਆਪ’ ਵੱਲੋਂ ਕੀਤਾ ਜਾ ਰਿਹਾ ਹੈ।

  • 06 Mar 2026 08:34 AM (IST)

    ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਪੰਜਾਬ ਦਾ ਬਜਟ ਇਜਲਾਸ

    ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ, 6 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਪਹਿਲੇ ਦਿਨ ਆਪਣਾ ਭਾਸ਼ਣ ਦੇਣਗੇ।

Follow Us