Live Updates: ਆਰਸੀਬੀ ਦੇ ਤੇਜ਼ ਗੇਂਦਬਾਜ਼ ਯਸ਼ ਦਿਆਲ ਖ਼ਿਲਾਫ਼ ਕੇਸ ਦਰਜ, ਖ਼ਤਰੇ ‘ਚ ਕਰੀਅਰ

abhishek-thakur
Updated On: 

08 Jul 2025 00:06 AM IST

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Live Updates: ਆਰਸੀਬੀ ਦੇ ਤੇਜ਼ ਗੇਂਦਬਾਜ਼ ਯਸ਼ ਦਿਆਲ ਖ਼ਿਲਾਫ਼ ਕੇਸ ਦਰਜ, ਖ਼ਤਰੇ ਚ ਕਰੀਅਰ
Follow Us On

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 07 Jul 2025 11:31 PM (IST)

    ਆਰਸੀਬੀ ਦੇ ਤੇਜ਼ ਗੇਂਦਬਾਜ਼ ਯਸ਼ ਦਿਆਲ ਖ਼ਿਲਾਫ਼ ਕੇਸ ਦਰਜ, ਖ਼ਤਰੇ ‘ਚ ਕਰੀਅਰ

    ਰਾਇਲ ਚੈਲੇਂਜਰਜ਼ ਬੰਗਲੌਰ ਦੇ ਤੇਜ਼ ਗੇਂਦਬਾਜ਼ ਯਸ਼ ਦਿਆਲ ਵੱਡੀ ਮੁਸੀਬਤ ਵਿੱਚ ਫਸ ਗਏ ਹਨ। ਪੁਲਿਸ ਨੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਮਾਮਲਾ ਦਰਜ ਕਰ ਲਿਆ ਹੈ।

  • 07 Jul 2025 08:31 PM (IST)

    ਅਸ਼ਵਨੀ ਸ਼ਰਮਾ ਨੂੰ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ

    ਪਠਾਨਕੋਟ ਤੋਂ ਮੌਜੂਦਾ ਵਿਧਾਇਕ ਭਾਜਪਾ ਦੇ ਅਸ਼ਵਨੀ ਸ਼ਰਮਾ ਨੂੰ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਸੁਨੀਲ ਜਾਖੜ ਤੋਂ ਪਹਿਲਾਂ ਅਸ਼ਵਨੀ ਸ਼ਰਮਾ ਪੰਜਾਬ ਭਾਜਪਾ ਦੇ ਪ੍ਰਧਾਨ ਸਨ।

  • 07 Jul 2025 08:08 PM (IST)

    ਤਰਨਤਾਰਨ ‘ਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦੀ ਚੋਣ ਲਈ ਹੋਈ ਮੀਟਿੰਗ

    ਤਰਨਤਾਰਨ ‘ਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦੀ ਚੋਣ ਲਈ ਮੀਟਿੰਗ ਹੋਈ ਹੈ। ਅਬਜਰਵਰ ਸੁੱਚਾ ਸਿੰਘ ਲੰਗਾਹ ਦੀ ਪ੍ਰਧਾਨਗੀ ਹੇਠ ਹੋਈ ਡੈਲੀ ਗੇਟ ਵੱਲੋਂ ਪ੍ਰਧਾਨ ਚੁਣਨ ਦੇ ਸਾਰੇ ਅਧਿਕਾਰ ਸਰਵਸੰਮਤੀ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਹੈ।

  • 07 Jul 2025 07:12 PM (IST)

    ਡੀਗੜ੍ਹ ‘ਚ ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਲਏ ਇਹ ਵੱਡੇ ਫੈਸਲੇ

    ਪੰਜਾਬ ਕੈਬਨਿਟ ਦੀ ਮੀਟਿੰਗ ਸਮਾਪਤ ਹੋ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਟੀਚਰ ਭਰਤੀ, BBMB ਤੇ ਕਿਲ੍ਹਾ ਰਾਏਪੁਰ ਨੂੰ ਲੈ ਕੇ ਵੱਡੇ ਫੈਸਲੇ ਲਏ ਗਏ ਹਨ।

  • 07 Jul 2025 06:19 PM (IST)

    ਚੰਡੀਗੜ੍ਹ ‘ਚ ਅੱਜ ਸਾਢੇ 6 ਵਜੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

    ਚੰਡੀਗੜ੍ਹ ‘ਚ ਅੱਜ ਸਾਢੇ 6 ਵਜੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਵੱਡੇ ਫੈਸਲੇ ਹੋਣ ਦੀ ਉਮੀਦ ਹੈ।

  • 07 Jul 2025 06:03 PM (IST)

    ਚੰਡੀਗੜ੍ਹ ਚ ਬਦਲੇ ਕੈਬ ਟੈਕਸੀ ਦੇ ਰੇਟ, ਜਾਣੋ ਕੀ ਹਨ ਨਵੇਂ ਰੇਟ

    ਕੈਬ ਟੈਕਸੀ ਲਈ, ਪਹਿਲੇ 3 ਕਿਲੋਮੀਟਰ ਲਈ 90 ਰੁਪਏ ਲਏ ਜਾਣਗੇ। ਇਹ ਦਰਾਂ 4 ਸੀਟਾਂ ਵਾਲੀਆਂ ਟੈਕਸੀਆਂ ‘ਤੇ ਲਾਗੂ ਹੋਣਗੀਆਂ। 6 ਸੀਟਾਂ ਵਾਲੀ ਟੈਕਸੀ ਲਈ, ਪਹਿਲੇ 3 ਕਿਲੋਮੀਟਰ ਲਈ ₹100 ਦਾ ਖਰਚਾ ਲਿਆ ਜਾਵੇਗਾ।

  • 07 Jul 2025 05:38 PM (IST)

    ਹੁਸ਼ਿਆਰਪੁਰ ਸੜਕ ਹਾਦਸਾ, 8 ਲੋਕਾਂ ਦੀ ਮੌਤ 20 ਤੋਂ ਵੱਧ ਜ਼ਖਮੀ

    ਹੁਸ਼ਿਆਰਪੁਰ ਵਿੱਚ ਯਾਤਰੀਆਂ ਨਾਲ ਭਰੀ ਇੱਕ ਬੱਸ ਸਾਹਮਣੇ ਤੋਂ ਆ ਰਹੀ ਇੱਕ ਕਾਰ ਨਾਲ ਟਕਰਾ ਗਈ। ਇਸ ਤੋਂ ਬਾਅਦ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸੜਕ ਦੇ ਵਿਚਕਾਰ ਪਲਟ ਗਈ, ਜਿਸ ਕਾਰਨ 8 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 20 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋ ਗਏ।

  • 07 Jul 2025 02:59 PM (IST)

    ਅਬੋਹਰ ਕਤਲ ਕਾਂਡ ਮਾਮਲੇ ‘ਚ DIG ਦਾ ਬਿਆਨ, ਨਹੀਂ ਬਖਸ਼ੇ ਜਾਣਗੇ ਮੁਲਜ਼ਮ

    ਅਬੋਹਰ ਕਤਲ ਕਾਂਡ ਵਿੱਚ DIG ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜੋ ਵਿੱਚ ਇਸ ਵਿੱਚ ਸ਼ਾਮਲ ਹੋਵੇਗਾ ਉਸ ਨੂੰ ਬਖਸ਼ੀਆਂ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਮੁਲਜ਼ਮਾਂ ਖਿਲਾਫ ਸਖ਼ਤ ਸਬੂਤ ਮਿਲ ਗਏ ਹਨ ਅਤੇ ਨਤੀਜੇ ਜਲਦ ਹੀ ਤੁਹਾਡੇ ਸਾਹਮਣੇ ਹੋਣਗੇ। DIG ਨੇ ਕਿਹਾ ਕਿ ਪੰਜਾਬ ਪੁਲਿਸ, ਪੰਜਾਬ ਸਰਕਾਰ ਗੈਂਗਸਟਰਾਂ ਖਿਲਾਫ ਹੈ ਅਤੇ ਹਮੇਸ਼ਾ ਹੀ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਜਿਸ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਪੇਜ਼ ਨੂੰ ਅਸੀਂ ਚੰਗੇ ਤਰੀਕੇ ਨਾਲ ਦੇਖ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਸਖ਼ਤ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਨੇ ਖੁਲਾਸਾ ਕਰਦਿਆਂ ਕਿਹਾ ਕਿ ਸੀਸੀਟੀਵੀ ਵਿੱਚ ਤਿੰਨ ਲੋਕ ਦੇਖੇ ਗਏ ਹਨ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਹੀ ਸਲਾਖਾਂ ਵਿੱਚ ਕੀਤਾ ਜਾਵੇਗਾ।

  • 07 Jul 2025 12:33 PM (IST)

    ਫਰੀਦਕੋਟ ਪੁਲਿਸ ਦੇ ਅੜਿੱਕੇ ਚੜ੍ਹਿਆ ਨਸ਼ਾ ਤਸਕਰ, ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ

    ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਇੱਕਤਸਕਰ ਨੂੰ ਫਰੀਦਕੋਟ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ ਵੱਡੀ ਮਾਤਰਾ ‘ਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ।

  • 07 Jul 2025 11:28 AM (IST)

    ਅਬੋਹਰ ਵਿੱਚ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

    ਅਬੋਹਰ ਵਿੱਚ ਇੱਕ ਸ਼ੋਅ ਰੂਮ ਮਾਲਕ ਤੇ ਕੁਝ ਅਣਪਛਾਤੇ ਲੋਕਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸਤੋਂ ਬਾਅਦ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਉੱਧਰ, ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ 2-3 ਮੁਲਜ਼ਮ ਬਾਈਕ ਤੇ ਸਵਾਰ ਹੋ ਕੇ ਆਏ ਸਨ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉੱਥੋਂ ਫਰਾਰ ਹੋ ਗਏ।

  • 07 Jul 2025 11:12 AM (IST)

    ਬਿਹਾਰ ਵੋਟਰ ਸੂਚੀ ਨਾਲ ਸਬੰਧਤ ਪਟੀਸ਼ਨ ‘ਤੇ 10 ਜੁਲਾਈ ਨੂੰ ਸੁਣਵਾਈ

    ਸੁਪਰੀਮ ਕੋਰਟ ਹੁਣ ਬਿਹਾਰ ਵੋਟਰ ਸੂਚੀ ਅਪਡੇਟ ਨਾਲ ਸਬੰਧਤ ਮਾਮਲੇ ਦੀ ਸੁਣਵਾਈ 10 ਜੁਲਾਈ ਨੂੰ ਕਰੇਗਾ। ਮਹੂਆ ਮੋਇਤਰਾ, ਏਡੀਆਰ, ਯੋਗੇਂਦਰ ਯਾਦਵ ਦੀਆਂ ਤਿੰਨ ਪਟੀਸ਼ਨਾਂ ‘ਤੇ ਅਦਾਲਤ ਵਿੱਚ ਇਕੱਠੇ ਸੁਣਵਾਈ ਹੋਵੇਗੀ।

  • 07 Jul 2025 10:19 AM (IST)

    ਅੱਤਵਾਦੀ ਬਣੇ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਤੇਜ਼

    ਸੂਤਰਾਂ ਅਨੁਸਾਰ, ਗੈਂਗਸਟਰ ਤੋਂ ਅੱਤਵਾਦੀ ਬਣੇ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਐਨਆਈਏ ਨੇ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੈ। ਉਸ ‘ਤੇ 14 ਅੱਤਵਾਦੀ ਹਮਲਿਆਂ ਦਾ ਦੋਸ਼ ਹੈ। ਇਸ ਸਾਲ ਅਪ੍ਰੈਲ ਦੇ ਮਹੀਨੇ ਵਿੱਚ, ਯੂਐਸਏ ਅਥਾਰਟੀ ਦੇ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ਆਈਸੀਈ) ਨੇ ਹੈਪੀ ਪਾਸੀਆ ਨੂੰ ਹਿਰਾਸਤ ਵਿੱਚ ਲਿਆ ਸੀ।

  • 07 Jul 2025 08:07 AM (IST)

    ਜਲੰਧਰ ਦੇ ਸ਼ਾਹਕੋਟ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ

    ਜਲੰਧਰ ਵਿੱਚ ਦਿਹਾਤੀ ਪੁਲਿਸ ਨੇ ਸੋਮਵਾਰ ਤੜਕਸਾਰ ਸ਼ਾਹਕੋਟ ਵਿੱਚ ਦੋ ਬਦਮਾਸ਼ਾਂ ਦਾ ਐਨਕਾਉਂਟਰ ਕੀਤਾ ਹੈ । ਇਹ ਸਾਰੀ ਘਟਨਾ ਸ਼ਾਹਕੋਟ ਦੇ ਕੋਟਲੀ ਗਾਜਰਾਂ ਰੇਲਵੇ ਥਾਣਾ ਖੇਤਰ ਵਿੱਚ ਪੁਲਿਸ ਪਾਰਟੀ ਅਤੇ ਦੋ ਗੈਂਗਸਟਰਾਂ ਵਿਚਕਾਰ ਹੋਈ ਹੈ।

  • 07 Jul 2025 06:59 AM (IST)

    PM ਮੋਦੀ ਨੇ ਕਿਊਬਾ ਦੇ ਰਾਸ਼ਟਰਪਤੀ ਮਿਗੁਏਲ ਡਿਆਜ਼-ਕੈਨਲ ਨਾਲ ਕੀਤੀ ਦੁਵੱਲੀ ਮੁਲਾਕਾਤ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸੰਮੇਲਨ ਦੌਰਾਨ ਕਿਊਬਾ ਦੇ ਰਾਸ਼ਟਰਪਤੀ ਮਿਗੁਏਲ ਡਿਆਜ਼-ਕੈਨਲ ਨਾਲ ਦੁਵੱਲੀ ਮੁਲਾਕਾਤ ਕੀਤੀ।