Live Updates: ਫਿਰੋਤੀ ਦੀ ਮੰਗ ਨੂੰ ਲੈ ਕੇ ਦੁਕਾਨ ‘ਤੇ ਫਾਇਰਿੰਗ ਕਰਨ ਵਾਲੇ 2 ਨੌਜਵਾਨ ਗ੍ਰਿਫਤਾਰ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਫਿਰੋਤੀ ਦੀ ਮੰਗ ਨੂੰ ਲੈ ਕੇ ਦੁਕਾਨ ‘ਤੇ ਫਾਇਰਿੰਗ ਕਰਨ ਵਾਲੇ 2 ਨੌਜਵਾਨ ਗ੍ਰਿਫਤਾਰ
ਫਿਰੋਤੀ ਦੀ ਮੰਗ ਕਰਨ ਤੇ ਫਤਿਹਗੜ ਚੂੜੀਆ ਵਿਚ ਦਸਤਰ ਏ ਦਸਤਾਰ ਦੀ ਦੁਕਾਨ ਤੇ ਗੋਲੀਆ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ ਕਰਨ ਦਾ ਦਾਅਵਾ ਬਟਾਲਾ ਪੁਲਿਸ ਵਲੋ ਕੀਤਾ ਗਿਆ ।
-
PM ਮੋਦੀ 10 ਅਗਸਤ ਨੂੰ ਦਿਖਾਉਣਗੇ ਨਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ, 10 ਅਗਸਤ, 2025 ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਉੱਤਰੀ ਰੇਲਵੇ ਦੇ ਜੰਮੂ ਡਿਵੀਜ਼ਨ ਦੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਰੇਲਵੇ ਸਟੇਸ਼ਨ ਤੋਂ ਫਿਰੋਜ਼ਪੁਰ ਡਿਵੀਜ਼ਨ ਦੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੱਕ ਨਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ।
-
ਆਸਟ੍ਰੇਲੀਆ ਦੀ ਦੁਸ਼ਮਣੀ ਕਾਰਨ ਪੰਜਾਬ ‘ਚ ਚੱਲੀਆਂ ਗੋਲੀਆਂ, 7 ਗ੍ਰਿਫ਼ਤਾਰ
ਆਸਟ੍ਰੇਲੀਆ ਵਿੱਚ ਦੋ ਨੌਜਵਾਨਾਂ ਵਿਚਕਾਰ ਹੋਈ ਲੜਾਈ ਦੀ ਦੁਸ਼ਮਣੀ ਪੰਜਾਬ ਤੱਕ ਪਹੁੰਚ ਗਈ ਹੈ। ਸੰਗਰੂਰ ਦੇ ਪਿੰਡ ਹਸਨਪੁਰ ਵਿੱਚ ਅੱਧੀ ਰਾਤ ਨੂੰ ਅਣਪਛਾਤੇ ਲੋਕਾਂ ਨੇ ਇੱਕ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ।
-
ਗੁਰਦੁਆਰੇ ‘ਚ ਨਾਬਾਲਕ ਕੁੜੀ ਨਾਲ ਛੇੜਛਾੜ, ਸੇਵਾਦਾਰ ਨਾਲ ਲੋਕਾਂ ਨੇ ਕੀਤੀ ਕੁੱਟਮਾਰ
ਮੋਗਾ ਗੁਰਦੁਆਰੇ ‘ਚ ਨਾਬਾਲਕ ਕੁੜੀ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਸੇਵਾਦਾਰ ਨਾਲ ਲੋਕਾਂ ਨੇ ਕੁੱਟਮਾਰ ਕੀਤੀ ਹੈ।
-
ਹੜਤਾਲ ‘ਤੇ ਪਨਬੱਸ ਤੇ PRTC ਦੇ ਠੇਕਾ ਕਰਮਚਾਰੀ
ਪਨਬੱਸ ਤੇ PRTC ਦੇ ਠੇਕਾ ਕਰਮਚਾਰੀ ਹੜਤਾਲ ‘ਤੇ ਚਲੇ ਗਏ ਹਨ। ਕਰਮਚਾਰੀਆਂ ਦਾ ਇਲਜ਼ਾਮ ਹੈ ਕਿ ਸਰਕਾਰ ਨੇ ਕਿਲੋਮੀਟਰ ਸਕੀਮ ਦੀਆਂ ਬੱਸਾਂ ਦੇ ਟੈਂਡਰ ਰੱਦ ਕਰਨ, ਤਨਖਾਹ ਤੇ ਮੰਗਾਂ ਮੰਨਣ ਸੰਬੰਧੀ ਅਜੇ ਤੱਕ ਕੋਈ ਅਧਿਕਾਰਤ ਪੱਤਰ ਜਾਰੀ ਨਹੀਂ ਕੀਤਾ ਹੈ।
-
ਰਾਜ ਸਭਾ ਦੀ ਕਾਰਵਾਈ ਸੋਮਵਾਰ ਸਵੇਰੇ 11 ਵਜੇ ਤੱਕ ਮੁਲਤਵੀ
ਰਾਜ ਸਭਾ ਦੀ ਕਾਰਵਾਈ ਸੋਮਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
-
ਸੰਸਦ ਵਿੱਚ SIR ਦੇ ਖਿਲਾਫ ਵਿਰੋਧੀ ਧਿਰ ਦਾ ਵਿਰੋਧ
ਸੰਸਦ ਵਿੱਚ ਬਿਹਾਰ ਦੇ SIR ਦੇ ਖਿਲਾਫ ਵਿਰੋਧੀ ਧਿਰ ਦਾ ਪ੍ਰਦਰਸ਼ਨ। ਪ੍ਰਿਯੰਕਾ ਗਾਂਧੀ ਵੀ ਵਿਰੋਧ ਪ੍ਰਦਰਸ਼ਨ ਵਿੱਚ ਮੌਜੂਦ ਹੈ।
-
J&K ਦੇ ਬਾਰਾਮੂਲਾ ਵਿੱਚ ਅੱਤਵਾਦੀ ਟਿਕਾਣੇ ਤੋਂ ਗੋਲਾ-ਬਾਰੂਦ ਬਰਾਮਦ
ਜੰਮੂ-ਕਸ਼ਮੀਰ ਦੀ ਬਾਰਾਮੂਲਾ ਪੁਲਿਸ ਨੇ ਟਵੀਟ ਕੀਤਾ, ‘ਖਾਸ ਜਾਣਕਾਰੀ ਦੇ ਆਧਾਰ ‘ਤੇ, ਪੁਲਿਸ ਨੇ ਗੋਗਲਦਰਾ-ਦਾਨਾਵਾਸ ਜੰਗਲ ਵਿੱਚ ਇੱਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ। ਇਸ ਟਿਕਾਣੇ ਤੋਂ 1 ਪਿਸਤੌਲ, 1 ਮੈਗਜ਼ੀਨ, 9 ਰੌਂਦ, 1 ਗ੍ਰਨੇਡ ਅਤੇ ਮੈਡੀਕਲ ਸਮੱਗਰੀ ਬਰਾਮਦ ਕੀਤੀ ਗਈ ਹੈ। ਪੁਲਿਸ ਸਟੇਸ਼ਨ ਤੰਗਮਾਰਗ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਜਾਂਚ ਜਾਰੀ ਹੈ।’
-
ਹਿਮਾਚਲ ਦੇ ਚੰਬਾ ‘ਚ ਭਿਆਨਕ ਸੜਕ ਹਾਦਸਾ, ਡੂੰਘੀ ਖੱਡ ‘ਚ ਕਾਰ ਡਿੱਗਣ ਕਾਰਨ 6 ਲੋਕਾਂ ਦੀ ਮੌਤ
ਹਿਮਾਚਲ ਦੇ ਚੰਬਾ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਡੂੰਘੀ ਖੱਡ ‘ਚ ਕਾਰ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਹੈ।
