Live Updates: ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ ਨਾਗਰਿਕ ਸਨਮਾਨ ਨਾਲ ਕੀਤਾ ਸਨਮਾਨਿਤ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਕੱਲ੍ਹ ਫਿਲਮ ‘ਉਦੈਪੁਰ ਫਾਈਲਜ਼’ ਸੰਬੰਧੀ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰੇਗੀ ਦਿੱਲੀ ਹਾਈ ਕੋਰਟ
ਦਿੱਲੀ ਹਾਈ ਕੋਰਟ 9 ਜੁਲਾਈ ਨੂੰ ਫਿਲਮ ‘ਉਦੈਪੁਰ ਫਾਈਲਜ਼’ ‘ਤੇ ਪਾਬੰਦੀ ਲਗਾਉਣ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਇਹ ਪਟੀਸ਼ਨ ਮੌਲਾਨਾ ਅਰਸ਼ਦ ਮਦਨੀ ਨੇ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਫਿਲਮ ਵਿੱਚ ਮੌਲਾਨਾ ਅਰਸ਼ਦ ਮਦਨੀ ਅਤੇ ਦੇਵਬੰਦ ਦਾਰੁਲ ਉਲੂਮ ਬਾਰੇ ਵਿਵਾਦਪੂਰਨ ਟਿੱਪਣੀਆਂ ਕੀਤੀਆਂ ਗਈਆਂ ਹਨ।
-
ਅਬੋਹਰ ਸ਼ੋਅਰੂਮ ਮਾਲਕ ਦੇ ਕਾਤਲਾਂ ਦਾ ਪੁਲਿਸ ਨਾਲ ਮੁਕਾਬਲਾ, 2 ਦੀ ਮੌਕੇ ਤੇ ਮੌਤ
ਅਬੋਹਰ ਨਿਊ ਵੇਅਰਵੈੱਲ ਸ਼ੋਅਰੂਮ ਦੇ ਮਾਲਕ ਸੰਜੇ ਵਰਮਾ ਦੀ ਹੱਤਿਆ ਕਰਨ ਵਾਲੇ ਚਾਰ ਮੁਲਜ਼ਮਾਂ ਦਾ ਪੁਲਿਸ ਨਾਲ ਮੁਕਾਬਲਾ ਹੋਇਆ ਹੈ। 2 ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਕਿ 2 ਜ਼ਖਮੀ ਹੋ ਗਏ।
-
BBMB ਮਾਮਲੇ ਚ ਸੁਪਰੀਮ ਕੋਰਟ ਪਹੁੰਚੀ ਸਰਕਾਰ
BBMB ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦੀ ਦਰਵਾਜ਼ਾ ਖੜਕਾਇਆ ਹੈ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਜੁਲਾਈ ਅੰਤ ਤੱਕ ਮੁਲਤਵੀ ਕਰ ਦਿੱਤੀ ਹੈ। ਹਾਈਕੋਰਟ ਨੇ ਬੀਬੀਐਮਬੀ ਦੇ ਕੰਮਾਂ ਵਿੱਚ ਸਰਕਾਰ ਨੂੰ ਦਖ਼ਲ ਨਾ ਦੇਣ ਦੇ ਆਦੇਸ਼ ਦਿੱਤੇ ਹਨ। ਹੁਣ ਸੂਬਾ ਸਰਕਾਰ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਨੂੰ ਚੁਣੌਤੀ ਦੇਣ ਦੀ ਤਿਆਰੀ ਵਿੱਚ ਹੈ।
-
ਅਬੋਹਰ ਸ਼ੋਅਰੂਮ ਮਾਲਕ ਦੇ ਕਾਤਲਾਂ ਦਾ ਪੁਲਿਸ ਨਾਲ ਮੁਕਾਬਲਾ, 2 ਦੀ ਮੌਕੇ ‘ਤੇ ਮੌਤ
ਅਬੋਹਰ ਨਿਊ ਵੇਅਰਵੈੱਲ ਸ਼ੋਅਰੂਮ ਦੇ ਮਾਲਕ ਸੰਜੇ ਵਰਮਾ ਦੀ ਹੱਤਿਆ ਕਰਨ ਵਾਲੇ ਚਾਰ ਮੁਲਜ਼ਮਾਂ ਦਾ ਪੁਲਿਸ ਨਾਲ ਮੁਕਾਬਲਾ ਹੋਇਆ ਹੈ। 2 ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 2 ਜ਼ਖਮੀ ਹੋ ਗਏ।
-
ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਲਾਰੈਂਸ ਦੇ ਗੁਰਗੇ ਕਾਬੂ
ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਲਾਰੈਂਸ ਦੇ ਸਾਥੀ ਨੂੰ ਫੜਿਆ ਹੈ। ਉਨ੍ਹਾਂ ਨੇ ਹਰਿਦੁਆਰ ਦੇ ਹੋਟਲ ‘ਤੇ ਗੋਲੀਬਾਰੀ ਕੀਤੀ ਸੀ। ਕਪੂਰਥਲਾ ਵਿੱਚ ਟਾਰਗੇਟ ਕਿਲਿੰਗ ਕਰਨ ਦੀ ਯੋਜਨਾ ਬਣਾ ਰਹੇ ਸਨ।
-
ਮਜੀਠੀਆ ਨੂੰ ਕੋਰਟ ਤੋਂ ਨਹੀਂ ਮਿਲੀ ਰਾਹਤ, 29 ਜੁਲਾਈ ਨੂੰ ਅਗਲੀ ਸੁਣਵਾਈ
ਬਿਕਰਮ ਮਜੀਠੀਆ ਮਾਮਲੇ ਦੀ ਸੁਣਵਾਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਹੋਈ। ਮਜੀਠੀਆ ਨੂੰ ਅਜੇ ਤੱਕ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ।
-
ਤਾਮਿਲਨਾਡੂ ‘ਚ ਰੇਲਵੇ ਟਰੈਕ ਪਾਰ ਕਰਦੇ ਸਮੇਂ ਹਾਦਸਾ, 2 ਵਿਦਿਆਰਥੀਆਂ ਦੀ ਮੌਤ
ਤਾਮਿਲਨਾਡੂ ਵਿੱਚ ਰੇਲਵੇ ਟਰੈਕ ਪਾਰ ਕਰ ਰਹੀ ਇੱਕ ਸਕੂਲ ਬੱਸ ਨੂੰ ਰੇਲਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ। ਕੁੱਡਲੋਰ ਦੇ ਐਸਪੀ ਜੈਕੁਮਾਰ ਨੇ ਕਿਹਾ, “ਹਾਦਸੇ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ, 2 ਵਿਦਿਆਰਥੀ ਅਤੇ ਬੱਸ ਡਰਾਈਵਰ ਜ਼ਖਮੀ ਹੋ ਗਏ। ਰੇਲਵੇ ਪੁਲਿਸ, ਰੇਲਵੇ ਅਧਿਕਾਰੀ ਅਤੇ ਰਾਜ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।”
-
ਜੱਗੂ ਭਗਵਾਨਪੁਰੀਆ ਦੀ ਭਾਬੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਡਿਟੇਨ
ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਆਸਟ੍ਰੇਲੀਆ ਜਾਣ ਲਈ ਏਅਰਪੋਰਟ ‘ਤੇ ਪਹੁੰਚੀ ਸੀ। ਜੱਗੂ ਭਗਵਾਨਪੁਰੀਆ ਬਟਾਲਾ ਵਿੱਚ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਲੋੜੀਂਦਾ ਸੀ।
-
ਅਮਰਨਾਥ ਗੁਫਾ ਦੀ ਯਾਤਰਾ ਲਈ ਨੁਨਵਾਨ ਤੋਂ ਸ਼ਰਧਾਲੂਆਂ ਦਾ 6ਵਾਂ ਜੱਥਾ ਰਵਾਨਾ
ਜੰਮੂ ਅਤੇ ਕਸ਼ਮੀਰ: ਸ਼੍ਰੀ ਅਮਰਨਾਥ ਜੀ ਦੀ ਪਵਿੱਤਰ ਗੁਫਾ ਦੀ ਯਾਤਰਾ ਲਈ ਪਹਿਲਗਾਮ ਦੇ ਨੁਨਵਾਨ ਬੇਸ ਕੈਂਪ ਤੋਂ ਸ਼ਰਧਾਲੂਆਂ ਦਾ ਛੇਵਾਂ ਜੱਥਾ ਰਵਾਨਾ ਹੋਇਆ।
#WATCH | Jammu and Kashmir: 6th batch of devotees departs from Nunwan base camp in Pahalgam for their pilgrimage to the Holy cave of Shri Amarnath Ji pic.twitter.com/Y9o9DgmyNM
— ANI (@ANI) July 8, 2025