Live Updates: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਭਾਰਤ ਰਤਨ ਦੇਣ ਦੀ ਮੰਗ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਭਾਰਤ ਰਤਨ ਦੇਣ ਦੀ ਮੰਗ
ਜੇਡੀਯੂ ਆਗੂ ਕੇਸੀ ਤਿਆਗੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਪੱਤਰ ‘ਚ ਉਨ੍ਹਾਂ ਕਿਹਾ ਕਿ ਚੌਧਰੀ ਚਰਨ ਸਿੰਘ ਤੇ ਕਰਪੂਰੀ ਠਾਕੁਰ ਨੂੰ ਭਾਰਤ ਰਤਨ ਦਿੱਤਾ ਗਿਆ ਹੈ। ਸਮਾਜਵਾਦੀ ਲਹਿਰ ਦੇ ਆਗੂ ਨਿਤੀਸ਼ ਕੁਮਾਰ ਨੂੰ ਵੀ ਇਹ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ। ਪਹਿਲਾਂ ਵੀ ਕਈ ਆਗੂਆਂ ਨੂੰ ਇਹ ਸਨਮਾਨ ਉਨ੍ਹਾਂ ਦੇ ਜ਼ਿੰਦਾ ਹੋਣ ਦੌਰਾਨ ਦਿੱਤਾ ਜਾ ਚੁੱਕਾ ਹੈ।
-
ਕੇਂਦਰੀ ਬਜਟ ਐਤਵਾਰ, 1 ਫਰਵਰੀ ਨੂੰ ਕੀਤਾ ਜਾਵੇਗਾ ਪੇਸ਼, ਰਾਸ਼ਟਰਪਤੀ ਦੀ ਮਨਜ਼ੂਰੀ
ਇਸ ਸਾਲ ਦੇ ਬਜਟ ਸੰਬੰਧੀ ਸਥਿਤੀ ਸਪੱਸ਼ਟ ਹੋ ਗਈ ਹੈ। ਬਜਟ ਐਤਵਾਰ, 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਵੇਗਾ ਤੇ 2 ਅਪ੍ਰੈਲ ਤੱਕ ਚੱਲੇਗਾ। ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਨੂੰ ਰਾਸ਼ਟਰਪਤੀ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਆਰਥਿਕ ਸਰਵੇਖਣ 29 ਜਨਵਰੀ ਨੂੰ ਪੇਸ਼ ਕੀਤਾ ਜਾਵੇਗਾ। ਐਤਵਾਰ ਹੋਣ ਦੇ ਬਾਵਜੂਦ, ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ।
-
ਫੈਸਲਿਆਂ ਦੀ ਜਾਣਕਾਰੀ ਦੇ ਰਹੇ ਹਨ ਮੰਤਰੀ ਹਰਪਾਲ ਚੀਮਾ
ਪੰਜਾਬ ਕੈਬਿਨੇਟ ਦੀ ਮੀਟਿੰਗ ਅੱਜ ਮੀਟਿੰਗ ਹੋਈ। ਜਿਸ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ, ਜਿਨ੍ਹਾਂ ਦੀ ਜਾਣਕਾਰੀ ਮੰਤਰੀ ਹਰਪਾਲ ਚੀਮਾ ਦੇ ਰਹੇ ਹਨ .
-
ਹਿਮਾਚਲ ਦੇ ਸਿਰਮੌਰ ਚ ਵੱਡਾ ਹਾਦਸਾ
ਹਿਮਾਚਲ ਦੇ ਸਿਰਮੌਰ ਚ ਵੱਡਾ ਹਾਦਸਾ ਵਾਪਰ ਗਿਆ ਹੈ। ਇੱਕ ਪ੍ਰਾਈਵੇਟ ਬੱਸ ਡੂੰਘੀ ਖੱਡ ‘ਚ ਡਿੱਗ ਗਈ ਹੈ, ਜਿਸ ਵਿੱਚ 8 ਲੋਕਾਂ ਦੀ ਮੌਤ ਦੀ ਖਬਰ ਹੈ, ਜਦੋਕਿ ਕਈ ਜਖ਼ਮੀ ਦੱਸੇ ਜਾ ਰਹੇ ਹਨ।
-
ਅੱਜ ਸ਼ਾਮ 4 ਵਜੇ ਪੰਜਾਬ ਕੈਬਨਿਟ ਦੀ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਾਮ 4 ਵਜੇ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ਹੈ। ਕੈਬਨਿਟ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਤੇ ਹੋਵੇਗੀ। ਉਮੀਦ ਹੈ ਕਿ ਮੀਟਿੰਗਚ ਕਈ ਮਹੱਤਵਪੂਰਨ ਫੈਸਲੇ ਲਏ ਜਾਣਗੇ।
-
ਲੁਧਿਆਣਾ ਡਰੰਮ ਕਤਲ ਮਾਮਲੇ ਵਿੱਚ ਪਤੀ-ਪਤਨੀ ਗ੍ਰਿਫਤਾਰ
ਲੁਧਿਆਣਾ ਡਰੰਮ ਕਤਲ ਮਾਮਲੇ ਵਿੱਚ ਪੁਲਿਸ ਨੇ ਪਤੀ-ਪਤਨੀ ਗ੍ਰਿਫਤਾਰ ਕੀਤਾ ਹੈ, ਜਿਸਤੋਂ ਬਾਅਦ ਇਸ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਦੀ ਉਮੀਦ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਬੜੀ ਹੀ ਬੇਦਰਦੀ ਨਾਲ ਇਸ ਕਤਲ ਨੂੰ ਅੰਜਾਮ ਦਿੱਤਾ।
-
ਡਾ.ਰਵਜੋਤ ਕੌਰ ਦੀਆਂ ਸੇਵਾਵਾਂ ਮੁੜ ਬਹਾਲ
ਪੰਜਾਬ ਕੈਡਰ ਦੀ IPS ਡਾ.ਰਵਜੋਤ ਕੌਰ ਦੀ ਸੇਵਾਵਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ। ਚੀਫ ਸਕਤੱਰ ਸੁਮਨ ਕੁਮਾਰ ਦਾਸ ਵੱਲੋਂ ਇਸਨੂੰ ਲੈ ਕੇ ਨੋਟੀਫਿਕੇਸ਼ ਜਾਰੀ ਕਰ ਦਿੱਤਾ ਗਿਆ ਹੈ।
-
28 ਸਰੂਪ ਮਾਮਲੇ ਚ ਲੁਧਿਆਣਾ ‘ਚ SIT ਦੀ ਰੇਡ
28 ਸਰੂਪ ਦੇ ਗਾਇਬ ਹੋਣ ਦੇ ਮਾਮਲੇ ਚ ਲੁਧਿਆਣਾ ‘ਚ SIT ਨੇ ਛਾਪੇਮਾਰੀ ਕੀਤੀ ਹੈ। ਅਧਿਕਾਰੀਆਂ ਨੇ ਸੀਏ ਦਫਤਰ ਤੋਂ ਲੈਪਟਾਪ, ਮੋਬਾਈਲ ਸਮੇਤ ਹੋਰ ਕਈ ਅਹਿਮ ਦਸਤਾਵੇਜ ਜਬਤ ਕੀਤੇ ਹਨ।
-
ਦਿੱਲੀ ‘ਚ ਤੁਰਕਮਾਨ ਗੇਟ ਹਿੰਸਾ ਮਾਮਲੇ ‘ਚ 12ਵੀਂ ਗ੍ਰਿਫ਼ਤਾਰੀ
ਦਿੱਲੀ ‘ਚ ਤੁਰਕਮਾਨ ਗੇਟ ਹਿੰਸਾ ਦੇ ਸਬੰਧ ‘ਚ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਗਈ ਹੈ। ਹੁਣ ਤੱਕ ਬਾਰਾਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਹੰਮਦ ਇਮਰਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
-
ਅੱਜ ਸ਼ਾਮ 4 ਵਜੇ ਪੰਜਾਬ ਕੈਬਨਿਟ ਦੀ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਾਮ 4 ਵਜੇ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ਹੈ। ਕੈਬਨਿਟ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਉਮੀਦ ਹੈ ਕਿ ਮੀਟਿੰਗ ‘ਚ ਕਈ ਮਹੱਤਵਪੂਰਨ ਫੈਸਲੇ ਲਏ ਜਾਣਗੇ।
-
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਵਿਰੁੱਧ ਗ੍ਰਿਫ਼ਤਾਰੀ ਵਾਰੰਟ
ਬਲੋਚਿਸਤਾਨ ਗਣਰਾਜ ਨੇ ਇੱਕ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਬਲੋਚਿਸਤਾਨ ਦੀ ਪ੍ਰਭੂਸੱਤਾ ਦੀ ਗੰਭੀਰ ਤੇ ਜਾਣਬੁੱਝ ਕੇ ਉਲੰਘਣਾ ਕਰਨ ਲਈ ਗ੍ਰਿਫ਼ਤਾਰੀ ਦੇ ਅਧੀਨ ਹਨ, ਜਿਸ ‘ਚ ਵੈਧ ਵੀਜ਼ੇ ਤੋਂ ਬਿਨਾਂ ਗੈਰ-ਕਾਨੂੰਨੀ ਪ੍ਰਵੇਸ਼ ਵੀ ਸ਼ਾਮਲ ਹੈ। ਅਜਿਹੀ ਗ੍ਰਿਫ਼ਤਾਰੀ ਬਲੋਚਿਸਤਾਨ ਦੇ ਕਾਨੂੰਨਾਂ ਤੇ ਪ੍ਰਭੂਸੱਤਾ ਅਧਿਕਾਰਾਂ ਦੇ ਅਨੁਸਾਰ, ਬਲੋਚਿਸਤਾਨ ਦੇ ਕਿਸੇ ਵੀ ਹਵਾਈ ਅੱਡੇ ‘ਤੇ ਪਹੁੰਚਣ ਜਾਂ ਜਾਣ ‘ਤੇ ਕੀਤੀ ਜਾ ਸਕਦੀ ਹੈ।
-
ਅਮਿਤ ਸ਼ਾਹ ਅੱਜ ਰਾਸ਼ਟਰੀ ਆਈਈਡੀ ਡੇਟਾ ਪ੍ਰਬੰਧਨ ਪ੍ਰਣਾਲੀ ਦਾ ਕਰਨਗੇ ਉਦਘਾਟਨ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਰਾਸ਼ਟਰੀ ਆਈਈਡੀ ਡੇਟਾ ਪ੍ਰਬੰਧਨ ਪ੍ਰਣਾਲੀ (ਐਨਆਈਡੀਐਮਐਸ) ਦਾ ਉਦਘਾਟਨ ਕਰਨਗੇ।