Live Updates: PU ‘ਚ ਭਲਕੇ ਬੰਦ ਰਹਿਣਗੀਆਂ ਦੁਕਾਨਾਂ, ਯੂਨੀਵਰਸਿਟੀ ਪ੍ਰਸ਼ਾਸਨ ਨੇ ਦਿੱਤੇ ਆਦੇਸ਼
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਗੁਜਰਾਤ ਏਟੀਐਸ ਨੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ
ਗੁਜਰਾਤ ਏਟੀਐਸ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਤਿੰਨ ਵਿਅਕਤੀਆਂ ਨੂੰ ਹਥਿਆਰਾਂ ਅਤੇ ਗੋਲਾ ਬਾਰੂਦ ਦੇ ਜ਼ਖੀਰੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਹਰ ਅੱਤਵਾਦੀ ਨੂੰ ਕੁਚਲ ਦਿੱਤਾ ਜਾਵੇਗਾ।
-
ਪਾਕਿਸਤਾਨ ਤੋਂ ਵਾਪਸ ਪਰਤੇ ਜਥੇਦਾਰ ਗੜਗੱਜ
ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਪਾਕਿਸਤਾਨ ਗਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਾਪਸ ਭਾਰਤ ਪਰਤ ਆਏ ਹਨ।
-
ਮੋਹਾਲੀ ‘ਚ ਦਿਨ-ਦਿਹਾੜੇ ਹੋਟਲ ਕਰਮਚਾਰੀ ‘ਤੇ ਗੋਲੀਬਾਰੀ
ਮੋਹਾਲੀ ‘ਚ ਦਿਨ-ਦਿਹਾੜੇ ਹੋਟਲ ਕਰਮਚਾਰੀ ‘ਤੇ ਗੋਲੀਬਾਰੀ
-
ਕਸ਼ਮੀਰ ‘ਚ CIK ਦੀ ਵੱਡੀ ਕਾਰਵਾਈ, 5 ਜ਼ਿਲ੍ਹਿਆਂ ਵਿੱਚ ਛਾਪੇਮਾਰੀ
ਕਸ਼ਮੀਰ ਦੇ ਪੰਜ ਜ਼ਿਲ੍ਹਿਆਂ: ਪੁਲਵਾਮਾ, ਸ਼ੋਪੀਆਂ, ਸ੍ਰੀਨਗਰ, ਬਾਰਾਮੂਲਾ ਅਤੇ ਕੁਲਗਾਮ ਵਿੱਚ CIK (ਕਾਊਂਟਰ ਇਨਸਰਜੈਂਸੀ) ਵੱਲੋਂ ਛਾਪੇਮਾਰੀ ਜਾਰੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਛਾਪੇ ਸੋਸ਼ਲ ਮੀਡੀਆ ‘ਤੇ ਅੱਤਵਾਦ ਅਤੇ ਅੱਤਵਾਦੀਆਂ ਦੇ ਗਲੈਮਰਾਈਜ਼ੇਸ਼ਨ ਨਾਲ ਜੁੜੇ ਹੋਏ ਹਨ।
-
ਬੰਗਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਤਰਲੋਚਨ ਸਿੰਘ ਦਾ ਦੇਹਾਂਤ
ਬੰਗਾ ਦੇ ਸਾਬਕਾ ਕਾਂਗਰਸੀ ਵਿਧਾਇਕ ਤਰਲੋਚਨ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਦਰਅਸਲ, ਤਰਨਤਾਰਨ ਜ਼ਿਮਨੀ ਚੋਣ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਦੇ ਦੇਹਾਂਤ ‘ਤੇ ਕਈ ਪਾਰਟੀ ਆਗੂਆਂ ਨੇ ਸੋਗ ਪ੍ਰਗਟ ਕੀਤਾ।
-
ਦਿੱਲੀ ਦੇ ITO ਦਾ AQI 420 ‘ਤੇ ਪਹੁੰਚਿਆ
ਅੱਜ ਸਵੇਰੇ ਦਿੱਲੀ ਦੇ ਆਈਟੀਓ ਦੇ ਆਲੇ-ਦੁਆਲੇ ਹਵਾ ਵਿੱਚ ਜ਼ਹਿਰੀਲਾ ਧੂੰਆਂ ਛਾਇਆ ਰਿਹਾ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅਨੁਸਾਰ, ਖੇਤਰ ਵਿੱਚ AQI 420 ਹੈ, ਜੋ ਕਿ “ਗੰਭੀਰ” ਸ਼੍ਰੇਣੀ ਵਿੱਚ ਹੈ।
