Live Updates: ਅੰਮ੍ਰਿਤਸਪਾਲ ਸਿੰਘ ਨੇ ਬਜਟ ਸੈਸ਼ਨ ‘ਚ ਸ਼ਾਮਲ ਹੋਣ ਲਈ ਲਗਾਈ ਪਟੀਸ਼ਨ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਅੰਮ੍ਰਿਤਸਪਾਲ ਸਿੰਘ ਨੇ ਬਜਟ ਸੈਸ਼ਨ ‘ਚ ਸ਼ਾਮਲ ਹੋਣ ਲਈ ਲਗਾਈ ਪਟੀਸ਼ਨ
ਖਡੂਰ ਸਾਹਿਬ ਤੋਂ ਲੋਕ ਸਭਾ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਮੁੜ ਹਾਈਕੋਰਟ ਦਾ ਰੁਖ ਕੀਤਾ ਹੈ। ਅੰਮ੍ਰਿਤਪਾਲ ਸਿੰਘ ਨੇ ਬਜਟ ਸੈਸ਼ਨ ‘ਚ ਭਾਗ ਲੈਣ ਲਈ ਪਟੀਸ਼ਨ ਦਾਇਰ ਕੀਤੀ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਸਰਦ ਰੁੱਤ ਸੈਸ਼ਨ ‘ਚ ਵੀ ਉਨ੍ਹਾਂ ਨੇ ਪਟੀਸ਼ਨ ਦਾਇਰ ਕੀਤੀ ਸੀ ਤੇ ਹਾਈਕੋਰਟ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਪੰਜਾਬ ਸਰਕਾਰ ਨੇ ਪੁਲਿਸ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਸੀ, ਅੰਮ੍ਰਿਤਪਾਲ ਦੇ ਬਾਹਰ ਆਉਣ ਤੇ ਉਨ੍ਹਾਂ ਦੇ ਭਾਸ਼ਣ ਨਾਲ ਮਾਹੌਲ ਤਣਾਅਪੂਰਨ ਹੋ ਸਕਦਾ ਹੈ।
-
22 ਦਿਨਾਂ ‘ਚ IIT ਕਾਨਪੁਰ ‘ਚ ਇੱਕ ਹੋਰ ਖੁਦਕੁਸ਼ੀ
22 ਦਿਨਾਂ ‘ਚ ਆਈਆਈਟੀ ਕਾਨਪੁਰ ‘ਚ ਇੱਕ ਹੋਰ ਖੁਦਕੁਸ਼ੀ ਦੀ ਰਿਪੋਰਟ ਆਈ ਹੈ। ਇੱਕ ਪੀਐਚਡੀ ਸਕਾਲਰ ਨੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਜਾਨ ਦੇ ਦਿੱਤੀ।
-
ਰੁਪਿਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚਿਆ, 31 ਪੈਸੇ ਡਿੱਗਿਆ
ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਰੁਪਿਆ 31 ਪੈਸੇ ਡਿੱਗ ਕੇ ਅਮਰੀਕੀ ਡਾਲਰ ਦੇ ਮੁਕਾਬਲੇ ਆਪਣੇ ਸਭ ਤੋਂ ਹੇਠਲੇ ਪੱਧਰ 91.28 ‘ਤੇ ਆ ਗਿਆ। ਰੁਪਏ ਦੀ ਗਿਰਾਵਟ ਡਾਲਰ ਦੀ ਸਥਿਰ ਮੰਗ ਤੇ ਸਾਵਧਾਨੀਪੂਰਵਕ ਵਿਸ਼ਵਵਿਆਪੀ ਮਾਹੌਲ ਕਾਰਨ ਆਈ।
-
ਤੇਲੰਗਾਨਾ ‘ਚ 100 ਤੋਂ ਵੱਧ ਆਵਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ
ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ 100 ਆਵਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ। ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਪਿੰਡ ਦੇ ਸਰਪੰਚ ਤੇ ਦੋ ਹੋਰ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
-
ਤੇਲੰਗਾਨਾ ‘ਚ 100 ਤੋਂ ਵੱਧ ਆਵਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ
ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ 100 ਆਵਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ। ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਪਿੰਡ ਦੇ ਸਰਪੰਚ ਤੇ ਦੋ ਹੋਰ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।