Live Updates: ਪੰਜਾਬ ਕਾਂਗਰਸ ਦੀ ਦਿੱਲੀ ‘ਚ ਖੜਗੇ ਦੇ ਘਰ ‘ਤੇ ਮੀਟਿੰਗ ਜਾਰੀ, ਚੰਨੀ ਸਮੇਤ ਸਾਰੇ ਵੱਡੇ ਆਗੂ ਮੌਜੂਦ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
LIVE NEWS & UPDATES
-
ਪੰਜਾਬ ਕਾਂਗਰਸ ਦੀ ਦਿੱਲੀ ‘ਚ ਮੀਟਿੰਗ
ਪੰਜਾਬ ਕਾਂਗਰਸ ਵਿੱਚ ਮਚੇ ਅੰਦਰੂਣੀ ਘਮਸਾਣ ਵਿਚਾਲੇ ਹੁਣ ਤੋਂ ਥੋੜੀ ਹੀ ਦੇਰ ਬਾਅਦ ਦਿੱਲੀ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਘਰ ਮੀਟਿੰਗ ਹੋ ਰਹੀ ਹੈ। ਰਾਹੁੁਲ ਗਾਂਧੀ ਵੀ ਇਸ ਬੈਠਕ ਵਿੱਚ ਮੌਜੂਦ ਹਨ। ਚੰਨੀ ਸਮੇਤ ਸੂਬੇ ਦੇ ਸਾਰੇ ਵੱਡੇ ਆਗੂ ਬੈਠਕ ਲਈ ਪਹੁੰਚੇ ਹੋਏ ਹਨ।
-
ਜੰਮੂ-ਕਸ਼ਮੀਰ ਦੇ ਡੋਡਾ ‘ਚ ਵੱਡਾ ਹਾਦਸਾ, ਫੌਜ ਦੀ ਗੱਡੀ ਖੱਡ ‘ਚ ਡਿੱਗੀ, 10 ਜਵਾਨ ਸ਼ਹੀਦ
ਕਸ਼ਮੀਰ ਦੇ ਡੋਡਾ ‘ਚੋਂ ਲੰਘ ਰਹੀ ਫੌਜ ਦੀ ਇੱਕ ਕੈਸਪਰ ਗੱਡੀ ਡੂੰਘੀ ਖੱਡ ‘ਚ ਡਿੱਗ ਗਈ, ਜਿਸ ਕਾਰਨ 10 ਜਵਾਨਾਂ ਸ਼ਹੀਦ ਹੋ ਗਏ ਤੇ ਕਈ ਜ਼ਖਮੀ ਹੋ ਗਏ। ਜ਼ਖਮੀ ਜਵਾਨਾਂ ਨੂੰ ਹਾਦਸੇ ਵਾਲੀ ਥਾਂ ਤੋਂ ਬਾਹਰ ਕੱਢ ਕੇ ਨੇੜਲੇ ਮੈਡੀਕਲ ਸੈਂਟਰ ਲਿਜਾਇਆ ਗਿਆ, ਜਿੱਥੇ ਤਿੰਨ ਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
-
ਮੁੱਖ ਮੰਤਰੀ ਸਿਹਤ ਬੀਮਾ ਦੀ ਹੋ ਰਹੀ ਸ਼ੁਰੂਆਤ, ਲਾਂਚ ਕਰਨ ਲਈ ਸੀਐਮ ਮਾਨ ਤੇ ਕੇਜਰੀਵਾਲ ਪਹੁੰਚੇ
ਅੱਜ ਤੋਂ ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਹੋ ਰਹੀ ਹੈ। ਇਸ ਯੋਜਨਾ ਤਹਿਤ ਪੰਜਾਬ ‘ਚ ਪ੍ਰਤੀ ਪਰਿਵਾਰ ਨੂੰ 10 ਲੱਖ ਦਾ ਮੁਫ਼ਤ ਕੈਸਲੈੱਸ ਇਲਾਜ਼ ਮਿਲੇਗਾ। ਇਸ ਨਾਲ ਕਰੀਬ 65 ਹਜ਼ਾਰ ਪਰਿਵਾਰਾਂ ਦੇ 3 ਕਰੋੜ ਲੋਕਾਂ ਨੂੰ ਲਾਭ ਮਿਲੇਗਾ। ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਇਸ ਯੋਜਨਾ ਨੂੰ ਲਾਂਚ ਕਰ ਰਹੇ ਹਨ।
-
ਜੰਮੂ-ਕਸ਼ਮੀਰ: ਸਾਬਾਂ ‘ਚ ਲੁਕੇ 3-4 ਅੱਤਵਾਦੀ, ਤਲਾਸ਼ੀ ਅਭਿਆਨ ਜਾਰੀ
ਪੁਲਿਸ ਨੇ ਜੰਮੂ-ਕਸ਼ਮੀਰ ਦੇ ਸਾਬਾਂ ਖੇਤਰ ‘ਚ ਇੱਕ ਵੱਡਾ ਅੱਤਵਾਦ ਵਿਰੋਧੀ ਅਭਿਆਨ ਸ਼ੁਰੂ ਕੀਤਾ ਹੈ। ਸਥਾਨਕ ਨਿਵਾਸੀਆਂ ਵੱਲੋਂ ਇਲਾਕੇ ‘ਚ ਤਿੰਨ ਤੋਂ ਚਾਰ ਸ਼ੱਕੀ ਵਿਅਕਤੀਆਂ ਨੂੰ ਦੇਖਣ ਦੀ ਰਿਪੋਰਟ ਦੇਣ ਤੋਂ ਬਾਅਦ ਇਹ ਅਭਿਆਨ ਸ਼ੁਰੂ ਕੀਤਾ ਗਿਆ ਸੀ। ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਜੰਮੂ ਦੀਆਂ ਕਈ ਟੀਮਾਂ, ਅਖਨੂਰ ਪੁਲਿਸ ਦੇ ਨਾਲ, ਪੂਰੇ ਖੇਤਰ ‘ਚ ਡੂੰਘਾਈ ਨਾਲ ਤਲਾਸ਼ੀ ਲੈ ਰਹੀਆਂ ਹਨ। ਸਾਬਾਂ ਖੇਤਰ ਨੂੰ ਲੰਬੇ ਸਮੇਂ ਤੋਂ ਇੱਕ ਰਵਾਇਤੀ ਘੁਸਪੈਠ ਦਾ ਰਸਤਾ ਮੰਨਿਆ ਜਾਂਦਾ ਰਿਹਾ ਹੈ।
-
1984 ਦੰਗੇ- ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਬਰੀ
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਜਨਕਪੁਰੀ ਤੇ ਵਿਕਾਸਪੁਰੀ ਹਿੰਸਾ ਮਾਮਲੇ ‘ਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ, ਜਿਸ ‘ਚ ਦੋ ਲੋਕਾਂ ਦੀ ਜਾਨ ਗਈ ਸੀ। ਸੁਣਵਾਈ ਦੌਰਾਨ, ਦੋਸ਼ੀ ਸੱਜਣ ਕੁਮਾਰ ਨੇ ਆਪਣਾ ਬਚਾਅ ਕਰਦਿਆਂ ਕਿਹਾ ਕਿ ਉਹ ਬੇਕਸੂਰ ਹੈ ਤੇ ਕਦੇ ਵੀ ਹਿੰਸਾ ਵਿੱਚ ਸ਼ਾਮਲ ਨਹੀਂ ਰਿਹਾ, ਨਾ ਹੀ ਉਹ ਆਪਣੇ ਸਭ ਤੋਂ ਭਿਆਨਕ ਸੁਪਨਿਆਂ ‘ਚ ਵੀ ਸ਼ਾਮਲ ਹੋ ਸਕਦਾ ਹੈ। ਉਸਨੇ ਇਹ ਵੀ ਕਿਹਾ ਕਿ ਉਸ ਦੇ ਖਿਲਾਫ ਕੋਈ ਸਬੂਤ ਨਹੀਂ ਹੈ।
-
ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਅੱਜ ਸੁਣਵਾਈ
ਖਡੂਰ ਸਾਹਿਬ ਤੋਂ ਲੋਕ ਸਭਾ ਸਾਂਸਦ ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਇੱਕ ਵਾਰ ਮੁੜ ਹਾਈਕੋਰਟ ਦਾ ਰੁਖ ਕੀਤਾ ਹੈ। ਦਰਅਸਲ, ਸੰਸਦ ਦਾ ਬਜਟ ਸੈਸ਼ਨ ਆਉਣ ਵਾਲਾ ਹੈ ਤੇ ਸਾਂਸਦ ਅੰਮ੍ਰਿਤਪਾਲ ਨੇ ਬਜਟ ਸੈਸ਼ਨ ਚ ਹਿੱਸਾ ਲੈਣ ਦੀ ਮੰਗ ਨੂੰ ਲੈ ਕੇ ਇੱਕ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਨੂੰ ਲੈ ਕੇ ਅੱਜ ਹਾਈਕੋਰਟ ਚ ਸੁਣਵਾਈ ਹੋਵੇਗੀ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
