Live Updates: ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਸੱਦੀ ਜਿਲ੍ਹਾ ਪ੍ਰਧਾਨਾਂ ਅਤੇ ਹਲਕਾਂ ਇੰਚਾਰਜਾਂ ਦੀ ਮੀਟਿੰਗ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
LIVE NEWS & UPDATES
-
ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਸੱਦੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਜਿਲ੍ਹਾ ਪ੍ਰਧਾਨਾਂ ਅਤੇ ਹਲਕਾਂ ਇੰਚਾਰਜਾਂ ਦੀ ਮੀਟਿੰਗ ਬੁਲਾਈ ਹੈ। ਇਹ ਬੈਠਕ ਕੱਲ੍ਹ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਪਾਰਟੀ ਦੇ ਦਫਤਰ ਵਿੱਚ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਇਸ ਮੀਟਿੰਗ ਵਿੱਚ ਕਈ ਵੱਡੇ ਮੁੱਦਿਆਂ ਤੇ ਚਰਚਾ ਕਰਨ ਦੇ ਨਾਲ ਹੀ ਅਹਿਮ ਫੈਸਲੇ ਵੀ ਲੈਣ ਵਾਲੇ ਹਨ।
-
ਪਠਾਨਕੋਟ ਦੇ ਡਿਗਰੀ ਕਾਲਜ ਫਾਰ ਵੂਮੈਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਬਮਿਆਲ ਸੈਕਟਰ ‘ਚ ਇੱਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਬਣ ਗਿਆ। ਪਠਾਨਕੋਟ ਜ਼ਿਲ੍ਹੇ ਦੇ ਸਰਹੱਦੀ ਪਿੰਡ ਬਹਾਦਰਪੁਰ ਦੇ ਨੇੜੇ ਸਥਿਤ ਡਿਗਰੀ ਕਾਲਜ ਫਾਰ ਵੂਮੈਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਇੱਕ ਈਮੇਲ ਆਇਆ। ਵਿਦਿਆਰਥੀਆਂ ਨੂੰ ਤੁਰੰਤ ਛੁੱਟੀ ਕਰ ਦਿੱਤੀ ਗਈ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਕਰ ਰਹੀ ਹੈ।
-
ਪੀਐਮ ਮੋਦੀ ਨੇ ਲਾਂਚ ਕੀਤਾ ਪ੍ਰਧਾਨ ਮੰਤਰੀ ਸਵਾਨੀਧੀ ਕ੍ਰੈਡਿਟ ਕਾਰਡ
ਪ੍ਰਧਾਨ ਮੰਤਰੀ ਨੇ ਕੇਰਲ ‘ਚ ਕਿਹਾ ਕਿ ਅੱਜ ਕੇਰਲ ਦੇ ਵਿਕਾਸ ਲਈ ਕੇਂਦਰ ਸਰਕਾਰ ਦੇ ਯਤਨਾਂ ਨੂੰ ਨਵੀਂ ਗਤੀ ਮਿਲੀ ਹੈ। ਕੇਰਲ ‘ਚ ਰੇਲ ਸੰਪਰਕ ਨੂੰ ਮਜ਼ਬੂਤੀ ਮਿਲੀ ਹੈ। ਤਿਰੂਵਨੰਤਪੁਰਮ ਨੂੰ ਦੇਸ਼ ‘ਚ ਇੱਕ ਪ੍ਰਮੁੱਖ ਸਟਾਰਟਅੱਪ ਹੱਬ ਬਣਾਉਣ ਲਈ ਇੱਕ ਪਹਿਲ ਸ਼ੁਰੂ ਕੀਤੀ ਗਈ ਹੈ। ਅੱਜ, ਪੂਰੇ ਦੇਸ਼ ਲਈ ਕੇਰਲ ਤੋਂ ਗਰੀਬਾਂ ਦੀ ਭਲਾਈ ਨਾਲ ਸਬੰਧਤ ਇੱਕ ਵੱਡੀ ਪਹਿਲ ਵੀ ਸ਼ੁਰੂ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਸਵਾਨੀਧੀ ਕ੍ਰੈਡਿਟ ਕਾਰਡ ਲਾਂਚ ਕੀਤਾ ਗਿਆ ਹੈ। ਇਸ ਨਾਲ ਦੇਸ਼ ਭਰ ਦੇ ਰੇਹੜੀ ਵਿਕਰੇਤਾਵਾਂ ਤੇ ਫੁੱਟਪਾਥ ‘ਤੇ ਕੰਮ ਕਰਨ ਵਾਲਿਆ ਨੂੰ ਲਾਭ ਹੋਵੇਗਾ।
-
ਸ਼ਿਵ ਨਾਦਰ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਨੋਇਡਾ ਦੇ ਸ਼ਿਵ ਨਾਦਰ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸਕੂਲ ਪ੍ਰਸ਼ਾਸਨ ਨੂੰ ਈਮੇਲ ਰਾਹੀਂ ਭੇਜੀ ਗਈ ਸੀ। ਧਮਕੀ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਤੇ ਸੁਰੱਖਿਆ ਏਜੰਸੀਆਂ ਨੂੰ ਸੁਚੇਤ ਕਰ ਦਿੱਤਾ ਗਿਆ। ਸਕੂਲ ਬੱਸਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ ਤੇ ਬੱਚਿਆਂ ਨੂੰ ਨਿਰਧਾਰਤ ਡਰਾਪ ਪੁਆਇੰਟਾਂ ‘ਤੇ ਉਤਾਰਿਆ ਜਾ ਰਿਹਾ ਹੈ।
-
ਪਹਾੜਾਂ ‘ਚ ਬਰਫ਼ਬਾਰੀ ਮੁੜ ਸ਼ੁਰੂ, ਕਈ ਇਲਾਕਿਆਂ ‘ਚ ਭਾਰੀ ਮੀਂਹ
ਪਹਾੜਾਂ ‘ਚ ਬਰਫ਼ਬਾਰੀ ਮੁੜ ਸ਼ੁਰੂ ਹੋ ਗਈ ਹੈ। ਕਈ ਇਲਾਕਿਆਂ ‘ਚ ਭਾਰੀ ਮੀਂਹ ਵੀ ਪੈ ਰਿਹਾ ਹੈ, ਜਿਸ ਕਾਰਨ ਆਵਾਜਾਈ ‘ਚ ਵਿਘਨ ਪੈ ਰਿਹਾ ਹੈ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
