Live Updates: ਬਟਾਲਾ ਵਿੱਚ ਸ਼ਿਵ ਸੈਨਾ ਆਗੂ ਰਮੇਸ਼ ਨਈਅਰ ਤੇ ਜਾਨਲੇਵਾ ਹਮਲਾ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਰੋਹਨ ਬੋਪੰਨਾ ਨੇ ਪੇਸ਼ੇਵਰ ਟੈਨਿਸ ਤੋਂ ਸੰਨਿਆਸ ਲਿਆ
ਮਹਾਨ ਟੈਨਿਸ ਖਿਡਾਰੀ ਅਤੇ ਦੋ ਵਾਰ ਦੇ ਗ੍ਰੈਂਡ ਸਲੈਮ ਜੇਤੂ ਰੋਹਨ ਬੋਪੰਨਾ ਨੇ ਪੇਸ਼ੇਵਰ ਟੈਨਿਸ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ।
-
ਆਂਧਰਾ ਪ੍ਰਦੇਸ਼ ਦੇ ਕਾਸ਼ੀਬੁੱਗਾ ਵੈਂਕਟੇਸ਼ਵਰ ਸਵਾਮੀ ਮੰਦਰ ‘ਚ ਭਗਦੜ, 9 ਮੌਤਾਂ
ਆਂਧਰਾ ਪ੍ਰਦੇਸ਼ ਦੇ ਕਾਸ਼ੀਬੁੱਗਾ ਵੈਂਕਟੇਸ਼ਵਰ ਸਵਾਮੀ ਮੰਦਰ ਵਿੱਚ ਭਗਦੜ ਮਚਣ ਕਾਰਨ ਨੌਂ ਲੋਕਾਂ ਦੀ ਮੌਤ ਹੋ ਗਈ ਹੈ। ਘੱਟੋ-ਘੱਟ ਨੌਂ ਸ਼ਰਧਾਲੂਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ ਅਤੇ ਕਈ ਹੋਰ ਗੰਭੀਰ ਜ਼ਖਮੀ ਹਨ।
-
PU ਦੇ ਸੈਨੇਟ ਅਤੇ ਸਿੰਡੀਕੇਟ ਦਾ ਪੁਨਰਗਠਨ
ਪੰਜਾਬ ਯੂਨੀਵਰਸਿਟੀ ਦੇ ਸੈਨੇਟ ਅਤੇ ਸਿੰਡੀਕੇਟ ਦਾ ਪੁਨਰਗਠਨ ਹੋਇਆ ਹੈ। ਸੈਨੇਟ ਦੇ ਮੈਂਬਰਾਂ ਦੀ ਗਿਣਤੀ 90 ਤੋਂ ਘਟਾ ਕੇ ਮਹਿਜ਼ 31 ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਇਹ ਬਦਲਾਅ ਕੀਤੇ ਗਏ ਹਨ।
-
ਮੋਹਾਲੀ ‘ਚ ਰੀਅਲ ਅਸਟੇਟ ਕਾਰੋਬਾਰੀ ‘ਤੇ ਗੋਲੀਬਾਰੀ
ਮੋਹਾਲੀ ‘ਚ ਏਅਰਪੋਰਟ ਰੋਡ ‘ਤੇ ਰੀਅਲ ਅਸਟੇਟ ਕਾਰੋਬਾਰੀ ‘ਤੇ ਗੋਲੀਬਾਰੀ ਹੋਈ। ਇਹ ਹਮਲਾ ਦੋ ਨਕਾਬਪੋਸ਼ ਹਮਲਾਵਰਾਂ ਵੱਲੋਂ ਕੀਤਾ ਗਿਆ ਹੈ।
-
ਦਿੱਲੀ ਵਿੱਚ ITO ਨੇੜੇ AQI 270
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ, ITO ਦੇ ਆਲੇ-ਦੁਆਲੇ ਹਵਾ ਗੁਣਵੱਤਾ ਸੂਚਕਾਂਕ (AQI) 270 ਦਰਜ ਕੀਤਾ ਗਿਆ, ਜੋ ਕਿ ‘ਖਰਾਬ’ ਸ਼੍ਰੇਣੀ ਵਿੱਚ ਆਉਂਦਾ ਹੈ।
#WATCH | Delhi | The Air Quality Index (AQI) around ITO recorded at 270 in the ‘Poor’ category as per the Central Pollution Control Board (CPCB). pic.twitter.com/71AVDbuy5D
— ANI (@ANI) November 1, 2025