Live Updates: ਲੁਧਿਆਣਾ ‘ਚ ਜੂਡੀਸ਼ੀਅਲ ਬਿਲਡਿੰਗ ਨੂੰ ਬੰਬ ਨਾਲ ਉਡਾਉਣ ਦੀ ਧਮਕੀ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਲੁਧਿਆਣਾ ‘ਚ ਜੂਡੀਸ਼ੀਅਲ ਬਿਲਡਿੰਗ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਗਣਤੰਤਰ ਦਿਵਸ ਤੋਂ ਠੀਕ ਪਹਿਲਾਂ, ਲੁਧਿਆਣਾ ‘ਚ ਸੁਰੱਖਿਆ ਏਜੰਸੀਆਂ ਚੌਕਸ ਹਨ। ਇਸ ਦੌਰਾਨ ਜੂਡੀਸ਼ੀਅਲ ਬਿਲਡਿੰਗ ਨੂੰ ਈਮੇਲ ਰਾਹੀਂ ਇੱਕ ਧਮਕੀ ਮਿਲੀ ਹੈ। ਈਮੇਲ ‘ਚ ਕਿਹਾ ਗਿਆ ਹੈ ਕਿ ਬਿਲਡਿੰਗ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। -
SIT ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਲਵੇਗੀ ਵੇਰਵੇ
328 ਲਾਪਤਾ ਪਾਵਨ ਸਰੂਪ ਮਾਮਲੇ ‘ਚ ਐਸਆਈਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪਹੁੰਚ ਕੀਤੀ ਹੈ। ਐਸਆਈਟੀ ਉਨ੍ਹਾਂ ਤੋਂ ਇਸ ਸਬੰਧੀ ਵੇਰਵੇ ਲਵੇਗੀ।
-
ਮਾਘੀ ਮੇਲੇ ਮੌਕੇ ਰਾਜਨੀਤਿਕ ਪਾਰਟੀਆਂ ਸਿਆਸੀ ਅਖਾੜੇ ਲਈ ਤਿਆਰ
ਅੱਜ ਪੰਜਾਬ ਦੀ ਰਾਜਨੀਤੀ ਲਈ ਇੱਕ ਮਹੱਤਵਪੂਰਨ ਦਿਨ ਹੈ। ਅੱਜ ਸਾਰੀਆਂ ਪਾਰਟੀਆਂ ਸਿਆਸੀ ਅਖਾੜਾ ਲਗਾਉਣਗੀਆਂ, ਇਸ ਦੌਰਾਨ ਭਾਜਪਾ ਵੀ ਆਪਣਾ ਸ਼ਕਤੀ ਪ੍ਰਦਰਸ਼ਨ ਕਰੇਗੀ।
-
ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਇਸ਼ਨਾਨ ਤੇ ਨਤਮਸਤਕ ਹੋ ਰਹੇ ਸ਼ਰਧਾਲੂ
ਮਾਘੀ ਮੇਲੇ ਮੌਕੇ ਵੱਡੀ ਗਿਣਤੀ ‘ਚ ਸ਼ਰਧਾਲੂ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਸਵੇਰੇ ਤੋਂ ਹੀ ਸੰਗਤਾਂ ਦੀਆਂ ਲੰਬੀਆ ਲਾਈਨਾਂ ਲੱਗੀਆਂ ਹੋਈਆਂ ਹਨ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।