Weather Update: ਬੇਮੌਸਮੀ ਬਰਸਾਤ ਦੀ ਰਾਹਤ ਖਤਮ! ਪੰਜਾਬ ਅਤੇ ਦਿੱਲੀ ‘ਚ ਵਧਿਆ ਪਾਰਾ, ਇਨ੍ਹਾਂ ਸੂਬਿਆਂ ਨੂੰ ਵੀ ਝੁਲਸੇਗੀ ਭਿਆਨਕ ਗਰਮੀ

Published: 

10 May 2023 12:32 PM

Weather Update 10, 2023: IMD ਦੇ ਅਨੁਸਾਰ, ਅੱਜ ਰਾਜਧਾਨੀ ਵਿੱਚ ਤੇਜ਼ ਹਵਾ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

Follow Us On

ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਹੁਣ ਬਰਸਾਤ ਦਾ ਮੌਸਮ ਖ਼ਤਮ ਹੋ ਗਿਆ ਹੈ। ਮਈ ਮਹੀਨੇ ਵਿੱਚ ਵੀ ਲੋਕਾਂ ਨੂੰ ਰਾਹਤ ਮਿਲਣ ਤੋਂ ਬਾਅਦ ਹੁਣ ਕੜਾਕੇ ਦੀ ਗਰਮੀ ਪਰੇਸ਼ਾਨ ਕਰਨ ਵਾਲੀ ਹੈ। ਮੀਡੀਆ ਰਿਪੋਰਟ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੇਜ਼ ਹਵਾ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਦੇ ਨੇੜੇ-ਤੇੜੇ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਇਸ ਤੋਂ ਇਲਾਵਾ 11 ਮਈ ਯਾਨੀ ਵੀਰਵਾਰ ਨੂੰ ਤੇਜ਼ ਧੁੱਪ ਰਹੇਗੀ। ਨਾਲ ਹੀ, ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਦੱਸ ਦੇਈਏ ਕਿ IMD ਨੇ ਦੱਸਿਆ ਕਿ ਹੁਣ ਹੌਲੀ-ਹੌਲੀ ਦਿੱਲੀ ‘ਚ ਗਰਮੀ ਦਾ ਕਹਿਰ ਵਧੇਗਾ। ਫਿਲਹਾਲ ਧੁੱਪ ਆਮ ਨਾਲੋਂ ਘੱਟ ਹੈ ਪਰ ਆਉਣ ਵਾਲੇ ਦਿਨਾਂ ਵਿਚ ਇਹ ਬਹੁਤ ਤੇਜ਼ ਹੋਵੇਗੀ।

ਦਿੱਲੀ ‘ਚ ਹਰ ਰੋਜ਼ ਵਧੇਗਾ ਤਾਪਮਾਨ

ਮੌਸਮ ਵਿਭਾਗ ਅਨੁਸਾਰ 12 ਮਈ ਤੱਕ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਤੱਕ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਇਸ ਤੋਂ ਬਾਅਦ 13 ਮਈ ਨੂੰ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਬਦਲਾਅ ਨਹੀਂ ਹੋਵੇਗਾ ਪਰ ਘੱਟੋ-ਘੱਟ ਤਾਪਮਾਨ 23 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ। ਦੂਜੇ ਪਾਸੇ ਐਤਵਾਰ ਯਾਨੀ 14 ਮਈ ਨੂੰ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵੀ ਸ਼ਨੀਵਾਰ ਦੀ ਤਰ੍ਹਾਂ ਹੀ ਰਹੇਗਾ।

ਹੁਣ ਸਤਾਏਗੀ ਕੜਾਕੇ ਦੀ ਗਰਮੀ

ਦਰਅਸਲ, ਉੱਤਰ-ਪੂਰਬ ਦੇ ਕੁਝ ਰਾਜਾਂ ਨੂੰ ਛੱਡ ਕੇ, ਲਗਭਗ ਪੂਰੇ ਦੇਸ਼ ਵਿੱਚ ਪਿਛਲੇ ਦਿਨੀਂ ਬਹੁਤ ਬਾਰਿਸ਼ ਹੋਈ। ਇਸ ਵਿੱਚ ਪੰਜਾਬ, ਯੂਪੀ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਉਮੀਦ ਤੋਂ ਵੱਧ ਮੀਂਹ ਪਿਆ। ਹਾਲਾਂਕਿ ਹੁਣ ਮੌਸਮ ਵਿਭਾਗ ਨੇ ਕਿਹਾ ਹੈ ਕਿ ਪੰਜਾਬ, ਦਿੱਲੀ, ਯੂਪੀ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਬਿਹਾਰ ਸਮੇਤ ਕਈ ਰਾਜਾਂ ਨੂੰ ਕੜਾਕੇ ਦੀ ਗਰਮੀ ਪਰੇਸ਼ਾਨ ਕਰੇਗੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ