Aaj Ka Mousam: ਪੰਜਾਬ ਵਿੱਚ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ।ਪੰਜਾਬ ਦੇ ਨਾਲ-ਨਾਲ, ਦਿੱਲੀ-NCR, ਹਰਿਆਣਾ, ਰਾਜਸਥਾਨ ਸਮੇਤ ਪੂਰੇ ਉੱਤਰ ਭਾਰਤ ਵਿੱਚ ਅੱਗ ਦਾ ਕਹਿਰ ਸ਼ੁਰੂ ਹੋ ਗਿਆ ਹੈ। ਲੋਕਾਂ ਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਾਪਮਾਨ 44-45 ਡਿਗਰੀ ਦੇ ਨੇੜੇ ਬਣਿਆ ਹੋਇਆ ਹੈ। ਸ਼ੁੱਕਰਵਾਰ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 45 ਤਾਂ ਦਿੱਲੀ ਦਾ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ ਵਿੱਚ ਅੱਜ ਵੀ ਕੁਝ ਅਜਿਹਾ ਹੀ ਮੌਸਮ ਰਹੇਗਾ। ਹਾਲਾਂਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਸ਼ਾਮ ਤੋਂ ਮੌਸਮ ‘ਚ ਬਦਲਾਅ ਦੇ ਸੰਕੇਤ ਮਿਲ ਰਹੇ ਹਨ।
ਦਿੱਲੀ NCR ਸਮੇਤ ਦੇਸ਼ ਦੇ ਕਈ ਰਾਜਾਂ ‘ਚ ਇਸ ਸਮੇਂ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਕਈ ਥਾਵਾਂ ‘ਤੇ ਹੀਟਵੇਵ ਦੀ ਸਥਿਤੀ ਬਣੀ ਹੋਈ ਹੈ। ਪੰਜਾਬ, ਹਰਿਆਣਾ, ਮੱਧ ਪ੍ਰਦੇਸ਼ ਵਿੱਚ ਤਾਪਮਾਨ 43 ਤੋਂ ਉਪਰ ਦਰਜ ਕੀਤਾ ਗਿਆ। ਦੂਜੇ ਪਾਸੇ ਰਾਜਸਥਾਨ ਵਿੱਚ ਗਰਮੀ ਦਾ ਕਹਿਰ ਸ਼ੁਰੂ ਹੋ ਗਿਆ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 45 ਦਰਜ ਕੀਤਾ ਗਿਆ। ਆਈਐਮਡੀ ਦੇ ਅਨੁਮਾਨ ਮੁਤਾਬਕ ਐਤਵਾਰ ਤੋਂ ਤਾਪਮਾਨ ਵਿੱਚ ਕੁਝ ਗਿਰਾਵਟ ਆਉਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਨਾਲ ਬਹੁਤਾ ਫਰਕ ਨਹੀਂ ਪੈਣ ਵਾਲਾ ਹੈ।
ਇਨ੍ਹਾਂ ਰਾਜਾਂ ਵਿੱਚ ਪਵੇਗਾ ਮੀਂਹ
ਮੌਸਮ ਵਿਭਾਗ ਮੁਤਾਬਕ ਤ੍ਰਿਪੁਰਾ ਅਤੇ ਮਿਜ਼ੋਰਮ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 14 ਮਈ ਨੂੰ ਮਣੀਪੁਰ, ਨਾਗਾਲੈਂਡ, ਅਸਾਮ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਰਾਜਾਂ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਬੰਗਾਲ ਦੀ ਖਾੜੀ ਵਿੱਚ ਮਛੇਰਿਆਂ ਨੂੰ 12 ਤੋਂ 14 ਮਈ ਦਰਮਿਆਨ ਸਮੁੰਦਰ ਵਿੱਚ ਨਾ ਜਾਣ ਦੀ ਚਿਤਾਵਨੀ ਦਿੱਤੀ ਗਈ ਹੈ।
ਕਿੱਥੇ ਰਹੇਗੀ ਹੀਟਵੇਵ ਦੀ ਸਥਿਤੀ
ਅਗਲੇ ਤਿੰਨ ਦਿਨਾਂ ਦੌਰਾਨ ਇਨ੍ਹਾਂ ਰਾਜਾਂ ਵਿੱਚ ਹੀਟਵੇਵ ਵਰਗੀ ਸਥਿਤੀ ਬਣੀ ਰਹਿਣ ਵਾਲੀ ਹੈ। ਰਾਜਸਥਾਨ ਵਿੱਚ ਅੱਜ ਤੋਂ ਕੜਾਕੇ ਦੀ ਗਰਮੀ ਪੈ ਜਾਵੇਗੀ। ਇਸ ਤੋਂ ਇਲਾਵਾ ਅਗਲੇ ਦੋ ਦਿਨਾਂ ਤੱਕ ਮੱਧ ਪ੍ਰਦੇਸ਼, ਵਿਦਰਭ ‘ਚ ਹੀਟ ਵੇਵ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ, 15 ਅਤੇ 16 ਮਈ ਨੂੰ ਬਿਹਾਰ, ਉੜੀਸਾ ਅਤੇ ਪੱਛਮੀ ਬੰਗਾਲ ਦੇ ਕੁਝ ਖੇਤਰਾਂ ਵਿੱਚ ਹੀਟਵੇਵ ਦੇ ਹਾਲਾਤ ਬਣ ਸਕਦੇ ਹਨ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼ ਵਿੱਚ 14 ਤੋਂ 16 ਮਈ ਦਰਮਿਆਨ ਇਸ ਤਰ੍ਹਾਂ ਦੀ ਸਥਿਤੀ ਬਣੀ ਰਹਿਣ ਵਾਲੀ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ