ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਚਲਾਈ ‘ਮੈਂ ਵੀ ਕੇਜਰੀਵਾਲ ਮੁਹਿੰਮ’
ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਮੋਦੀ ਸਰਕਾਰ ਖਿਲਾਫ਼ ਤਿੱਖੇ ਤੇਵਰ ਦਿਖਾਉਂਦੀ ਨਜ਼ਰ ਆਵੇਗੀ। ਦਰਅਸਲ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ AAP ਵੱਲੋਂ ਮੈਂ ਵੀ ਕੇਜਰੀਵਾਲ ਮੁਹਿੰਮ ਸ਼ੁਰੂ ਕਰਨ ਦਾ ਫੈਸਲਿਆ ਲਿਆ ਗਿਆ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਡੇ ਲੀਡਰਾਂ ਨੇ ਆਪਣੇ ਸ਼ੋਸਲ ਮੀਡੀਆ ਅਕਾਉਂਟ ਤੇ ਤਸਵੀਰਾਂ ਨੂੰ ਬਦਲ ਲਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਸ਼ੋਸਲ ਮੀਡੀਆ ਪ੍ਰੋਫਾਇਲ ‘ਤੇ ਬਦਲੀ ਗਈ ਤਸਵੀਰ
ਈਡੀ ਵੱਲੋਂ ਹਿਰਾਸਤ ਵਿੱਚ ਲਏ ਗਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਨੇ ਇੱਕ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਦਰਅਸਲ ਇਸ ਮੁਹਿੰਮ ਦੌਰਾਨ ਪਾਰਟੀ ਦੇ ਸਾਰੇ ਵਰਕਰ ਅਤੇ ਲੀਡਰ ਆਪਣੇ ਸ਼ੋਸਲ ਮੀਡੀਆ ਖਾਤਿਆਂ ਦੀ ਪ੍ਰੋਫਾਇਲ ਫੋਟੋ ਤੇ ਮੈਂ ਵੀ ਕੇਜਰੀਵਾਲ ਨਾਮ ਦਾ ਇੱਕ ਪੋਸਟਰ ਲਗਾਉਣ ਲਈ ਕਿਹਾ ਗਿਆ ਹੈ।
ਇਸ ਮੁਹਿੰਮ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਲੀਡਰਾਂ ਵੱਲੋਂ ਆਪਣੇ ਸ਼ੋਸਲ ਮੀਡੀਆ ਖਾਤਿਆਂ ਵਿੱਚ ਤਸਵੀਰਾਂ ਨੂੰ ਬਦਲਿਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਸ਼ੋਸਲ ਮੀਡੀਆ ਤੇ ਆਪਣੀ ਤਸਵੀਰ ਦੀ ਥਾਂ ਮੈਂ ਵੀ ਕੇਜਰੀਵਾਲ ਵਾਲਾ ਬੈਨਰ ਲਗਾਇਆ ਹੈ।
ਆਮ ਆਦਮੀ ਪਾਰਟੀ ਵੱਲੋਂ ਨਵੀਂ ਰਣਨੀਤੀ ਐਲਾਨਣ ਲਈ ‘ਆਪ’ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਦੀ ਆਬਕਾਰੀ ਨੀਤੀ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਵਿੱਚ ਉੱਚ ਪੱਧਰੀ ਬੈਠਕ ਕੀਤੀ ਗਈ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪਾਰਟੀ ਦੀ ਇਹ ਪਹਿਲੀ ਵੱਡੀ ਮੀਟਿੰਗ ਸੀ। ਇਸ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਡਾ: ਸੰਦੀਪ ਪਾਠਕ ਨੇ ਕੀਤੀ।
ਪਾਰਟੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ ਅਤੇ ਮੰਤਰੀ, ਵਿਧਾਇਕ ਅਤੇ ਪਾਰਟੀ ਜੇਲ੍ਹ ਵਿੱਚੋਂ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਦੇ ਰਹਿਣਗੇ।
ਸੁਣੋਂ ਸੰਦੀਪ ਪਾਠਕ ਦਾ ਬਿਆਨ
ਪਾਰਟੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ ਅਤੇ ਮੰਤਰੀ, ਵਿਧਾਇਕ ਅਤੇ ਪਾਰਟੀ ਜੇਲ੍ਹ ਵਿੱਚੋਂ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਦੇ ਰਹਿਣਗੇ। ਪਾਠਕ ਨੇ ਕਿਹਾ ਕਿ ‘ਮੈਂ ਵੀ ਕੇਜਰੀਵਾਲ’ ਮੁਹਿੰਮ ਜਲਦੀ ਸ਼ੁਰੂ ਹੋਵੇਗੀ, ਜਿਸ ਤਹਿਤ ਘਰਾਂ ਦੇ ਬਾਹਰ ਸਟਿੱਕਰ ਚਿਪਕਾਏ ਜਾਣਗੇ ਅਤੇ ਆਟੋ ਰਿਕਸ਼ਿਆਂ ‘ਤੇ ਹੋਰਡਿੰਗ ਵੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ 31 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗੱਠਜੋੜ ਰੈਲੀ ਹੋਵੇਗੀ। ਸੰਦੀਪ ਪਾਠਕ ਨੇ ਇਸ ਰੈਲੀ ਵਿੱਚ ਸ਼ਾਮਲ ਹੋਣ ਵਾਲਿਆਂ ਵਰਕਰਾਂ ਨੂੰ ਆਪਣੇ ਵਾਹਨਾਂ ਤੇ ਮੈਂ ਵੀ ਕੇਜਰੀਵਾਲ ਦੇ ਸਟਿੱਕਰ ਲਗਾਉਣ ਦੀ ਅਪੀਲ ਕੀਤੀ।आंखें नम, मगर हौंसले नहीं कम
Arvind Kejriwal जैसे कट्टर ईमानदार को Jail में डालकर जो Political Suicide की है भाजपा ने, उसका उसे अंदेशा नहीं। लड़ेंगे, जीतेंगे! 🇮🇳 pic.twitter.com/Wd6DNRH021 — AAP (@AamAadmiParty) March 24, 2024ਇਹ ਵੀ ਪੜ੍ਹੋ