ਦਿੱਲੀ ਦੇ ਕੈਬਨਿਟ ਮੰਤਰੀਆਂ ਦਾ ਐਲਾਨ, ਜਾਣੋ 21 ਸਤੰਬਰ ਨੂੰ ਆਤਿਸ਼ੀ ਨਾਲ ਕੌਣ-ਕੌਣ ਚੁੱਕਣਗੇ ਸਹੁੰ? | aap-announce-delhi-cabinet-ministers-to-take-oath-on-21st September gopal rai Mukesh Ahlawat kailash Gahlot detail in punjabi Punjabi news - TV9 Punjabi

ਦਿੱਲੀ ਦੇ ਕੈਬਨਿਟ ਮੰਤਰੀਆਂ ਦਾ ਐਲਾਨ, ਜਾਣੋ 21 ਸਤੰਬਰ ਨੂੰ ਆਤਿਸ਼ੀ ਨਾਲ ਕੌਣ-ਕੌਣ ਚੁੱਕਣਗੇ ਸਹੁੰ?

Updated On: 

19 Sep 2024 13:59 PM

Atishi Cabinet's Ministers: ਦਿੱਲੀ ਵਿੱਚ ਆਤਿਸ਼ੀ ਕੈਬਨਿਟ ਦਾ ਐਲਾਨ ਕਰ ਦਿੱਤਾ ਗਿਆ ਹੈ। 21 ਸਤੰਬਰ ਨੂੰ ਆਤਿਸ਼ੀ ਦੇ ਮੁੱਖ ਮੰਤਰੀ ਬਣਨ ਦੇ ਨਾਲ ਹੀ ਇਹ ਪੰਜ ਵਿਧਾਇਕ ਵੀ ਮੰਤਰੀ ਵਜੋਂ ਸਹੁੰ ਚੁੱਕਣਗੇ। ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ ਅਤੇ ਇਮਰਾਨ ਹੁਸੈਨ ਤੋਂ ਇਲਾਵਾ ਮੁਕੇਸ਼ ਅਹਲਾਵਤ ਕੈਬਿਨੇਟ ਦਾ ਹਿੱਸਾ ਹੋਣਗੇ।

ਦਿੱਲੀ ਦੇ ਕੈਬਨਿਟ ਮੰਤਰੀਆਂ ਦਾ ਐਲਾਨ, ਜਾਣੋ 21 ਸਤੰਬਰ ਨੂੰ ਆਤਿਸ਼ੀ ਨਾਲ ਕੌਣ-ਕੌਣ ਚੁੱਕਣਗੇ ਸਹੁੰ?

ਦਿੱਲੀ ਦੇ ਕੈਬਨਿਟ ਮੰਤਰੀਆਂ ਦਾ ਐਲਾਨ

Follow Us On

ਦਿੱਲੀ ਵਿੱਚ ਆਤਿਸ਼ੀ ਕੈਬਨਿਟ ਦਾ ਐਲਾਨ ਕਰ ਦਿੱਤਾ ਗਿਆ ਹੈ। 21 ਸਤੰਬਰ ਨੂੰ ਆਤਿਸ਼ੀ ਦੇ ਮੁੱਖ ਮੰਤਰੀ ਬਣਨ ਦੇ ਨਾਲ ਹੀ ਇਹ ਪੰਜ ਵਿਧਾਇਕ ਵੀ ਮੰਤਰੀ ਵਜੋਂ ਸਹੁੰ ਚੁੱਕਣਗੇ। ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ ਅਤੇ ਇਮਰਾਨ ਹੁਸੈਨ ਤੋਂ ਇਲਾਵਾ ਮੁਕੇਸ਼ ਅਹਲਾਵਤ ਕੈਬਿਨੇਟ ਦਾ ਹਿੱਸਾ ਹੋਣਗੇ।

ਆਤਿਸ਼ੀ ਦੀ ਕੈਬਨਿਟ ‘ਚ ਸ਼ਾਮਲ ਹੋਣ ਜਾ ਰਹੇ ਮੁਕੇਸ਼ ਅਹਿਲਾਵਤ ਸੁਲਤਾਨਪੁਰ ਮਾਜਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਮੁਕੇਸ਼ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਦਲਿਤ ਨੇਤਾਵਾਂ ਵਿੱਚੋਂ ਇੱਕ ਹਨ।

ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਆਤਿਸ਼ੀ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਸੀ। ਵਿਧਾਇਕ ਦਲ ਦੀ ਬੈਠਕ ‘ਚ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਆਤਿਸ਼ੀ ਦੇ ਨਾਂ ‘ਤੇ ਸਹਿਮਤੀ ਜਤਾਈ। ਇਸ ਤੋਂ ਬਾਅਦ ਆਤਿਸ਼ੀ ਨੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਦੇ ਸਾਹਮਣੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਆਤਿਸ਼ੀ 21 ਸਤੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਆਤਿਸ਼ੀ ਸਰਕਾਰ ਦੇ ਸੰਭਾਵੀ ਮੰਤਰੀ

21 ਸਤੰਬਰ ਨੂੰ ਸੀਐਮ ਅਹੁਦੇ ਦੀ ਸਹੁੰ ਚੁੱਕਣਗੇ ਆਤਿਸ਼ੀ

ਇਸ ਤਰ੍ਹਾਂ ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਤੋਂ ਬਾਅਦ ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਹੋਵੇਗੀ।ਇਸ ਤਰ੍ਹਾਂ ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਤੋਂ ਬਾਅਦ ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਹੋਵੇਗੀ। ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਕੈਬਨਿਟ ਮੰਤਰੀ ਆਤਿਸ਼ੀ ਨੇ ਕਿਹਾ ਕਿ ਦਿੱਲੀ ਦੇ ਇਕ ਹੀ ਮੁੱਖ ਮੰਤਰੀ ਹਨ ਅਤੇ ਉਨ੍ਹਾਂ ਦਾ ਨਾਂ ਅਰਵਿੰਦ ਕੇਜਰੀਵਾਲ ਹੈ। ਮੈਨੂੰ ਖੁਸ਼ੀ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਮੇਰੇ ‘ਤੇ ਇੰਨਾ ਵਿਸ਼ਵਾਸ ਜਤਾਇਆ ਹੈ, ਪਰ ਮੈਨੂੰ ਦੁੱਖ ਹੈ ਕਿ ਉਹ ਅੱਜ ਅਸਤੀਫਾ ਦੇ ਰਹੇ ਹਨ। ਉਨ੍ਹਾਂ ਨੇ ਮੈਨੂੰ ਪਹਿਲਾਂ ਵਿਧਾਇਕ ਬਣਾਇਆ, ਫਿਰ ਮੰਤਰੀ ਬਣਾਇਆ ਅਤੇ ਅੱਜ ਉਨ੍ਹਾਂ ਨੇ ਮੈਨੂੰ ਮੁੱਖ ਮੰਤਰੀ ਬਣਨ ਦੀ ਜ਼ਿੰਮੇਵਾਰੀ ਸੌਂਪੀ ਹੈ।

Exit mobile version