AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

E-20 ਮੁੱਦੇ ‘ਤੇ ਕੇਜਰੀਵਾਲ ਦਾ ਅੱਜ PM ਦੀ ਰਿਹਾਇਸ਼ ਵੱਲ ਮਾਰਚ, BJP ਨੇ ਸਾਧਿਆ ਨਿਸ਼ਾਨਾ

ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਈ-20 ਪੈਟਰੋਲ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧ ਰਹੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਨੀਤੀ ਨੂੰ ਵਾਪਸ ਲਿਆ ਜਾਵੇ ਜਾਂ ਕੀਮਤ 85 ਪ੍ਰਤੀ ਲੀਟਰ ਰੱਖੀ ਜਾਵੇ।

E-20 ਮੁੱਦੇ 'ਤੇ ਕੇਜਰੀਵਾਲ ਦਾ ਅੱਜ PM ਦੀ ਰਿਹਾਇਸ਼ ਵੱਲ ਮਾਰਚ, BJP ਨੇ ਸਾਧਿਆ ਨਿਸ਼ਾਨਾ
jitendra-bhati
| Updated On: 04 Aug 2026 16:30 PM IST
Share

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ। ਉਹ ਪਾਰਟੀ ਦਫ਼ਤਰ ਲਈ 95 ਲੋਧੀ ਅਸਟੇਟ ਸਥਿਤ ਆਪਣੀ ਰਿਹਾਇਸ਼ ਤੋਂ ਨਿਕਲੇ ਹਨ। ਕੇਜਰੀਵਾਲ ਦਾ ਪ੍ਰਧਾਨ ਮੰਤਰੀ ਨਿਵਾਸ ਵੱਲ ਪ੍ਰਸਤਾਵਿਤ ਮਾਰਚ E-20 ਪੈਟਰੋਲ ਦੇ ਮੁੱਦੇ ਨਾਲ ਸਬੰਧਤ ਹੈ।

ਉਨ੍ਹਾਂ ਐਲਾਨ ਕੀਤਾ ਹੈ ਕਿ ਉਹ 100 ਪਾਰਟੀ ਵਰਕਰਾਂ ਤੇ 200,000 ਦਸਤਖ਼ਤਾਂ ਵਾਲੀ ਇੱਕ ਪਟੀਸ਼ਨ ਨਾਲ ਪ੍ਰਧਾਨ ਮੰਤਰੀ ਨਿਵਾਸ ਜਾਣਗੇ। ਕੇਜਰੀਵਾਲ ਮੰਗ ਕਰ ਰਹੇ ਹਨ ਕਿ ਕੇਂਦਰ ਸਰਕਾਰ ਜਾਂ ਤਾਂ E-20 ਪੈਟਰੋਲ ਵਾਪਸ ਲਵੇ ਜਾਂ ਇਸ ਦੀ ਕੀਮਤ 85 ਰੁਪਏ ਪ੍ਰਤੀ ਲੀਟਰ ਤੱਕ ਸੀਮਤ ਕਰੇ। ਉਹ ਲੋਕਾਂ ਨੂੰ ਆਪਣੇ ਵਾਹਨਾਂ ਲਈ ਸ਼ੁੱਧ ਪੈਟਰੋਲ ਤੇ ਈਥਾਨੌਲ-ਮਿਸ਼ਰਿਤ ਪੈਟਰੋਲ ‘ਚੋਂ ਇੱਕ ਦੀ ਚੋਣ ਕਰਨ ਦਾ ਵਿਕਲਪ ਵੀ ਮੰਗਦੇ ਹਨ।

ਵਕੀਲਾਂ ਦਾ ਇਤਰਾਜ਼

ਕੇਜਰੀਵਾਲ ਦੇ ਪ੍ਰਸਤਾਵਿਤ ਮਾਰਚ ਬਾਰੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਸੈਂਕੜੇ ਵਕੀਲਾਂ ਵੱਲੋਂ ਦਿੱਲੀ ਪੁਲਿਸ ਕਮਿਸ਼ਨਰ ਨੂੰ ਇੱਕ ਪ੍ਰਤੀਨਿਧਤਾ ਸੌਂਪੀ ਗਈ ਹੈ। ਪ੍ਰਤੀਨਿਧਤਾ ‘ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇਸ਼ ਦੇ ਸਭ ਤੋਂ ਸੰਵੇਦਨਸ਼ੀਲ ਤੇ ਉੱਚ-ਸੁਰੱਖਿਆ ਵਾਲੇ ਸਥਾਨਾਂ ‘ਚੋਂ ਇੱਕ ਹੈ। ਅਜਿਹੀ ਜਗ੍ਹਾ ਵੱਲ ਕਿਸੇ ਵੀ ਤਰ੍ਹਾਂ ਦੀ ਜਨਤਕ ਲਾਮਬੰਦੀ ਰਾਸ਼ਟਰੀ ਸੁਰੱਖਿਆ, ਕਾਨੂੰਨ ਵਿਵਸਥਾ ਤੇ ਸੰਵਿਧਾਨਕ ਅਧਿਕਾਰੀਆਂ ਦੀ ਸੁਰੱਖਿਆ ਲਈ ਗੰਭੀਰ ਖ਼ਤਰਾ ਪੈਦਾ ਕਰ ਸਕਦੀ ਹੈ।

ਵਕੀਲਾਂ ਨੇ ਦਿੱਲੀ ਪੁਲਿਸ ਨੂੰ 21 ਜੁਲਾਈ, 2026 ਦੀ ਘਟਨਾ ਦੀ ਯਾਦ ਵੀ ਦਿਵਾਈ, ਜਦੋਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਬਿਨਾਂ ਇਜਾਜ਼ਤ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਸੀ। ਉਸ ਘਟਨਾ ਤੋਂ ਬਾਅਦ, ਸੁਪਰੀਮ ਕੋਰਟ, ਵੱਖ-ਵੱਖ ਹਾਈ ਕੋਰਟਾਂ ਤੇ ਜ਼ਿਲ੍ਹਾ ਅਦਾਲਤਾਂ ਦੇ ਸੈਂਕੜੇ ਵਕੀਲਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਇੱਕ ਸਾਂਝਾ ਪ੍ਰਤੀਨਿਧਤਾ (ਰੀਪ੍ਰਜੈਂਟੇਸ਼ਨ) ਸੌਂਪਿਆ ਸੀ, ਜਿਸ ‘ਚ ਉੱਚ-ਸੁਰੱਖਿਆ ਵਾਲੇ ਖੇਤਰਾਂ ਵਿੱਚ ਵਿਰੋਧ ਪ੍ਰਦਰਸ਼ਨਾਂ ਬਾਰੇ ਸਪੱਸ਼ਟ ਤੇ ਬੰਧਨਕਾਰੀ ਦਿਸ਼ਾ-ਨਿਰਦੇਸ਼ਾਂ ਦੀ ਮੰਗ ਕੀਤੀ ਗਈ ਸੀ।

ਭਾਜਪਾ ਨੇ ਕੇਜਰੀਵਾਲ ਦੇ ਮਾਰਚ ਬਾਰੇ ਕੀ ਕਿਹਾ?

ਕੇਜਰੀਵਾਲ ਦੇ ਮਾਰਚ ‘ਤੇ ਟਿੱਪਣੀ ਕਰਦੇ ਹੋਏ, ਦਿੱਲੀ ਭਾਜਪਾ ਪ੍ਰਧਾਨ ਹਰਸ਼ ਮਲਹੋਤਰਾ ਨੇ ਟਿੱਪਣੀ ਕੀਤੀ ਕਿ ਉਨ੍ਹਾਂ ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਚਕਾਰ “ਅਰਾਜਕਤਾਵਾਦੀ ਨੰਬਰ 1” ਦਾ ਮੁਕਾਬਲਾ ਚੱਲ ਰਿਹਾ ਹੈ। ਜਦੋਂ ਤੋਂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਵਿਰੋਧ ਪ੍ਰਦਰਸ਼ਨ ਕੀਤਾ, ਅਰਵਿੰਦ ਕੇਜਰੀਵਾਲ ਨੂੰ ਮਹਿਸੂਸ ਹੋਇਆ ਕਿ ਉਹ ਅਰਾਜਕਤਾ ਦੇ ਇਸ ਖੇਡ ‘ਚ ਪਿੱਛੇ ਪੈ ਰਹੇ ਹਨ। ਇਸ ਨੂੰ ਪੂਰਾ ਕਰਨ ਲਈ, ਉਨ੍ਹਾਂ ਨੇ ਬਿਨਾਂ ਇਜਾਜ਼ਤ ਦੇ ਈਥਾਨੌਲ ਮੁੱਦੇ ‘ਤੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਜਾਣ ਦੀ ਯੋਜਨਾ ਦਾ ਐਲਾਨ ਕੀਤਾ।

ਦਿੱਲੀ ਭਾਜਪਾ ਪ੍ਰਧਾਨ ਨੇ ਕਿਹਾ ਕਿ ਅਰਾਜਕਤਾ ਫੈਲਾਉਣਾ ਤੇ ਫਿਰ “ਪੀੜਤ ਕਾਰਡ” ਖੇਡਣਾ ਕੇਜਰੀਵਾਲ ਦਾ ਟ੍ਰੇਡਮਾਰਕ ਵਿਵਹਾਰ ਹੈ। ਹੁਣ, ਜਦੋਂ ਪੁਲਿਸ ਉਨ੍ਹਾਂ ਨੂੰ ਬਿਨਾਂ ਇਜਾਜ਼ਤ ਦੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਚ ਦਾਖਲ ਹੋਣ ਤੋਂ ਰੋਕਦੀ ਹੈ ਤਾਂ ਕੇਜਰੀਵਾਲ ਪੀੜਤ ਕਾਰਡ ਖੇਡਣਗੇ ਤੇ ਦਾਅਵਾ ਕਰਨਗੇ ਕਿ ਸਰਕਾਰ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਵੀ ਇਨਕਾਰ ਕਰ ਦਿੱਤਾ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...