AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਫਿਰ ਲਾਏਂਗੇ ਕੇਜਰੀਵਾਲ… ‘AAP’ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤਾ ਕੈਂਪੇਨ ਸਾਂਗ

AAP Campaign Song Launch: ਆਮ ਆਦਮੀ ਪਾਰਟੀ ਨੇ ਅੱਜ ਆਪਣਾ ਕੈਂਪੇਨ ਗੀਤ ਲਾਂਚ ਕੀਤਾ। ਕੈਂਪੇਨ ਲਾਈਨ ਹੈ- ਫਿਰ ਲਾਏਂਗੇ ਕੇਜਰੀਵਾਲ...ਜਨਤਾ ਕੇ ਕਾਮ ਕਰਦਾ ਹੈ ਬਸ ਕੇਜਰੀਵਾਲ, ਸਵਾਸਥ, ਸ਼ਿਕਸ਼ਾ ਕਾ ਖਿਆਲ ਰਖਦਾ ਹੈ ਕੇਜਰੀਵਾਲ...ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਇਸ ਗੀਤ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ।

ਫਿਰ ਲਾਏਂਗੇ ਕੇਜਰੀਵਾਲ... 'AAP' ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤਾ ਕੈਂਪੇਨ ਸਾਂਗ
AAP ਨੇ ਦਿੱਲੀ ਚੋਣਾਂ ਲਈ ਜਾਰੀ ਕੀਤਾ ਕੈਂਪੇਨ ਸਾਂਗ
tv9-punjabi
| Updated On: 07 Jan 2025 15:17 PM IST

ਰਾਜਧਾਨੀ ਦਿੱਲੀ ਵਿੱਚ ਫਰਵਰੀ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੀ ਜੰਗ ਹੋਰ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਸਖਤ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਅੱਜ ਚੋਣ ਕਮਿਸ਼ਨ ਨੇ ਦਿੱਲੀ ਵਿੱਚ ਵੋਟਾਂ ਦੀ ਤਰੀਕ ਦਾ ਐਲਾਨ ਵੀ ਕਰ ਦਿੱਤਾ ਹੈ ਪਰ ਇਸ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਆਪਣਾ ਪ੍ਰਚਾਰ ਗੀਤ ਲਾਂਚ ਕਰ ਦਿੱਤਾ। ਕੈਂਪੇਨ ਗੀਤ ਦੀ ਪਹਿਲੀ ਲਾਈਨ ਹੈਫਿਰ ਲਾਏਂਗੇ ਕੇਜਰੀਵਾਲ…ਜਨਤਾ ਕੇ ਕਾਮ ਕਰਦਾ ਹੈ ਬਸ ਕੇਜਰੀਵਾਲ, ਸਵਾਸਥ, ਸ਼ਿਕਸ਼ਾ ਕਾ ਖਿਆਲ ਰਖਦਾ ਹੈ ਕੇਜਰੀਵਾਲ…। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਲੋਕਾਂ ਨੂੰ ਸੰਬੋਧਨ ਕਰਦਿਆਂ ਗੀਤ ਨੂੰ ਹਰ ਵਿਅਕਤੀ ਤੱਕ ਪਹੁੰਚਾਉਣ ਦੀ ਅਪੀਲ ਕੀਤੀ।

ਕੈਂਪੇਨ ਗੀਤ ਲਾਂਚ ਕਰਨ ਸਮੇਂ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਸੀਐੱਮ ਆਤਿਸ਼ੀ, ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ, ਗੋਪਾਲ ਰਾਏ ਅਤੇ ਸੌਰਭ ਭਾਰਦਵਾਜ ਵੀ ਮੌਜੂਦ ਸਨ। ਕੇਜਰੀਵਾਲ ਨੇ ਕੈਂਪੇਨ ਗੀਤ ਨੂੰ ਖਾਸ ਦੱਸਿਆ। ਜਿਸ ਦੀਆਂ ਹੋਰ ਸਤਰਾਂ ਇਸ ਪ੍ਰਕਾਰ ਹਨ- ਇਨਕੇ ਰੋਕੇ ਨਹੀਂ ਰੁਕਤਾ, ਚਲਤਾ ਰਹਿਤਾ ਹੈ ਅਪਨੀ ਚਾਲ….ਸਾਹਮਣੇ ਵਾਲੇ ਸ਼ੋਰ ਮਚਾਏਂ…ਕਰ ਲੇਂ ਚਾਹੇ ਜਿਤਨਾ ਬਵਾਲ…ਫਿਰ ਲਾਏਂਗੇ ਕੇਜਰੀਵਾਲ। ਦਿੱਲੀ ਦੀਆਂ ਔਰਤਾਂ ਦੀ ਇੱਜ਼ਤ ਦਾ ਖਿਆਲ ਰੱਖਦਾ ਹੈ, ਸਾਡਾ ਕੇਜਰੀਵਾਲ।

ਦੇਸ਼ ਨੂੰ ਆਪ ਦੇ ਸਾਂਗ ਦਾ ਰਹਿੰਦਾ ਹੈ ਇੰਤਜਾਰ – ਕੇਜਰੀਵਾਲ

ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਪ੍ਰਚਾਰ ਨਾਲੋਂ ਜਸ਼ਨ ਵਰਗੀਆਂ ਹਨ। ਅਸੀਂ ਸਾਰੇ ਬਹੁਤ ਨੱਚਦੇ ਹਾਂ, ਗਾਉਂਦੇ ਅਤੇ ਝੂੰਮਦੇ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਕੈਂਪੇਨ ਸਾਂਗ ਦਾ ਸਿਰਫ਼ ਰਾਜਧਾਨੀ ਹੀ ਨਹੀਂ ਸਗੋਂ ਪੂਰਾ ਦੇਸ਼ ਉਡੀਕ ਕਰ ਰਿਹਾ ਹੈ। ਅੱਜ ਉਹ ਇੰਤਜ਼ਾਰ ਖਤਮ ਹੋ ਗਿਆ ਹੈ। ਕੇਜਰੀਵਾਲ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦਾ ਤੀਜਾ ਸਾਂਗ ਹੈ। ਇੱਕ 2015 ਵਿੱਚ, ਦੂਜੀ 2020 ਵਿੱਚ ਅਤੇ ਤੀਜੀ ਹੁਣ 2025 ਵਿੱਚ ਰਿਲੀਜ਼ ਕੀਤੀ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਆਹਾਂ ਅਤੇ ਜਨਮ ਦਿਨ ਦੀਆਂ ਪਾਰਟੀਆਂ ਵਿੱਚ ਇਸ ਗੀਤ ਨੂੰ ਵੱਡੇ ਪੱਧਰ ‘ਤੇ ਚਲਾਉਣ।

ਆਮ ਲੋਕਾਂ ਲਈ ਗੀਤ ਲਾਂਚ – ਸੌਰਭ ਭਾਰਦਵਾਜ

ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ਵੀ ਹਮਲਾ ਬੋਲਿਆ। ਦਿੱਲੀ ਸਰਕਾਰ ਦੇ ਮੰਤਰੀ ਅਤੇ ‘ਆਪ’ ਦੇ ਸੀਨੀਅਰ ਨੇਤਾ ਸੌਰਭ ਭਾਰਦਵਾਜ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਅਸੀਂ 5 ਸਾਲ ਕੇਜਰੀਵਾਲ ਦੇ ਕੈਂਪੇਨ ਗੀਤ ਨੂੰ ਲਾਂਚ ਕੀਤਾ ਸੀ, ਉਦੋਂ ਸਾਨੂੰ ਇਹ ਨਹੀਂ ਸੀ ਪਤਾ ਕਿ ਵਿਆਹਾਂ ‘ਚ ਵੀ ਡੀਜੇ ‘ਤੇ ਇਹ ਗੀਤ ਬਹੁਤ ਵਜਾਇਆ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਫਿਰ ਲਾਏਂਗੇ ਕੇਜਰੀਵਾਲ ਗੀਤ ਵੀ ਵਿਆਹਾਂ ‘ਚ ਡੀਜੇ ‘ਤੇ ਧਮਾਲ ਮਚਾਏਗਾ। ਉਨ੍ਹਾਂ ਕਿਹਾ ਕਿ ਇਹ ਗੀਤ ਅਜਿਹਾ ਹੈ ਕਿ ਹਰ ਕੋਈ ਇਸ ‘ਤੇ ਨੱਚਣਾ ਚਾਹੇਗਾ। ਇਸ ਨੂੰ ਆਮ ਲੋਕਾਂ ਲਈ ਲਾਂਚ ਕੀਤਾ ਗਿਆ ਹੈ।

Follow Us
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ...
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ...
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...