Satyendar Jain Gets Bail: ਸਤੇਂਦਰ ਜੈਨ ਨੂੰ 6 ਹਫ਼ਤਿਆਂ ਲਈ ਮਿਲੀ ਜ਼ਮਾਨਤ, ਦਿੱਲੀ ਤੋਂ ਬਾਹਰ ਜਾਣ ਦੀ ਨਹੀਂ ਇਜਾਜ਼ਤ
Satendar Jain gets bail: ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਸਤੇਂਦਰ ਜੈਨ ਨੂੰ 6 ਹਫ਼ਤਿਆਂ ਲਈ ਜ਼ਮਾਨਤ ਦੇ ਦਿੱਤੀ ਹੈ।

ਦਿੱਲੀ: ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ (Satinder Jain) ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਸਤੇਂਦਰ ਜੈਨ ਨੂੰ 6 ਹਫ਼ਤਿਆਂ ਲਈ ਜ਼ਮਾਨਤ ਦੇ ਦਿੱਤੀ ਹੈ। ਹਾਲ ਹੀ ‘ਚ ਸਤੇਂਦਰ ਜੈਨ ਦੇ ਵਕੀਲ ਨੇ ਅਦਾਲਤ ਨੂੰ ਉਨ੍ਹਾਂ ਦੀ ਖਰਾਬ ਸਿਹਤ ਬਾਰੇ ਦੱਸਿਆ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਤੇਂਦਰ ਜੈਨ ਦਿੱਲੀ-ਐਨਸੀਆਰ ਤੋਂ ਬਾਹਰ ਨਹੀਂ ਜਾ ਸਕਣਗੇ। ਅਗਲੀ ਸੁਣਵਾਈ 11 ਜੁਲਾਈ ਨੂੰ ਹੋਵੇਗੀ।
ਸਤੇਂਦਰ ਜੈਨ ਨੂੰ ਸਿਹਤ ਖਰਾਬ ਹੋਣ ਕਾਰਨ ਸ਼ੁੱਕਰਵਾਰ ਨੂੰ ਦੀਨ ਦਿਆਲ ਉਪਾਧਿਆਏ (ਡੀਡੀਯੂ) ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਆਕਸੀਜਨ ਸਪੋਰਟ ‘ਤੇ ਪਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਐਲਐਨਜੇਪੀ ਹਸਪਤਾਲ ਭੇਜ ਦਿੱਤਾ ਗਿਆ। ਈਡੀ ਨੇ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜੈਨ ਨੂੰ 30 ਮਈ 2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਸਤਿੰਦਰ ਦੇ ਵਕੀਲ ਮੁਤਾਬਕ ਉਹ ਕਾਫੀ ਬੀਮਾਰ ਚੱਲ ਰਹੇ ਹਨ। ਉਨ੍ਹਾਂ ਨੂੰ ਡਿਪ੍ਰੈਸ਼ਨ ਸਮੇਤ ਕਈ ਬਿਮਾਰੀਆਂ ਨੇ ਜਕੜ ਲਿਆ ਹੈ। ਇਸ ਕਾਰਨ ਉਨ੍ਹਾਂ ਦਾ ਸਰੀਰ ਵੀ ਕਮਜ਼ੋਰ ਹੋ ਗਿਆ ਹੈ। ਇਸੇ ਦੌਰਾਨ ਖ਼ਬਰ ਆਈ ਸੀ ਕਿ ਸਤੇਂਦਰ ਜੈਨ ਅਚਾਨਕ ਬਾਥਰੂਮ ਵਿੱਚ ਡਿੱਗ ਪਏ ਸਨ, ਜਿਸ ਕਾਰਨ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ। ਇਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਵੀ ਭਰਤੀ ਕਰਵਾਉਣਾ ਪਿਆ।
ਇਸ ਤੋਂ ਪਹਿਲਾਂ ਸਤੇਂਦਰ ਜੈਨ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਇੱਕ ਪੱਤਰ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਨੇ ਦੋ-ਤਿੰਨ ਕੈਦੀਆਂ ਨੂੰ ਆਪਣੀ ਸੈਲ ਵਿੱਚ ਆਉਣ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ ਸੀ। ਸਤੇਂਦਰ ਜੈਨ ਨੇ ਆਪਣੀ ਚਿੱਠੀ ‘ਚ ਲਿਖਿਆ ਕਿ ਉਹ ਇਕੱਲਾਪਣ ਮਹਿਸੂਸ ਕਰ ਰਹੇ ਸਨ। ਉਨ੍ਹਾਂ ਦੇ ਕਹਿਣ ਤੇ ਜੇਲ੍ਹ ਅਧਿਕਾਰੀ ਨੇ ਦੋ-ਤਿੰਨ ਕੈਦੀਆਂ ਨੂੰ ਉਨ੍ਹਾਂ ਦੀ ਕੋਠੜੀ ਵਿੱਚ ਭੇਜਿਆ ਵੀ। ਪਰ ਜਿਵੇਂ ਹੀ ਇਸ ਬਾਰੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਪਤਾ ਲੱਗਾ। ਤੁਰੰਤ ਕੈਦੀਆਂ ਨੂੰ ਕੋਠੜੀ ਤੋਂ ਵਾਪਸ ਬੁਲਾ ਲਿਆ ਗਿਆ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ