Subscribe to
Notifications
Subscribe to
Notifications
Kejriwal Meet Telangana CM: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੇਲੰਗਾਨਾ ਦੀ ਸੀਐਮ ਕੇ ਚੰਦਰਸ਼ੇਖਰ ਰਾਓ ਨਾਲ ਮੁਲਾਕਾਤ ਕੀਤੀ। ਆਮ ਆਦਮੀ ਪਾਰਟੀ ਵੱਲੋਂ ਕੇਂਦਰ ਦੇ ਆਰਡੀਨੈਂਸ ਦੇ ਖਿਲਾਫ ਵਿਰੋਧ ਜਾਤਇਆ ਜਾ ਰਿਹਾ ਹੈ। ਕੇਂਦਰ ਦੇ ਆਰਡੀਨੈਂਸ ਦਾ ਵਿਰੋਧ ਕਰ ਰਣਨੀਤੀ ਬਣਾਉਣ ਤੇ ਕੇ ਸੀ ਆਰ ਦਾ ਸਮਰਥਨ ਮੰਗਿਆ ਹੈ।
ਸੀਐਮ ਕੇਜਰੀਵਾਲ ਨੇ ਕੀਤਾ ਸੀ ਟਵੀਟ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਦੱਸਿਆ ਕਿਉਹ ਕੇਂਦਰ ਦੇ ਆਰਡੀਨੈਂਸ ਦੇ ਖਿਲਾਫ ਸਮਰਥਨ ਮੰਗਣ ਲਈ ਹੈਦਰਾਬਾਦ ਵਿੱਚ ਤੇਲੰਗਾਨਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ।
AAP ਵੱਲੋਂ ਕੇਂਦਰ ਖਿਲਾਫ ਮੋਰਚਾ ਬੰਦੀ ਜਾਰੀ
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ। ਕੇਂਦਰ ਦੇ ਆਰਡੀਨੈਂਸ ਦੇ ਖਿਲਾਫ ਸਮਰਥਨ ਮੰਗਣਗੇ।
ਸਿਆਸੀ ਆਗੂਆਂ ਨਾਲ ਕੀਤੀ ਮੁਲਾਕਾਤ
ਆਮ ਆਦਮੀ ਪਾਰਟੀ ਨੇ ਪਿਛਲੇ ਦਿਨੀਂ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਉਧਵ ਠਾਕਰੇ ਅਤੇ ਵੀਰਵਾਰ ਨੂੰ ਕਾਂਗਰਸ ਪ੍ਰਧਾਨ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ। ਸ਼ਰਦ ਪਵਾਰ ਨੇ ‘ਆਪ’ ਨੂੰ ਇਸ ਮਾਮਲੇ ‘ਤੇ ਆਪਣੀ ਪਾਰਟੀ ਦੇ ਸਮਰਥਨ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਦੀ ਕੋਸ਼ਿਸ਼ ‘ਚ ਸਮਰਥਨ ਕਰਨ ਲਈ ਹੋਰ ਨੇਤਾਵਾਂ ਨਾਲ ਗੱਲਬਾਤ ਕੀਤੀ ਜਾਵੇਗੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ ,ਲੇਟੇਸਟ ਵੇੱਬ ਸਟੋਰੀ , NRI ਨਿਊਜ਼ , ਮਨੋਰੰਜਨ ਦੀ ਖਬਰ ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼ , ਪਾਕਿਸਤਾਨ ਦਾ ਹਰ ਅਪਡੇਟ ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ