Delhi AAP Mega Rally: ਕੇਂਦਰ ਦੇ ਆਰਡੀਨੈਂਸ ਖਿਲਾਫ ‘ਆਪ’ ਦਾ ਸ਼ਕਤੀ ਪ੍ਰਦਰਸ਼ਨ; ਅਰਵਿੰਦ ਕੇਜਰੀਵਾਲ ਨੇ ਰੈਲੀ ‘ਚ ਕੀ ਕਿਹਾ?, ਪੜ੍ਹੋ ਪੂਰੀ ਖਬਰ

Updated On: 

11 Jun 2023 14:18 PM

AAP Mega Rally: ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮੈਗਾ ਰੈਲੀ ਦਾ ਆਯੋਜਨ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਸਾਰੇ ਵੱਡੇ ਆਗੂ ਮੰਚ 'ਤੇ ਮੌਜੂਦ ਰਹੇ।

Delhi AAP Mega Rally: ਕੇਂਦਰ ਦੇ ਆਰਡੀਨੈਂਸ ਖਿਲਾਫ ਆਪ ਦਾ ਸ਼ਕਤੀ ਪ੍ਰਦਰਸ਼ਨ; ਅਰਵਿੰਦ ਕੇਜਰੀਵਾਲ ਨੇ ਰੈਲੀ ਚ ਕੀ ਕਿਹਾ?, ਪੜ੍ਹੋ ਪੂਰੀ ਖਬਰ

Image Credit source: @AAP

Follow Us On

AAP Mega Rally in Delhi: ਆਮ ਆਦਮੀ ਪਾਰਟੀ ਨੇ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕੇਂਦਰ ਦੇ ਆਰਡੀਨੈਂਸ ਖਿਲਾਫ ਮੈਗਾ ਰੈਲੀ ਬੁਲਾਈ ਗਈ ਹੈ।ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਕੇਂਦਰ ਦੇ ਆਰਡੀਨੈਂਸ ਖਿਲਾਫ ਵਿਰੋਧੀ ਧਿਰ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਮੁੱਖ ਮੰਤਰੀ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 12 ਸਾਲ ਪਹਿਲਾਂ ਇਸੇ ਜ਼ਮੀਨ ਤੋਂ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ ਸੀ, ਹੁਣ ਉਹ ਇੱਕ ਵਾਰ ਫਿਰ ਇਸ ਜ਼ਮੀਨ ਤੋਂ ਤਾਨਾਸ਼ਾਹੀ ਸਰਕਾਰ ਨੂੰ ਉਖਾੜ ਸੁੱਟਣ ਦਾ ਪ੍ਰਣ ਲੈਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਹ ‘ਤਾਨਾਸ਼ਾਹੀ’ ਨੂੰ ਖਤਮ ਕਰਨ ਲਈ ਰਾਮਲੀਲਾ ਮੈਦਾਨ ‘ਚ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜਮਹੂਰੀਅਤ ਖਤਮ ਹੋ ਚੁੱਕੀ ਹੈ ਅਤੇ ਤਾਨਾਸ਼ਾਹੀ-ਹਿਟਲਰਸ਼ਾਹੀ ਚੱਲ ਰਹੀ ਹੈ।

ਆਰਡੀਨੈਂਸ ਨੂੰ ਰੱਦ ਕਰਵਾ ਕੇ ਰਹਾਂਗੇ- ਕੇਜਰੀਵਾਲ

ਸੁਪਰੀਮ ਕੋਰਟ ਨੇ 11 ਮਈ ਨੂੰ ਦਿੱਲੀ ਦੇ ਹੱਕ ਵਿੱਚ ਫੈਸਲਾ ਦਿੱਤਾ ਸੀ, ਜਿਸ ਨੂੰ ਪ੍ਰਧਾਨ ਮੰਤਰੀ ਮੋਦੀ ਨਹੀਂ ਮਨੰਦੇ ਸੁਪਰੀਮ ਕੋਰਟ (Supreme Court) ਨੇ ਆਪਣੇ ਫੈਸਲੇ ਵਿੱਚ ਟਿੱਪਣੀ ਕੀਤੀ ਕਿ ਚੁਣੀ ਹੋਈ ਸਰਕਾਰ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ। ਸੀਐਮ ਕੇਜਰੀਵਾਲ ਨੇ ਅਦਾਲਤ ਦੀ ਇਸ ਟਿੱਪਣੀ ਨੂੰ ਯਾਦ ਕਰਦਿਆਂ ਕਿਹਾ ਕਿ ਚੁਣੀ ਹੋਈ ਸਰਕਾਰ ਨੂੰ ਕੰਮ ਕਰਨ ਦਾ ਅਧਿਕਾਰ ਹੋਣਾ ਚਾਹੀਦਾ ਹੈ।

ਦਿੱਲੀ ਵਿੱਚ ਚੁਣੀ ਹੋਈ ਸਰਕਾਰ ਹੈ। ਸੀਐਮ ਕੇਜਰੀਵਾਲ ਨੇ ਕਿਹਾ ਕਿ ਉਹ ਆਰਡੀਨੈਂਸ ਨੂੰ ਰੱਦ ਕਰਵਾ ਕੇ ਰਹਿਣਗੇ। ਦਿੱਲੀ ਆਮ ਆਦਮੀ ਪਾਰਟੀ ਦੇ ਨਾਲ ਹੈ।

ਕੇਜਰੀਵਾਲ ਪਹਿਲਾਂ ਸਾਡੀ ਆਲੋਚਨਾ ਕਰਦੇ ਸਨ- ਸਿੱਬਲ

ਰਾਮਲੀਲਾ ਮੈਦਾਨ ‘ਚ ਆਮ ਆਦਮੀ ਪਾਰਟੀ ਦੀ ਮੈਗ ਰੈਲੀ ‘ਚ ਪਾਰਟੀ ਦੇ ਸਾਰੇ ਵੱਡੇ ਨੇਤਾ ਪਹੁੰਚੇ। ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਸਮਾਜਵਾਦੀ ਪਾਰਟੀ ਦੇ ਰਾਜ ਸਭਾ ਮੈਂਬਰ ਕਪਿਲ ਸਿੱਬਲ ਵੀ ਆਪ ਦੀ ਰੈਲੀ ਵਿੱਚ ਪੁੱਜੇ। ਸਿੱਬਲ, ਸੁਪਰੀਮ ਕੋਰਟ ਵਿੱਚ ਸੀਨੀਅਰ ਵਕੀਲ ਹੋਣ ਦੇ ਨਾਤੇ, ਕੇਂਦਰ ਦੇ ਆਰਡੀਨੈਂਸ ਵਿੱਚ ਖਾਮੀਆਂ ਬਾਰੇ ਚਰਚਾ ਕੀਤੀ।

ਸਿੱਬਲ ਨੇ ਮੁੱਖ ਮੰਤਰੀ ਕੇਜਰੀਵਾਲ ਦੇ ਵਿਰੋਧ ਨੂੰ ਯਾਦ ਕੀਤਾ, ਜੋ ਉਹ ਯੂਪੀਏ ਸਰਕਾਰ ਦੌਰਾਨ ਕਰਦੇ ਸਨ। ਕਪਿਲ ਸਿੱਬਲ ਨੇ ਕਿਹਾ ਕਿ 2014 ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਯੂਪੀਏ ਸਰਕਾਰ ਦੀ ਆਲੋਚਨਾ ਕਰਦੇ ਸਨ, ਉਦੋਂ ਗੋਡੀ ਮੀਡੀਆ ਉਨ੍ਹਾਂ ਦੇ ਨਾਲ ਸੀ। ਹੁਣ ਸਰਕਾਰ ਬਦਲ ਗਈ ਹੈ, ਪ੍ਰਧਾਨ ਮੰਤਰੀ ਬਦਲਿਆ ਹੈ ਅਤੇ ਮੀਡੀਆ ਉਨ੍ਹਾਂ ਦੇ ਨਾਲ ਹੈ। ਫਿਰ ਕਿਹਾ ਗਿਆ ਕਿ ਮੈਨੂੰ ਸੱਤ ਸਾਲ ਦਿਓ, ਮੈਂ ਸਭ ਠੀਕ ਕਰ ਦਿਆਂਗਾ, ਪਰ ਇਸ ਗੱਲ ਨੂੰ 60 ਮਹੀਨੇ ਹੋ ਗਏ ਹਨ।

ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ ਭਾਈਚਾਰਾ ਅਤੇ ਲੋਕਤੰਤਰ ਖ਼ਤਰੇ ਵਿੱਚ ਹੈ। ਕਪਿਲ ਸਿੱਬਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਉਹ ਡਬਲ ਇੰਜਣ ਵਾਲੀ ਸਰਕਾਰ ਚਲਾ ਰਹੇ ਹਨ, ਅਸਲ ਵਿਚ ਉਹ ਡਬਲ ਬੈਰਲ ਸਰਕਾਰ ਚਲਾ ਰਹੇ ਹਨ। ਇੱਕ ਬੈਰਲ ਸੀਬੀਆਈ ਹੈ ਅਤੇ ਦੂਜਾ ਈਡੀ ਹੈ।

PM ਨੇ 120 ਮਹੀਨਿਆਂ ‘ਚ ਦੇਸ਼ ਦਾ ਨਕਸ਼ਾ ਹੀ ਬਦਲ ਦਿੱਤਾ ਹੈ। ਉਨ੍ਹਾਂ ਨੇ ਚੋਣ ਕਮਿਸ਼ਨ, ਮੀਡੀਆ, ਈਡੀ, ਸੀਬੀਆਈ ਸਭ ਨੂੰ ਆਪਣੀ ਗੋਦ ਵਿੱਚ ਰੱਖਿਆ ਹੋਇਆ ਹੈ।

CM ਮਾਨ ਨੇ ਭਾਜਪਾ ਨੂੰ ਭਾਰਤੀ ਜੁਗਾੜ ਪਾਰਟੀ ਕਿਹਾ

ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੀ ਪੁੱਜੇ। ਉਨ੍ਹਾਂ ਨੇ ਭਾਜਪਾ ਨੂੰ ਭਾਰਤੀ ਜੁਗਾੜ ਪਾਰਟੀ ਕਿਹਾ। ਸੀਐਮ ਮਾਨ ਨੇ ਕਿਹਾ ਕਿ ਅੱਜ ਦੀ ਰੈਲੀ ਆਮ ਆਦਮੀ ਪਾਰਟੀ ਦੀ ਤਾਕਤ ਦਾ ਪ੍ਰਦਰਸ਼ਨ ਨਹੀਂ ਹੈ। ਅਸੀਂ ਸਿਰਫ ਜਨਤਾ ਨੂੰ ਇਹ ਦੱਸਣ ਆਏ ਹਾਂ ਕਿ ਸਾਡੇ ਹੱਕ ਖੋਹੇ ਜਾ ਰਹੇ ਹਨ। ਤੁਸੀਂ ਧੁੱਪ, ਮੀਂਹ ਅਤੇ ਕਤਾਰ ਵਿੱਚ ਆਪਣੀ ਵੋਟ ਪਾਉਂਦੇ ਹੋ, ਪਰ ਇਹ ਲੋਕ (ਭਾਜਪਾ) ਨਹੀਂ ਚਾਹੁੰਦੇ ਕਿ ਕਿਸੇ ਹੋਰ ਦੀ ਸਰਕਾਰ ਬਣੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version