ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

AAP Protest: ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਸੈਂਕੜੇ ਆਗੂ ਹਿਰਾਸਤ ਚ, ਕਈ ਮੈਟਰੋ ਸਟੇਸ਼ਨ ਬੰਦ; ਧਾਰਾ 144 ਲਾਗੂ

ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਰਿਹਾਸਤ ਵਿੱਚ ਲੈਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਜਿੱਥੇ ਆਮ ਆਦਮੀ ਪਾਰਟੀ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੀ ਹੈ ਤਾਂ ਉੱਥੇ ਹੀ 31 ਮਾਰਚ ਨੂੰ ਰਾਮਲੀਲਾ ਮੈਦਾਨ ਵਿੱਚ ਮਹਾਂ- ਰੈਲੀ ਕੀਤੀ ਜਾਵੇਗੀ। ਜਿਸ ਵਿੱਚ ਇੰਡੀਆ ਗੱਠਜੋੜ ਵਿੱਚ ਸ਼ਾਮਿਲ ਸਾਰੇ ਸਿਆਸੀ ਦਲ ਸਾਮਿਲ ਹੋਣਗੇ।

AAP Protest: ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਸੈਂਕੜੇ ਆਗੂ ਹਿਰਾਸਤ ਚ, ਕਈ ਮੈਟਰੋ ਸਟੇਸ਼ਨ ਬੰਦ; ਧਾਰਾ 144 ਲਾਗੂ
Photo: PTI
Follow Us
jitendra-bhati
| Updated On: 26 Mar 2024 12:33 PM

ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਨਿਵਾਸ ਉੱਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਜਿਸ ਕਾਰਨ ਦਿੱਲੀ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜਦਕਿ ਦਿੱਲੀ ਪੁਲਿਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਨਾਲ ਹੀ, ਦਿੱਲੀ ਟ੍ਰੈਫਿਕ ਪੁਲਿਸ ਨੇ ਇੱਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।

‘ਆਪ’ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਧਾਨ ਮੰਤਰੀ ਨਿਵਾਸ ਦੇ ਘਿਰਾਓ ਦੌਰਾਨ ਪੰਜਾਬ ਦੇ ਮੰਤਰੀ ਅਤੇ ‘ਆਪ’ ਆਗੂ ਹਰਜੋਤ ਸਿੰਘ ਬੈਂਸ ਨੂੰ ਪਟੇਲ ਚੌਕ ਮੈਟਰੋ ਸਟੇਸ਼ਨ ਦੇ ਬਾਹਰੋਂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪਟੇਲ ਚੌਕ ਮੈਟਰੋ ਸਟੇਸ਼ਨ ਦੇ ਬਾਹਰ ਧਾਰਾ 144 ਲਗਾ ਦਿੱਤੀ ਹੈ। ਨਾਲ ਹੀ, ਆਪ ਨੂੰ ਪ੍ਰਦਰਸ਼ਨ ਕਰਨ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਗਈ ਹੈ।

ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਧਾਰਾ 144 ਲਾਗੂ

ਆਮ ਆਦਮੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਣਾ ਹੈ। ਇਸ ਕਾਰਨ ਪ੍ਰਧਾਨ ਮੰਤਰੀ ਨਿਵਾਸ ਦੇ ਆਲੇ-ਦੁਆਲੇ ਧਾਰਾ 144 ਲਾਗੂ ਕੀਤੀ ਗਈ ਹੈ। ਕੇਜਰੀਵਾਲ ਨੂੰ ਕਥਿਤ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ 21 ਮਾਰਚ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਹੈ।

ਹਿਰਾਸਤ ਵਿੱਚੋਂ ਦੂਜਾ ਆਦੇਸ਼

ਕੇਜਰੀਵਾਲ ਨੇ ਅੱਜ ਈਡੀ ਦੀ ਹਿਰਾਸਤ ਤੋਂ ਦੂਜਾ ਸਰਕਾਰੀ ਹੁਕਮ ਜਾਰੀ ਕੀਤਾ। ਆਪ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਕੇਜਰੀਵਾਲ ਨੇ ਸਿਹਤ ਮੰਤਰਾਲੇ ਨੂੰ ਹਦਾਇਤ ਕੀਤੀ ਹੈ ਕਿ ਮੁਹੱਲਾ ਕਲੀਨਿਕਾਂ ਵਿੱਚ ਗਰੀਬਾਂ ਲਈ ਦਵਾਈਆਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਲੋਕਾਂ ਨੂੰ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।

ਤੁਹਾਨੂੰ ਦਸ ਦਈਏ ਕਿ ਅਰਵਿੰਦ ਕੇਜਰੀਵਾਲ ਨੇ 24 ਮਾਰਚ ਨੂੰ ਜਲ ਮੰਤਰਾਲੇ ਦੇ ਨਾਂ ‘ਤੇ ਪਹਿਲਾ ਸਰਕਾਰੀ ਆਦੇਸ਼ ਜਾਰੀ ਕੀਤਾ ਸੀ। ਉਨ੍ਹਾਂ ਨੇ ਜਲ ਮੰਤਰੀ ਆਤਿਸ਼ੀ ਨੂੰ ਦਿੱਲੀ ਵਿੱਚ ਜਿੱਥੇ ਪਾਣੀ ਦੀ ਕਮੀ ਹੈ, ਉੱਥੇ ਟੈਂਕਰਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ‘ਚ ਪੇਸ਼ੀ ਸਮੇਂ ਉਨ੍ਹਾਂ ਕਿਹਾ ਸੀ ਕਿ ਉਹ ਅਸਤੀਫਾ ਨਹੀਂ ਦੇਣਗੇ ਅਤੇ ਲੋੜ ਪੈਣ ‘ਤੇ ਜੇਲ੍ਹ ਤੋਂ ਸਰਕਾਰ ਚਲਾਉਣਗੇ। ਇਹ ਵੀ ਪੜ੍ਹੋ- ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਚਲਾਈ ਮੈਂ ਵੀ ਕੇਜਰੀਵਾਲ ਮੁਹਿੰਮ

Supreme Court On Stray Dogs: ਜਿਨ੍ਹਾਂ ਲੋਕਾਂ ਨੂੰ ਕੁੱਤਿਆਂ ਨੇ ਕੱਟਿਆ, ਜਾਣੋ ਸੁਪਰੀਮ ਕੋਰਟ ਦੇ ਫੈਸਲੇ 'ਤੇ ਉਨ੍ਹਾਂ ਦੇ ਵਿਚਾਰ
Supreme Court On Stray Dogs: ਜਿਨ੍ਹਾਂ ਲੋਕਾਂ ਨੂੰ ਕੁੱਤਿਆਂ ਨੇ ਕੱਟਿਆ, ਜਾਣੋ ਸੁਪਰੀਮ ਕੋਰਟ ਦੇ ਫੈਸਲੇ 'ਤੇ ਉਨ੍ਹਾਂ ਦੇ ਵਿਚਾਰ...
ਪੁਲ ਤੋਂ ਹੇਠਾਂ ਡਿੱਗੀ ਵੈਸ਼ਨੋ ਦੇਵੀ ਜਾ ਰਹੀ ਬੱਸ, 1 ਸ਼ਰਧਾਲੂ ਦੀ ਮੌਤ, 40 ਜ਼ਖ਼ਮੀ, ਜਾਣੋਂ ਕਿਵੇਂ ਹੋਇਆ ਹਾਦਸਾ
ਪੁਲ ਤੋਂ ਹੇਠਾਂ ਡਿੱਗੀ ਵੈਸ਼ਨੋ ਦੇਵੀ ਜਾ ਰਹੀ ਬੱਸ, 1 ਸ਼ਰਧਾਲੂ ਦੀ ਮੌਤ, 40 ਜ਼ਖ਼ਮੀ, ਜਾਣੋਂ ਕਿਵੇਂ ਹੋਇਆ ਹਾਦਸਾ...
Bhiwani ਦੀ Teacher Manisha ਕਤਲ ਕੇਸ ਵਿੱਚ Lawrence Bishnoi ਨੇ ਇਸ ਲਈ ਮਾਰੀ Entry
Bhiwani ਦੀ Teacher Manisha ਕਤਲ ਕੇਸ ਵਿੱਚ Lawrence Bishnoi ਨੇ ਇਸ ਲਈ ਮਾਰੀ Entry...
Situationship ਤੋਂ Ghosting ਤੱਕ, ਸਮਝੋ Gen Z ਦੇ ਨਵੇਂ ਰਿਲੇਸ਼ਨਸ਼ਿਪ ਸ਼ਬਦ
Situationship ਤੋਂ Ghosting ਤੱਕ, ਸਮਝੋ Gen Z ਦੇ ਨਵੇਂ ਰਿਲੇਸ਼ਨਸ਼ਿਪ ਸ਼ਬਦ...
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...