AAP Protest: ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਸੈਂਕੜੇ ਆਗੂ ਹਿਰਾਸਤ ਚ, ਕਈ ਮੈਟਰੋ ਸਟੇਸ਼ਨ ਬੰਦ; ਧਾਰਾ 144 ਲਾਗੂ

Updated On: 

26 Mar 2024 12:33 PM

ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਰਿਹਾਸਤ ਵਿੱਚ ਲੈਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਜਿੱਥੇ ਆਮ ਆਦਮੀ ਪਾਰਟੀ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੀ ਹੈ ਤਾਂ ਉੱਥੇ ਹੀ 31 ਮਾਰਚ ਨੂੰ ਰਾਮਲੀਲਾ ਮੈਦਾਨ ਵਿੱਚ ਮਹਾਂ- ਰੈਲੀ ਕੀਤੀ ਜਾਵੇਗੀ। ਜਿਸ ਵਿੱਚ ਇੰਡੀਆ ਗੱਠਜੋੜ ਵਿੱਚ ਸ਼ਾਮਿਲ ਸਾਰੇ ਸਿਆਸੀ ਦਲ ਸਾਮਿਲ ਹੋਣਗੇ।

AAP Protest: ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਸੈਂਕੜੇ ਆਗੂ ਹਿਰਾਸਤ ਚ, ਕਈ ਮੈਟਰੋ ਸਟੇਸ਼ਨ ਬੰਦ; ਧਾਰਾ 144 ਲਾਗੂ

Photo: PTI

Follow Us On

ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਨਿਵਾਸ ਉੱਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਜਿਸ ਕਾਰਨ ਦਿੱਲੀ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜਦਕਿ ਦਿੱਲੀ ਪੁਲਿਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਨਾਲ ਹੀ, ਦਿੱਲੀ ਟ੍ਰੈਫਿਕ ਪੁਲਿਸ ਨੇ ਇੱਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।

‘ਆਪ’ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਧਾਨ ਮੰਤਰੀ ਨਿਵਾਸ ਦੇ ਘਿਰਾਓ ਦੌਰਾਨ ਪੰਜਾਬ ਦੇ ਮੰਤਰੀ ਅਤੇ ‘ਆਪ’ ਆਗੂ ਹਰਜੋਤ ਸਿੰਘ ਬੈਂਸ ਨੂੰ ਪਟੇਲ ਚੌਕ ਮੈਟਰੋ ਸਟੇਸ਼ਨ ਦੇ ਬਾਹਰੋਂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪਟੇਲ ਚੌਕ ਮੈਟਰੋ ਸਟੇਸ਼ਨ ਦੇ ਬਾਹਰ ਧਾਰਾ 144 ਲਗਾ ਦਿੱਤੀ ਹੈ। ਨਾਲ ਹੀ, ਆਪ ਨੂੰ ਪ੍ਰਦਰਸ਼ਨ ਕਰਨ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਗਈ ਹੈ।

ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਧਾਰਾ 144 ਲਾਗੂ

ਆਮ ਆਦਮੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਣਾ ਹੈ। ਇਸ ਕਾਰਨ ਪ੍ਰਧਾਨ ਮੰਤਰੀ ਨਿਵਾਸ ਦੇ ਆਲੇ-ਦੁਆਲੇ ਧਾਰਾ 144 ਲਾਗੂ ਕੀਤੀ ਗਈ ਹੈ। ਕੇਜਰੀਵਾਲ ਨੂੰ ਕਥਿਤ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ 21 ਮਾਰਚ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਹੈ।

ਹਿਰਾਸਤ ਵਿੱਚੋਂ ਦੂਜਾ ਆਦੇਸ਼

ਕੇਜਰੀਵਾਲ ਨੇ ਅੱਜ ਈਡੀ ਦੀ ਹਿਰਾਸਤ ਤੋਂ ਦੂਜਾ ਸਰਕਾਰੀ ਹੁਕਮ ਜਾਰੀ ਕੀਤਾ। ਆਪ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਕੇਜਰੀਵਾਲ ਨੇ ਸਿਹਤ ਮੰਤਰਾਲੇ ਨੂੰ ਹਦਾਇਤ ਕੀਤੀ ਹੈ ਕਿ ਮੁਹੱਲਾ ਕਲੀਨਿਕਾਂ ਵਿੱਚ ਗਰੀਬਾਂ ਲਈ ਦਵਾਈਆਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਲੋਕਾਂ ਨੂੰ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।

ਤੁਹਾਨੂੰ ਦਸ ਦਈਏ ਕਿ ਅਰਵਿੰਦ ਕੇਜਰੀਵਾਲ ਨੇ 24 ਮਾਰਚ ਨੂੰ ਜਲ ਮੰਤਰਾਲੇ ਦੇ ਨਾਂ ‘ਤੇ ਪਹਿਲਾ ਸਰਕਾਰੀ ਆਦੇਸ਼ ਜਾਰੀ ਕੀਤਾ ਸੀ। ਉਨ੍ਹਾਂ ਨੇ ਜਲ ਮੰਤਰੀ ਆਤਿਸ਼ੀ ਨੂੰ ਦਿੱਲੀ ਵਿੱਚ ਜਿੱਥੇ ਪਾਣੀ ਦੀ ਕਮੀ ਹੈ, ਉੱਥੇ ਟੈਂਕਰਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ‘ਚ ਪੇਸ਼ੀ ਸਮੇਂ ਉਨ੍ਹਾਂ ਕਿਹਾ ਸੀ ਕਿ ਉਹ ਅਸਤੀਫਾ ਨਹੀਂ ਦੇਣਗੇ ਅਤੇ ਲੋੜ ਪੈਣ ‘ਤੇ ਜੇਲ੍ਹ ਤੋਂ ਸਰਕਾਰ ਚਲਾਉਣਗੇ।

ਇਹ ਵੀ ਪੜ੍ਹੋ- ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਚਲਾਈ ਮੈਂ ਵੀ ਕੇਜਰੀਵਾਲ ਮੁਹਿੰਮ

Exit mobile version