AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

AAP Rally: ਕੇਂਦਰ ਦੇ ਆਰਡੀਨੈਂਸ ਖਿਲਾਫ ‘ਆਪ’ ਦਾ ਸ਼ਕਤੀ ਪ੍ਰਦਰਸ਼ਨ; ਕੇਜਰੀਵਾਲ, CM ਮਾਨ ਸਣੇ ਕਈ ਆਗੂ ਹੋਣਗੇ ਸ਼ਾਮਲ

ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਆਮ ਆਦਮੀ ਪਾਰਟੀ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਂ ਰੈਲੀ ਕਰੇਗੀ। 'ਆਪ' ਨੂੰ 10 ਵਿਰੋਧੀ ਪਾਰਟੀਆਂ ਦਾ ਸਮਰਥਨ ਮਿਲ ਸਕਦਾ ਹੈ।

AAP Rally: ਕੇਂਦਰ ਦੇ ਆਰਡੀਨੈਂਸ ਖਿਲਾਫ 'ਆਪ' ਦਾ ਸ਼ਕਤੀ ਪ੍ਰਦਰਸ਼ਨ; ਕੇਜਰੀਵਾਲ, CM ਮਾਨ ਸਣੇ ਕਈ ਆਗੂ ਹੋਣਗੇ ਸ਼ਾਮਲ
abhishek-thakur
| Updated On: 11 Jun 2023 13:33 PM IST
Share
AAP Rally in Ramlila Maidan: ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਆਮ ਆਦਮੀ ਪਾਰਟੀ (Aam Adami Party) ਮਹਾ ਰੈਲੀ ਕਰੇਗੀ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਇਸ ਰੈਲੀ ਵਿੱਚ ਕਰੀਬ ਇੱਕ ਲੱਖ ਲੋਕ ਸ਼ਾਮਲ ਹੋਣਗੇ। ਇਸ ਮਹਾਂ ਰੈਲੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਸਣੇ ਸੌਰਭ ਭਾਰਦਵਾਜ, ਆਤਿਸ਼ੀ ਅਤੇ ਸੰਜੇ ਸਿੰਘ ਸਮੇਤ ‘ਆਪ’ ਦੇ ਕਈ ਵੱਡੇ ਆਗੂ ਸ਼ਾਮਲ ਹੋਣਗੇ।

AAP ਸੁਪਰੀਮੋ ਕੇਜਰੀਵਾਲ ਵੱਲੋਂ ਟਵੀਟ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਲੋਕਾਂ ਨੂੰ ਕੇਂਦਰ ਸਰਕਾਰ ਦੇ ਆਡੀਨੈਂਸ ਖਿਲਾਫ ਰਾਮਲੀਲਾ ਮੈਦਾਨ ਵਿੱਚ ਇੱਕਜੁੱਟ ਹੋਣ ਦੀ ਗੱਲ ਕਹੀ। ਉਨ੍ਹਾਂ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਮੈਗਾ ਰੈਲੀ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ। ‘ਆਪ’ ਦਾ ਕਹਿਣਾ ਹੈ ਕਿ ਇਹ ਮੈਗਾ ਰੈਲੀ ਕੇਂਦਰ ਦੇ ਆਰਡੀਨੈਂਸ ਦੇ ਖਿਲਾਫ ਹੈ ਪਰ ਜੇਕਰ ਸਿਆਸੀ ਮਾਹਿਰਾਂ ਦੀ ਮਨੀਏ ਤਾਂ ਇਸ ਰੈਲੀ ਜਰੀਏ ਅਰਵਿੰਦ ਕੇਜਰੀਵਾਲ ਲੋਕ ਸਭਾ 2024 ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਨ।

ਕੀ ਹੈ ਕੇਂਦਰ ਸਰਕਾਰ ਦਾ ਆਰਡੀਨੈਂਸ

ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੇ ਹੱਕ ਵਿੱਚ ਫੈਸਲਾ ਦਿੰਦਿਆਂ ਜ਼ਮੀਨ ਅਤੇ ਪੁਲਿਸ ਨੂੰ ਛੱਡ ਕੇ ਹਰ ਚੀਜ਼ ਤੇ ਦਿੱਲੀ ਸਰਕਾਰ ਦਾ ਹੱਕ ਜਤਾਇਆ। ਯਾਨੀ ਦਿੱਲੀ ਸਰਕਾਰ ਨੂੰ ਤਬਾਦਲੇ ਅਤੇ ਤਾਇਨਾਤੀ ਦੇ ਮਾਮਲਿਆਂ ਸਮੇਤ ਸੇਵਾ ਮਾਮਲਿਆਂ ਦੀ ਸ਼ਕਤੀ ਦਿੱਤੀ ਗਈ ਸੀ। ਇਸ ਆਰਡੀਨੈਂਸ ਵਿੱਚ ਨੈਸ਼ਨਲ ਕੈਪੀਟਲ ਸਰਵਿਸਿਜ਼ ਅਥਾਰਟੀ ਦੇ ਗਠਨ ਦੀ ਗੱਲ ਕੀਤੀ ਗਈ ਹੈ। ਇਸ ਵਿੱਚ ਦਿੱਲੀ ਦੇ ਸੀਐਮ, ਪ੍ਰਮੁੱਖ ਗ੍ਰਹਿ ਸਕੱਤਰ ਅਤੇ ਚੀਫ਼ ਸ਼ਾਮਲ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਇਸ ਦੀ ਪ੍ਰਧਾਨਗੀ ਕਰਨਗੇ। ਇਹ ਅਥਾਰਟੀ ਜੋ ਵੀ ਫੈਸਲਾ ਲਵੇਗੀ, ਉਸ ਨੂੰ LG ਨੂੰ ਭੇਜਿਆ ਜਾਵੇਗਾ। ਜੇਕਰ LG ਨੂੰ ਇਸ ਵਿੱਚ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਇੱਕ ਨੋਟ ਲਗਾ ਕੇ ਇਸ ਨੂੰ ਵਾਪਸ ਕਰ ਸਕਦੇ ਹਨ। ਇਸ ਦੇ ਨਾਲ ਹੀ ਅੰਤਿਮ ਫੈਸਲਾ ਲੈਣ ਦਾ ਅਧਿਕਾਰ LG ਕੋਲ ਹੋਵੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...