AAP Rally: ਕੇਂਦਰ ਦੇ ਆਰਡੀਨੈਂਸ ਖਿਲਾਫ ‘ਆਪ’ ਦਾ ਸ਼ਕਤੀ ਪ੍ਰਦਰਸ਼ਨ; ਕੇਜਰੀਵਾਲ, CM ਮਾਨ ਸਣੇ ਕਈ ਆਗੂ ਹੋਣਗੇ ਸ਼ਾਮਲ

Updated On: 

11 Jun 2023 13:33 PM

ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਆਮ ਆਦਮੀ ਪਾਰਟੀ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਂ ਰੈਲੀ ਕਰੇਗੀ। 'ਆਪ' ਨੂੰ 10 ਵਿਰੋਧੀ ਪਾਰਟੀਆਂ ਦਾ ਸਮਰਥਨ ਮਿਲ ਸਕਦਾ ਹੈ।

AAP Rally: ਕੇਂਦਰ ਦੇ ਆਰਡੀਨੈਂਸ ਖਿਲਾਫ ਆਪ ਦਾ ਸ਼ਕਤੀ ਪ੍ਰਦਰਸ਼ਨ; ਕੇਜਰੀਵਾਲ, CM ਮਾਨ ਸਣੇ ਕਈ ਆਗੂ ਹੋਣਗੇ ਸ਼ਾਮਲ
Follow Us On

AAP Rally in Ramlila Maidan: ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਆਮ ਆਦਮੀ ਪਾਰਟੀ (Aam Adami Party) ਮਹਾ ਰੈਲੀ ਕਰੇਗੀ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਇਸ ਰੈਲੀ ਵਿੱਚ ਕਰੀਬ ਇੱਕ ਲੱਖ ਲੋਕ ਸ਼ਾਮਲ ਹੋਣਗੇ।

ਇਸ ਮਹਾਂ ਰੈਲੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਸਣੇ ਸੌਰਭ ਭਾਰਦਵਾਜ, ਆਤਿਸ਼ੀ ਅਤੇ ਸੰਜੇ ਸਿੰਘ ਸਮੇਤ ‘ਆਪ’ ਦੇ ਕਈ ਵੱਡੇ ਆਗੂ ਸ਼ਾਮਲ ਹੋਣਗੇ।

AAP ਸੁਪਰੀਮੋ ਕੇਜਰੀਵਾਲ ਵੱਲੋਂ ਟਵੀਟ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਲੋਕਾਂ ਨੂੰ ਕੇਂਦਰ ਸਰਕਾਰ ਦੇ ਆਡੀਨੈਂਸ ਖਿਲਾਫ ਰਾਮਲੀਲਾ ਮੈਦਾਨ ਵਿੱਚ ਇੱਕਜੁੱਟ ਹੋਣ ਦੀ ਗੱਲ ਕਹੀ। ਉਨ੍ਹਾਂ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਮੈਗਾ ਰੈਲੀ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ।

‘ਆਪ’ ਦਾ ਕਹਿਣਾ ਹੈ ਕਿ ਇਹ ਮੈਗਾ ਰੈਲੀ ਕੇਂਦਰ ਦੇ ਆਰਡੀਨੈਂਸ ਦੇ ਖਿਲਾਫ ਹੈ ਪਰ ਜੇਕਰ ਸਿਆਸੀ ਮਾਹਿਰਾਂ ਦੀ ਮਨੀਏ ਤਾਂ ਇਸ ਰੈਲੀ ਜਰੀਏ ਅਰਵਿੰਦ ਕੇਜਰੀਵਾਲ ਲੋਕ ਸਭਾ 2024 ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਨ।

ਕੀ ਹੈ ਕੇਂਦਰ ਸਰਕਾਰ ਦਾ ਆਰਡੀਨੈਂਸ

ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੇ ਹੱਕ ਵਿੱਚ ਫੈਸਲਾ ਦਿੰਦਿਆਂ ਜ਼ਮੀਨ ਅਤੇ ਪੁਲਿਸ ਨੂੰ ਛੱਡ ਕੇ ਹਰ ਚੀਜ਼ ਤੇ ਦਿੱਲੀ ਸਰਕਾਰ ਦਾ ਹੱਕ ਜਤਾਇਆ। ਯਾਨੀ ਦਿੱਲੀ ਸਰਕਾਰ ਨੂੰ ਤਬਾਦਲੇ ਅਤੇ ਤਾਇਨਾਤੀ ਦੇ ਮਾਮਲਿਆਂ ਸਮੇਤ ਸੇਵਾ ਮਾਮਲਿਆਂ ਦੀ ਸ਼ਕਤੀ ਦਿੱਤੀ ਗਈ ਸੀ। ਇਸ ਆਰਡੀਨੈਂਸ ਵਿੱਚ ਨੈਸ਼ਨਲ ਕੈਪੀਟਲ ਸਰਵਿਸਿਜ਼ ਅਥਾਰਟੀ ਦੇ ਗਠਨ ਦੀ ਗੱਲ ਕੀਤੀ ਗਈ ਹੈ।

ਇਸ ਵਿੱਚ ਦਿੱਲੀ ਦੇ ਸੀਐਮ, ਪ੍ਰਮੁੱਖ ਗ੍ਰਹਿ ਸਕੱਤਰ ਅਤੇ ਚੀਫ਼ ਸ਼ਾਮਲ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਇਸ ਦੀ ਪ੍ਰਧਾਨਗੀ ਕਰਨਗੇ। ਇਹ ਅਥਾਰਟੀ ਜੋ ਵੀ ਫੈਸਲਾ ਲਵੇਗੀ, ਉਸ ਨੂੰ LG ਨੂੰ ਭੇਜਿਆ ਜਾਵੇਗਾ। ਜੇਕਰ LG ਨੂੰ ਇਸ ਵਿੱਚ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਇੱਕ ਨੋਟ ਲਗਾ ਕੇ ਇਸ ਨੂੰ ਵਾਪਸ ਕਰ ਸਕਦੇ ਹਨ। ਇਸ ਦੇ ਨਾਲ ਹੀ ਅੰਤਿਮ ਫੈਸਲਾ ਲੈਣ ਦਾ ਅਧਿਕਾਰ LG ਕੋਲ ਹੋਵੇਗਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version