AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ, 85 ਸਾਲ ਦੀ ਉਮਰ ਵਿੱਚ ਲਏ ਆਖ਼ਰੀ ਸਾਹ

Abhijeet Dipke: ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਦੀ ਦਾਦੀ ਸਾਵਿਤਰੀਬਾਈ ਸ਼ੰਕਰ ਦੀਪਕੇ ਦਾ 85 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਇਸ ਕਾਰਨ ਦੀਪਕੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ, 85 ਸਾਲ ਦੀ ਉਮਰ ਵਿੱਚ ਲਏ ਆਖ਼ਰੀ ਸਾਹ
ਦਿੱਲੀ ‘ਚ ਪ੍ਰਦਰਸ਼ਨ ਦੌਰਾਨ ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ
tv9-punjabi
| Updated On: 10 Oct 2026 14:24 PM IST
Share

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਦੀ ਦਾਦੀ ਦਾ ਬੁਢਾਪੇ ਕਾਰਨ ਦੇਹਾਂਤ ਹੋ ਗਿਆ। ਸਾਵਿਤਰੀਬਾਈ ਸ਼ੰਕਰ ਦੀਪਕੇ ਨੇ 85 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਿਆ। ਜਿਸ ਸਮੇਂ ਅਭਿਜੀਤ ਦੀਪਕੇ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ, ਉਸੇ ਦੌਰਾਨ ਉਨ੍ਹਾਂ ਦੀ ਦਾਦੀ ਦਾ ਦੇਹਾਂਤ ਹੋ ਗਿਆ। ਇਸ ਖ਼ਬਰ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਦੀਪਕੇ ਦੀ ਦਾਦੀ ਨੇ ਆਪਣੇ ਜੱਦੀ ਪਿੰਡ ਸੰਤੁਕ ਪਿੰਪਰੀ, ਹਿੰਗੋਲੀ ਵਿੱਚ ਆਖ਼ਰੀ ਸਾਹ ਲਿਆ।

ਦਿੱਲੀ ਦੇ ਜੰਤਰ-ਮੰਤਰ ‘ਤੇ CJP ਦੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਦਿੱਲੀ ਪਹੁੰਚੇ ਅਭਿਜੀਤ ਦੀਪਕੇ ਨੂੰ ਸ਼ਨੀਵਾਰ ਨੂੰ ਦਿੱਲੀ ਪੁਲਿਸ ਨੇ ਇੰਦਰਾ ਗਾਂਧੀ ਇੰਟਰਨੈਸ਼ਨਲ (IGI) ਹਵਾਈ ਅੱਡੇ ‘ਤੇ ਹਿਰਾਸਤ ਵਿੱਚ ਲੈ ਲਿਆ।

ਇੰਸਟਾਗ੍ਰਾਮ ‘ਤੇ ਲਾਈਵ ਕੀਤਾ ਵੀਡੀਓ

ਸ਼ਨੀਵਾਰ ਸਵੇਰੇ ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਜਿਵੇਂ ਹੀ ਏਅਰ ਇੰਡੀਆ ਦੀ ਉਡਾਣ ਰਾਹੀਂ ਦਿੱਲੀ ਪਹੁੰਚੇ, ਦਿੱਲੀ ਪੁਲਿਸ ਦੀ ਇੱਕ ਟੀਮ ਜਹਾਜ਼ ਦੇ ਅੰਦਰ ਦਾਖ਼ਲ ਹੋ ਗਈ। ਜੰਤਰ-ਮੰਤਰ ‘ਤੇ ਹੋਣ ਵਾਲੇ ਪ੍ਰਦਰਸ਼ਨ ਤੋਂ ਠੀਕ ਪਹਿਲਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਕਾਰਵਾਈ ਦੌਰਾਨ ਦੀਪਕੇ ਨੇ ਇੰਸਟਾਗ੍ਰਾਮ ‘ਤੇ ਲਾਈਵ ਵੀਡੀਓ ਸ਼ੁਰੂ ਕਰ ਦਿੱਤੀ।

ਵੀਡੀਓ ਵਿੱਚ CJP ਦੇ ਮੈਂਬਰ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਪੁਲਿਸ ਮੁਲਾਜ਼ਮਾਂ ਨਾਲ ਬਹਿਸ ਕਰਦੇ ਦਿਖਾਈ ਦੇ ਰਹੇ ਸਨ। ਉਨ੍ਹਾਂ ਨੇ ਸਵਾਲ ਉਠਾਇਆ ਕਿ ਪੁਲਿਸ ਜਹਾਜ਼ ਵਿੱਚੋਂ ਉਨ੍ਹਾਂ ਦੇ ਬਾਹਰ ਨਿਕਲਣ ਦੀ ਉਡੀਕ ਕਿਉਂ ਨਹੀਂ ਕਰ ਸਕਦੀ ਸੀ। ਦੀਪਕੇ ਨੇ ਪੁਲਿਸ ਨੂੰ ਕਿਹਾ ਕਿ ਉਹ ਗ੍ਰਿਫ਼ਤਾਰੀ ਤੋਂ ਨਹੀਂ ਡਰਦੇ। ਇਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਕਿਸੇ ਅਣਜਾਣ ਥਾਂ ‘ਤੇ ਲੈ ਗਈ।

Source:TV9Hindi.com

Follow Us
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...