ਅਫਗਾਨਿਸਤਾਨ ਨੇ ਭਾਰਤ ‘ਚ ਆਪਣਾ ਦੂਤਾਵਾਸ ਕੀਤਾ ਬੰਦ, ਸਰਕਾਰ ਵੱਲੋਂ ਸਮਰੱਥਨ ਨਾ ਮਿਲਨ ਦਾ ਦਿੱਤਾ ਹਵਾਲਾ

Published: 

01 Oct 2023 07:45 AM

ਅਫਗਾਨ ਦੂਤਘਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਸਮਰਥਨ ਨਾ ਮਿਲਣ ਕਾਰਨ ਉਨ੍ਹਾਂ ਨੂੰ ਇੱਥੇ ਆਪਣਾ ਕੰਮ ਬੰਦ ਕਰਨਾ ਪਿਆ ਹੈ। ਬੜੇ ਦੁੱਖ ਨਾਲ ਉਨ੍ਹਾਂ ਵੱਲੋਂ ਇਹ ਫੈਸਲਾ ਲੈਣਾ ਪਿਆ ਹੈ।

ਅਫਗਾਨਿਸਤਾਨ ਨੇ ਭਾਰਤ ਚ ਆਪਣਾ ਦੂਤਾਵਾਸ ਕੀਤਾ ਬੰਦ, ਸਰਕਾਰ ਵੱਲੋਂ ਸਮਰੱਥਨ ਨਾ ਮਿਲਨ ਦਾ ਦਿੱਤਾ ਹਵਾਲਾ
Follow Us On

ਅਫਗਾਨਿਸਤਾਨ ਨੇ ਭਾਰਤ ‘ਚ ਆਪਣਾ ਦੂਤਾਵਾਸ ਪੂਰੀ ਤਰ੍ਹਾਂ ਨਾਲ ਬੰਦ ਕਰਨ ਦਾ ਐਲਾਨ ਕੀਤਾ ਹੈ। ਅਫਗਾਨ ਦੂਤਘਰ ਨੇ ਸ਼ਨੀਵਾਰ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਭਾਰਤ ਵਿੱਚ 1 ਅਕਤੂਬਰ ਤੋਂ ਆਪਣਾ ਕੰਮਕਾਜ ਬੰਦ ਕਰ ਰਿਹਾ ਹੈ। ਬਿਆਨ ਵਿੱਚ ਭਾਰਤ ਸਰਕਾਰ ਵੱਲੋਂ ਸਮਰਥਨ ਦੀ ਘਾਟ ਦਾ ਹਵਾਲਾ ਦਿੱਤਾ ਗਿਆ ਹੈ। ਦੂਤਾਵਾਸ ਨੇ ਕਿਹਾ ਕਿ ਬਹੁਤ ਹੀ ਦੁੱਖ ਨਾਲ ਇਹ ਐਲਾਨ ਕੀਤਾ ਜਾਂਦਾ ਹੈ। ਇਹ ਫੈਸਲਾ ਕਾਫੀ ਚਰਚਾ ਤੋਂ ਬਾਅਦ ਲਿਆ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਭਾਰਤ ਵਿੱਚ ਅਫਗਾਨਿਸਤਾਨ ਦੇ ਦੂਤਘਰ ਦੀ ਅਗਵਾਈ ਰਾਜਦੂਤ ਫਰੀਦ ਮਾਮੁੰਦਜ਼ਈ ਕਰ ਰਹੇ ਸਨ। ਉਹ ਪਿਛਲੇ ਤਿੰਨ ਸਾਲਾਂ ਤੋਂ ਭਾਰਤ ਵਿੱਚ ਸੇਵਾ ਕਰ ਰਹੇ ਸਨ। ਬਿਆਨ ਵਿੱਚ ਅੱਗੇ ਕਿਹਾ ਗਿਆ ਹੈ ਕਿ ਅਫਗਾਨਿਸਤਾਨ ਨੂੰ ਮੇਜ਼ਬਾਨ ਸਰਕਾਰ ਤੋਂ ਕੋਈ ਵਿਸ਼ੇਸ਼ ਸਹਿਯੋਗ ਨਹੀਂ ਮਿਲ ਰਿਹਾ ਹੈ। ਅਫਗਾਨਿਸਤਾਨ ਅਤੇ ਇਸ ਦੇ ਨਾਗਰਿਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੋਈ ਕੰਮ ਨਹੀਂ ਕੀਤਾ ਜਾ ਰਿਹਾ ਹੈ।

ਅਫਗਾਨ ਡਿਪਲੋਮੈਟਾਂ ਨੇ ਹਾਲ ਹੀ ਵਿਚ ਵਿਦੇਸ਼ ਮੰਤਰਾਲੇ ਨੂੰ ਸੂਚਿਤ ਕੀਤਾ ਸੀ ਕਿ ਉਹ ਆਪਣਾ ਦੂਤਾਵਾਸ ਬੰਦ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਸ ‘ਤੇ ਵਿਦੇਸ਼ ਮੰਤਰਾਲੇ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਇਸ ਤੋਂ ਬਾਅਦ ਸ਼ਨੀਵਾਰ ਨੂੰ ਅਫਗਾਨ ਦੂਤਘਰ ਨੇ ਇਕ ਬਿਆਨ ਜਾਰੀ ਕਰਕੇ ਆਪਣਾ ਦੂਤਾਵਾਸ ਬੰਦ ਕਰਨ ਦਾ ਐਲਾਨ ਕੀਤਾ। ਤੁਹਾਨੂੰ ਦੱਸ ਦੇਈਏ ਕਿ ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਭਾਰਤ ਨੇ ਵੀ ਕਾਬੁਲ ਵਿੱਚ ਆਪਣਾ ਦੂਤਾਵਾਸ ਬੰਦ ਕਰ ਦਿੱਤਾ ਸੀ। ਹਾਲਾਂਕਿ ਭਾਰਤ ਨੇ ਇਸ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਸੀ।

ਤਾਲਿਬਾਨ ਦੇ ਹੱਥਾਂ ਵਿੱਚ ਅਫਗਾਨਿਸਤਾਨ ਦੀ ਸੱਤਾ

ਇਸ ਸਮੇਂ ਅਫਗਾਨਿਸਤਾਨ ਦੀ ਸੱਤਾ ਤਾਲਿਬਾਨ ਦੇ ਹੱਥਾਂ ਵਿੱਚ ਹੈ। ਸਾਲ 2021 ਵਿੱਚ, ਤਾਲਿਬਾਨ ਨੇ ਅਫਗਾਨਿਸਤਾਨ ਵਿੱਚ ਅਸ਼ਰਫ ਗਨੀ ਨੂੰ ਸੱਤਾ ਤੋਂ ਬੇਦਖਲ ਕਰ ਦਿੱਤਾ ਅਤੇ ਦੇਸ਼ ‘ਤੇ ਕਬਜ਼ਾ ਕਰ ਲਿਆ। ਫਰੀਦ ਉਨ੍ਹਾਂ ਵੱਲੋਂ ਨਿਯੁਕਤ ਰਾਜਦੂਤ ਹੈ। ਸੰਭਵ ਹੈ ਕਿ ਤਾਲਿਬਾਨ ਸਰਕਾਰ ਇਸ ਨੂੰ ਬਦਲਣਾ ਚਾਹੁੰਦੀ ਹੈ। ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਭਾਰਤ ਨੂੰ ਇਸ ਨਾਲ ਕੋਈ ਵੱਡੀ ਚਿੰਤਾ ਨਹੀਂ ਹੈ। ਹਾਂ, ਇਹ ਹੋਰ ਗੱਲ ਹੈ ਕਿ ਅਫਗਾਨਿਸਤਾਨ ਦੇ ਬਹੁਤ ਸਾਰੇ ਵਿਦਿਆਰਥੀ ਭਾਰਤ ਵਿੱਚ ਰਹਿੰਦੇ ਹਨ ਅਤੇ ਪੜ੍ਹਦੇ ਹਨ। ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।