ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸੰਵਿਧਾਨਕ ਅਹੁਦਿਆਂ ਦੀ ਮਰਿਆਦਾ ਨਾਲ ਖਿਲਵਾੜ… ਰਾਸ਼ਟਰਪਤੀ ਅਤੇ ਪੀਐਮ ਦਾ ਡੀਪਫੇਕ ਵੀਡੀਓ ਬਣਾਉਣ ਵਾਲਾ ਗ੍ਰਿਫ਼ਤਾਰ

ਬਿਹਾਰ ਵਿੱਚ ਏਆਈ ਦੀ ਦੁਰਵਰਤੋਂ ਦਾ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਮੁੰਡੇ ਨੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੀ ਇੱਕ ਫਰਜੀ ਏਆਈ ਵੀਡੀਓ ਬਣਾ ਕੇ ਇਸਨੂੰ ਵਾਇਰਲ ਕਰ ਦਿੱਤਾ। ਇਸ ਡੀਪਫੇਕ ਵੀਡੀਓ ਦਾ ਉਦੇਸ਼ ਭੰਬਲਭੂਸਾ ਪੈਦਾ ਕਰਨਾ ਅਤੇ ਸੰਵਿਧਾਨਕ ਅਹੁਦਿਆਂ ਦੀ ਸ਼ਾਨ ਨੂੰ ਢਾਹ ਲਗਾਉਣਾ ਸੀ। ਮੁਜ਼ੱਫਰਪੁਰ ਪੁਲਿਸ ਨੇ ਮੁਲਜਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਸੰਵਿਧਾਨਕ ਅਹੁਦਿਆਂ ਦੀ ਮਰਿਆਦਾ ਨਾਲ ਖਿਲਵਾੜ... ਰਾਸ਼ਟਰਪਤੀ ਅਤੇ ਪੀਐਮ ਦਾ ਡੀਪਫੇਕ ਵੀਡੀਓ ਬਣਾਉਣ ਵਾਲਾ ਗ੍ਰਿਫ਼ਤਾਰ
ਸੰਵਿਧਾਨਕ ਅਹੁਦਿਆਂ ਦੀ ਮਰਿਆਦਾ ਨਾਲ ਖਿਲਵਾੜ.
Follow Us
tv9-punjabi
| Updated On: 02 Jan 2026 23:13 PM IST

ਤਕਨਾਲੋਜੀ ਸਹੀ ਹੱਥਾਂ ਵਿੱਚ ਇੱਕ ਵਰਦਾਨ ਹੈ। ਜੇਕਰ ਇਹ ਗਲਤ ਹੱਥਾਂ ਵਿੱਚ ਆ ਜਾਂਦੀ ਹੈ, ਤਾਂ ਇਹ ਇੱਕ ਸਰਾਪ ਤੋਂ ਘੱਟ ਨਹੀਂ ਹੈ। ਠੀਕ ਅਜਿਹਾ ਹੀ ਏਆਈ ਦੇ ਮਾਮਲੇ ਵਿੱਚ ਵੀ ਹੈ। ਇਹ ਪ੍ਰਤਿਭਾਸ਼ਾਲੀ ਲੋਕਾਂ ਲਈ ਕੰਮ ਦੀ ਚੀਜ ਹੈ, ਪਰ ਸ਼ੈਤਾਨੀ ਦਿਮਾਗਾਂ ਲਈ ਸਰਾਪ ਤੋਂ ਘੱਟ ਨਹੀਂ ਹੈ। ਬਿਹਾਰ ਦੇ ਮੁਜ਼ੱਫਰਪੁਰ ਤੋਂ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਮੁੰਡੇ ਨੇ ਏਆਈ ਦੀ ਵਰਤੋਂ ਕਰਕੇ ਇੱਕ ਵੀਡੀਓ ਬਣਾ ਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ਅਤੇ ਆਵਾਜ਼ ਦੀ ਦੁਰਵਰਤੋਂ ਕੀਤੀ ਅਤੇ ਇਸਨੂੰ ਵਾਇਰਲ ਕਰ ਦਿੱਤਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲਿਸ ਹਰਕਤ ਵਿੱਚ ਆ ਗਈ ਅਤੇ ਮੁਲਜਮ ਨੂੰ ਗ੍ਰਿਫ਼ਤਾਰ ਕਰ ਲਿਆ।

ਮਾਮਲਾ ਮੁਜ਼ੱਫਰਪੁਰ ਦਾ ਹੈ। ਜ਼ਿਲ੍ਹਾ ਪੁਲਿਸ ਨੇ ਦੱਸਿਆ ਕਿ 2 ਜਨਵਰੀ ਨੂੰ, ਏਆਈ ਦੀ ਵਰਤੋਂ ਕਰਕੇ ਬਣਾਈ ਗਈ ਅਤੇ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਇੱਕ ਵੀਡੀਓ ਬਾਰੇ ਜਾਣਕਾਰੀ ਮਿਲੀ ਸੀ, ਜਿਸ ਵਿੱਚ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੀ ਤਸਵੀਰ ਅਤੇ ਆਵਾਜ਼ ਦੀ ਦੁਰਵਰਤੋਂ ਕੀਤੀ ਗਈ ਸੀ। ਇਸ ਫਰਜੀ ਵੀਡੀਓ ਦਾ ਉਦੇਸ਼ ਜਨਤਾ ਵਿੱਚ ਭੰਬਲਭੂਸਾ ਪੈਦਾ ਕਰਨਾ ਅਤੇ ਦੇਸ਼ ਦੇ ਸਭ ਤੋਂ ਉੱਚ ਸੰਵਿਧਾਨਕ ਅਹੁਦਿਆਂ ਦੀ ਇੱਜ਼ਤ, ਮਾਣ ਅਤੇ ਵਿਸ਼ਵਾਸ ਨੂੰ ਕਮਜ਼ੋਰ ਕਰਨਾ ਸੀ।

ਮੁਲਜਮ ਨੂੰ ਫੜਨ ਲਈ ਵਿਸ਼ੇਸ਼ ਟੀਮ ਦਾ ਗਠਨ

ਪੁਲਿਸ ਦਾ ਕਹਿਣਾ ਹੈ ਕਿ ਇਸ ਵੀਡੀਓ ਨੇ ਲੋਕਤੰਤਰੀ ਸੰਸਥਾਵਾਂ ਵਿੱਚ ਅਵਿਸ਼ਵਾਸ ਪੈਦਾ ਕਰਨ ਅਤੇ ਸਮਾਜਿਕ ਸਦਭਾਵਨਾ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ। ਦੇਸ਼ ਵਿਰੋਧੀ ਭਾਵਨਾਵਾਂ, ਅਫਵਾਹਾਂ ਅਤੇ ਸਮਾਜਿਕ ਅਸ਼ਾਂਤੀ ਫੈਲਾਉਣ ਵਾਲੀ ਅਜਿਹੀ ਜਾਅਲੀ ਡਿਜੀਟਲ ਸਮੱਗਰੀ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਘਟਨਾ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ, ਪੁਲਿਸ ਸੁਪਰਡੈਂਟ, ਮੁਜ਼ੱਫਰਪੁਰ ਦੇ ਨਿਰਦੇਸ਼ਾਂ ਹੇਠ ਅਤੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਸਾਈਬਰ) ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਬਣਾਈ ਗਈ ਸੀ।

ਥਾਣਾ ਬੋਚਹਾਂ ਦਾ ਰਹਿਣ ਵਾਲਾ ਹੈ ਮੁਲਜ਼ਮ

ਪੁਲਿਸ ਨੇ ਅੱਗੇ ਦੱਸਿਆ ਕਿ ਟੀਮ ਨੇ ਬੋਚਾਹਂ ਪੁਲਿਸ ਸਟੇਸ਼ਨ ਦੇ ਨਿਵਾਸੀ ਪ੍ਰਮੋਦ ਕੁਮਾਰ ਰਾਜ ਨੂੰ ਵੀਡੀਓ ਬਣਾਉਣ ਲਈ ਵਰਤੇ ਗਏ ਮੋਬਾਈਲ ਫੋਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਾਈਬਰ ਪੁਲਿਸ ਸਟੇਸ਼ਨ ‘ਤੇ ਐਫਆਈਆਰ ਦਰਜ ਕੀਤੀ ਗਈ ਹੈ। ਉਸਦੇ ਅਪਰਾਧਿਕ ਇਤਿਹਾਸ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਹੋਰ ਜ਼ਰੂਰੀ ਕਾਰਵਾਈ ਵੀ ਕੀਤੀ ਜਾ ਰਹੀ ਹੈ।

ਮਨਾਲੀ ਬਰਫਬਾਰੀ: ਨਵੇਂ ਸਾਲ ਦੇ ਰੋਮਾਂਚ ਦੇ ਨਾਲ ਟ੍ਰੈਫਿਕ ਜਾਮ ਦਾ ਦਰਦ, ਵੋਖੋ VIDEO
ਮਨਾਲੀ ਬਰਫਬਾਰੀ: ਨਵੇਂ ਸਾਲ ਦੇ ਰੋਮਾਂਚ ਦੇ ਨਾਲ ਟ੍ਰੈਫਿਕ ਜਾਮ ਦਾ ਦਰਦ, ਵੋਖੋ VIDEO...
ਅਕਾਲੀ ਦਲ ਦਾ ਬੀਜੇਪੀ ਨਾਲ ਹੋਵੇਗਾ ਗੱਠਜੋੜ! ਜਾਣੋ ਕੀ ਬੋਲੇ AAP ਵਿਧਾਇਕ ਕੁਲਦੀਪ ਧਾਲੀਵਾਲ?
ਅਕਾਲੀ ਦਲ ਦਾ ਬੀਜੇਪੀ ਨਾਲ ਹੋਵੇਗਾ ਗੱਠਜੋੜ! ਜਾਣੋ ਕੀ ਬੋਲੇ AAP ਵਿਧਾਇਕ ਕੁਲਦੀਪ ਧਾਲੀਵਾਲ?...
Major Changes in India 2026: 1 ਜਨਵਰੀ, 2026 ਤੋਂ ਬਦਲਣਗੇ ਕਈ ਨਿਯਮ , ਤੁਹਾਡੀ ਜੇਬ ਅਤੇ ਜਿੰਦਗੀ 'ਤੇ ਪਵੇਗਾ ਸਿੱਧਾ ਅਸਰ
Major Changes in India 2026: 1 ਜਨਵਰੀ, 2026 ਤੋਂ ਬਦਲਣਗੇ ਕਈ ਨਿਯਮ , ਤੁਹਾਡੀ ਜੇਬ ਅਤੇ ਜਿੰਦਗੀ 'ਤੇ ਪਵੇਗਾ ਸਿੱਧਾ ਅਸਰ...
ਨਵੇਂ ਸਾਲ ਮੌਕੇ ਧਾਰਮਿਕ ਅਸਥਾਨਾਂ 'ਤੇ ਸ਼ਰਧਾਲੂਆਂ ਦਾ ਹੜ੍ਹ, ਪਹਾੜਾਂ 'ਤੇ ਵੀ ਸੈਲਾਨੀਆਂ ਦੀ ਭੀੜ
ਨਵੇਂ ਸਾਲ ਮੌਕੇ ਧਾਰਮਿਕ ਅਸਥਾਨਾਂ 'ਤੇ ਸ਼ਰਧਾਲੂਆਂ ਦਾ ਹੜ੍ਹ, ਪਹਾੜਾਂ 'ਤੇ ਵੀ ਸੈਲਾਨੀਆਂ ਦੀ ਭੀੜ...
Trade Deals: ਭਾਰਤ ਦੀ ਵਪਾਰਕ ਜਿੱਤ, ਟਰੰਪ ਟੈਰਿਫ ਦਾ ਅਸਰ ਘੱਟ, ਆਸਟ੍ਰੇਲੀਆ ਦੇਵੇਗਾ ਜ਼ੀਰੋ ਟੈਰਿਫ
Trade Deals: ਭਾਰਤ ਦੀ ਵਪਾਰਕ ਜਿੱਤ, ਟਰੰਪ ਟੈਰਿਫ ਦਾ ਅਸਰ ਘੱਟ, ਆਸਟ੍ਰੇਲੀਆ ਦੇਵੇਗਾ ਜ਼ੀਰੋ ਟੈਰਿਫ...
Sharwan Kumar: ਪੰਜਾਬ ਵਿਧਾਨਸਭਾ ਵਿੱਚ ਪਹੁੰਚਿਆ ਨੰਨ੍ਹਾ ਸਿਪਾਹੀ ਸ਼ਰਵਨ ਕੁਮਾਰ, ਰਾਸ਼ਟਰਪਤੀ ਨੇ ਕੀਤਾ ਹੈ ਸਨਮਾਨਿਤ
Sharwan Kumar: ਪੰਜਾਬ ਵਿਧਾਨਸਭਾ ਵਿੱਚ ਪਹੁੰਚਿਆ ਨੰਨ੍ਹਾ ਸਿਪਾਹੀ ਸ਼ਰਵਨ ਕੁਮਾਰ, ਰਾਸ਼ਟਰਪਤੀ ਨੇ ਕੀਤਾ ਹੈ ਸਨਮਾਨਿਤ...
Mata Vaishno Devi: ਨਵੇਂ ਸਾਲ ਮੌਕੇ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਤੇ ਭਾਰੀ ਗਿਣਤੀ 'ਚ ਪਹੁੰਚੇ ਸ਼ਰਧਾਲੂ
Mata Vaishno Devi: ਨਵੇਂ ਸਾਲ ਮੌਕੇ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਤੇ ਭਾਰੀ ਗਿਣਤੀ 'ਚ ਪਹੁੰਚੇ ਸ਼ਰਧਾਲੂ...
Astrology Predictions 2026 : ਜਾਣੋ ਕਿਹੜੀਆਂ ਰਾਸ਼ੀਆਂ ਨੂੰ ਮਿਲੇਗਾ ਲਾਭ ਅਤੇ ਕਿਸਨੂੰ ਵਰਤਣੀ ਹੋਵੇਗੀ ਸਾਵਧਾਨੀ?
Astrology Predictions 2026 : ਜਾਣੋ ਕਿਹੜੀਆਂ ਰਾਸ਼ੀਆਂ ਨੂੰ ਮਿਲੇਗਾ ਲਾਭ ਅਤੇ ਕਿਸਨੂੰ ਵਰਤਣੀ ਹੋਵੇਗੀ ਸਾਵਧਾਨੀ?...
ਨਵੇਂ ਸਾਲ 'ਚ ਕੜਾਕੇ ਦੀ ਠੰਢ: ਪੰਜਾਬ, ਹਰਿਆਣਾ ਅਤੇ ਦਿੱਲੀ-ਐਨਸੀਆਰ ਤੋਂ ਯੂਪੀ ਤੱਕ ਮੀਂਹ ਅਤੇ ਧੁੰਦ ਦਾ ਅਲਰਟ
ਨਵੇਂ ਸਾਲ 'ਚ ਕੜਾਕੇ ਦੀ ਠੰਢ: ਪੰਜਾਬ, ਹਰਿਆਣਾ ਅਤੇ ਦਿੱਲੀ-ਐਨਸੀਆਰ ਤੋਂ ਯੂਪੀ ਤੱਕ ਮੀਂਹ ਅਤੇ ਧੁੰਦ ਦਾ ਅਲਰਟ...