AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਰਾਂਚੀ ਤੋਂ ਦਿੱਲੀ ਜਾ ਰਹੀ ਏਅਰ ਐਂਬੂਲੈਂਸ ਕ੍ਰੈਸ਼, ਜਹਾਜ਼ ‘ਚ 7 ਜਣੇ ਸਨ ਸਵਾਰ

Jharkhand Air Ambulance Crash: ਝਾਰਖੰਡ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰਾਂਚੀ ਤੋਂ ਦਿੱਲੀ ਲਈ ਉਡਾਣ ਭਰਨ ਵਾਲੀ ਇੱਕ ਏਅਰ ਐਂਬੂਲੈਂਸ ਹਾਦਸਾਗ੍ਰਸਤ ਹੋ ਗਈ। ਜਾਣਕਾਰੀ ਅਨੁਸਾਰ ਇਹ ਜਹਾਜ਼ ਇੱਕ ਮਰੀਜ਼ ਨੂੰ ਲੈ ਕੇ ਦਿੱਲੀ ਜਾ ਰਿਹਾ ਸੀ, ਪਰ ਉਡਾਣ ਭਰਨ ਦੇ ਕੁਝ ਸਮੇਂ ਬਾਅਦ ਹੀ ਇਸ ਦਾ ਸੰਪਰਕ ਟੁੱਟ ਗਿਆ ਅਤੇ ਇਹ ਚਤਰਾ ਤੇ ਸਿਮਰੀਆ ਦੀ ਸਰਹੱਦ 'ਤੇ ਕ੍ਰੈਸ਼ ਹੋ ਗਿਆ।

ਰਾਂਚੀ ਤੋਂ ਦਿੱਲੀ ਜਾ ਰਹੀ ਏਅਰ ਐਂਬੂਲੈਂਸ ਕ੍ਰੈਸ਼, ਜਹਾਜ਼ 'ਚ 7 ਜਣੇ ਸਨ ਸਵਾਰ
ਰਾਂਚੀ ਤੋਂ ਦਿੱਲੀ ਜਾ ਰਹੀ ਏਅਰ ਐਂਬੂਲੈਂਸ ਹੋਇਆ ਕ੍ਰੈਸ਼, 7 ਜਣੇ ਸੀ ਸਵਾਰ
tv9-punjabi
| Updated On: 24 Feb 2026 01:28 AM IST

ਝਾਰਖੰਡ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰਾਂਚੀ ਤੋਂ ਦਿੱਲੀ ਲਈ ਉਡਾਣ ਭਰਨ ਵਾਲੀ ਇੱਕ ਏਅਰ ਐਂਬੂਲੈਂਸ ਹਾਦਸਾਗ੍ਰਸਤ ਹੋ ਗਈ। ਜਾਣਕਾਰੀ ਅਨੁਸਾਰ ਇਹ ਜਹਾਜ਼ ਇੱਕ ਮਰੀਜ਼ ਨੂੰ ਲੈ ਕੇ ਦਿੱਲੀ ਜਾ ਰਿਹਾ ਸੀ, ਪਰ ਉਡਾਣ ਭਰਨ ਦੇ ਕੁਝ ਸਮੇਂ ਬਾਅਦ ਹੀ ਇਸ ਦਾ ਸੰਪਰਕ ਟੁੱਟ ਗਿਆ ਅਤੇ ਇਹ ਚਤਰਾ ਤੇ ਸਿਮਰੀਆ ਦੀ ਸਰਹੱਦ ‘ਤੇ ਕ੍ਰੈਸ਼ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜਿਸ ਵੇਲੇ ਇਹ ਹਾਦਸਾ ਵਾਪਰਿਆ, ਉਸ ਸਮੇਂ ਇਲਾਕੇ ਵਿੱਚ ਤੇਜ਼ ਬਾਰਿਸ਼ ਹੋ ਰਹੀ ਸੀ।

ਖ਼ਰਾਬ ਮੌਸਮ ਅਤੇ ਘੱਟ ਵਿਜ਼ੀਬਿਲਿਟੀ ਕਾਰਨ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਜਹਾਜ਼ ਨਾਲ ਆਖਰੀ ਵਾਰ ਸੰਪਰਕ ਸ਼ਾਮ 7:34 ਵਜੇ ਹੋਇਆ ਸੀ। ਰਾਂਚੀ ਏਅਰਪੋਰਟ ਦੇ ਸੂਤਰਾਂ ਅਨੁਸਾਰ, ਮੈਡੀਕਲ ਫਲਾਈਟ ਨੇ ਉਡਾਣ ਭਰੀ ਸੀ ਅਤੇ ਅਗਲੇ ਸਟੇਸ਼ਨ ਨਾਲ ਸੰਪਰਕ ਵੀ ਸਥਾਪਿਤ ਹੋ ਗਿਆ ਸੀ, ਪਰ ਕੰਟਰੋਲ ਅਗਲੇ ਸਟੇਸ਼ਨ ਨੂੰ ਸੌਂਪਣ ਤੋਂ ਤੁਰੰਤ ਬਾਅਦ ਸੰਪਰਕ ਪੂਰੀ ਤਰ੍ਹਾਂ ਟੁੱਟ ਗਿਆ।

ਇੱਕੋ ਪਰਿਵਾਰ ਦੇ 5 ਜੀਆਂ ਸਮੇਤ 7 ਸਵਾਰ ਸਨ ਮੌਜੂਦ

ਇਸ ਮੰਦਭਾਗੀ ਏਅਰ ਐਂਬੂਲੈਂਸ ਵਿੱਚ ਦੋ ਕਰੂ ਮੈਂਬਰਾਂ ਸਮੇਤ ਕੁੱਲ ਸੱਤ ਲੋਕ ਸਵਾਰ ਸਨ। ਹੈਰਾਨੀਜਨਕ ਅਤੇ ਦੁਖਦਾਈ ਪਹਿਲੂ ਇਹ ਹੈ ਕਿ ਇਹਨਾਂ ਵਿੱਚੋਂ ਪੰਜ ਲੋਕ ਇੱਕੋ ਹੀ ਪਰਿਵਾਰ ਨਾਲ ਸਬੰਧਤ ਸਨ। ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਾਰਿਆਂ ਦੀ ਮੌਤ ਹੋ ਜਾਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਹਾਦਸੇ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।

AAIB ਦੀ ਟੀਮ ਕਰੇਗੀ ਜਾਂਚ

ਰਾਂਚੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ (SOP) ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਰਾਜ ਸਰਕਾਰ ਨੂੰ ਵੀ ਇਸ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਏਅਰ ਐਂਬੂਲੈਂਸ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਹੁਣ AAIB ਦੀ ਟੀਮ ਵਿਸ਼ੇਸ਼ ਤੌਰ ‘ਤੇ ਜਾਂਚ ਕਰੇਗੀ।

ਜਹਾਜ਼ ਵਿੱਚ ਇਹ ਸੱਤ ਲੋਕ ਸਨ ਸਵਾਰ

  • ਕੈਪਟਨ ਵਿਵੇਕ ਵਿਕਾਸ ਭਗਤ
  • ਕੈਪਟਨ ਸਵਰਾਜਦੀਪ ਸਿੰਘ
  • ਸੰਜੇ ਕੁਮਾਰ
  • ਅਰਚਨਾ ਦੇਵੀ
  • ਧੁਰੂ ਕੁਮਾਰ
  • ਵਿਕਾਸ ਕੁਮਾਰ ਗੁਪਤਾ
  • ਸਚਿਨ ਕੁਮਾਰ ਮਿਸ਼ਰਾ

Follow Us
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...