AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਹਵਾ ‘ਚ ਹੀ ਝਟਕੇ ਖਾਣ ਲੱਗੀ ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ, ਕਈ ਯਾਤਰੀ ਜ਼ਖ਼ਮੀ

ਥਾਈਲੈਂਡ ਦੇ ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਇਕ ਫਲਾਈਟ ਨੂੰ ਉਡਾਣ ਦੌਰਾਨ ਅਚਾਨਕ ਖ਼ਰਾਬ ਮੌਸਮ ਅਤੇ ਹਵਾ ਦੇ ਤੇਜ਼ ਝਟਕਿਆਂ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਜਹਾਜ਼ ਦੀ ਉੱਚਾਈ ਵਿੱਚ ਕੁਝ ਸਮੇਂ ਲਈ ਅਚਾਨਕ ਤਬਦੀਲੀ ਆ ਗਈ। ਹਾਲਾਂਕਿ, ਜਹਾਜ਼ ਨੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੁਰੱਖਿਅਤ ਲੈਂਡਿੰਗ ਕਰ ਲਈ ਹੈ।

ਹਵਾ 'ਚ ਹੀ ਝਟਕੇ ਖਾਣ ਲੱਗੀ ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ, ਕਈ ਯਾਤਰੀ ਜ਼ਖ਼ਮੀ
tv9-punjabi
| Published: 04 Aug 2026 20:08 PM IST
Share

ਥਾਈਲੈਂਡ ਦੇ ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਇਕ ਫਲਾਈਟ ਨੂੰ ਉਡਾਣ ਦੌਰਾਨ ਅਚਾਨਕ ਖ਼ਰਾਬ ਮੌਸਮ ਅਤੇ ਹਵਾ ਦੇ ਤੇਜ਼ ਝਟਕਿਆਂ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਜਹਾਜ਼ ਦੀ ਉੱਚਾਈ ਵਿੱਚ ਕੁਝ ਸਮੇਂ ਲਈ ਅਚਾਨਕ ਤਬਦੀਲੀ ਆ ਗਈ। ਹਾਲਾਂਕਿ, ਜਹਾਜ਼ ਨੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਰੱਖਿਅਤ ਲੈਂਡਿੰਗ ਕਰ ਲਈ ਹੈ। ਇਹ ਘਟਨਾ ਅੱਜ ਮੰਗਲਵਾਰ ਨੂੰ ਵਾਪਰੀ। ਜਹਾਜ਼ ‘ਚੋਂ ਸਾਰੇ ਯਾਤਰੀਆਂ ਅਤੇ ਕਰੂ ਮੈਂਬਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਪਰ ਕੁਝ ਯਾਤਰੀਆਂ ਅਤੇ ਕਰੂ ਮੈਂਬਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਏਹਤਿਆਤ ਦੇ ਤੌਰ ‘ਤੇ ਉਨ੍ਹਾਂ ਨੂੰ ਹਵਾਈ ਅੱਡੇ ਦੇ ਮੈਡੀਕਲ ਸੈਂਟਰ ਵਿਖੇ ਜਾਂਚ ਅਤੇ ਇਲਾਜ ਲਈ ਲਿਜਾਇਆ ਗਿਆ ਹੈ। ਜਿਸ ਜਹਾਜ਼ ਨਾਲ ਇਹ ਘਟਨਾ ਵਾਪਰੀ, ਉਸ ਦਾ ਨੰਬਰ AI2379 ਹੈ।

ਏਅਰ ਇੰਡੀਆ ਵੱਲੋਂ ਅਧਿਕਾਰਤ ਬਿਆਨ

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਏਅਰ ਇੰਡੀਆ ਦੇ ਤਰਜਮਾਨ ਨੇ ਦੱਸਿਆ ਕਿ 4 ਅਗਸਤ ਨੂੰ ਫੂਕੇਟ ਤੋਂ ਦਿੱਲੀ ਆ ਰਹੀ ਉਡਾਣ AI2379 ਨੂੰ ਉਡਾਣ ਦੌਰਾਨ ਕੁੱਝ ਸਮੇਂ ਲਈ ਭਾਰੀ ਹਵਾ ਦੇ ਝਟਕਿਆਂ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ ਜਹਾਜ਼ ਦੀ ਉੱਚਾਈ ਅਚਾਨਕ ਥੋੜ੍ਹੀ ਬਦਲ ਗਈ। ਜਹਾਜ਼ ਦਿੱਲੀ ‘ਚ ਸੁਰੱਖਿਅਤ ਉੱਤਰ ਗਿਆ ਹੈ ਅਤੇ ਸਾਰੇ ਯਾਤਰੀ ਤੇ ਕਰੂ ਮੈਂਬਰ ਸਹੀ-ਸਲਾਮਤ ਬਾਹਰ ਆ ਗਏ ਹਨ।

ਏਅਰਲਾਈਨਜ਼ ਨੇ ਅੱਗੇ ਕਿਹਾ, “ਜਿਨ੍ਹਾਂ ਕੁਝ ਯਾਤਰੀਆਂ ਅਤੇ ਕਰੂ ਮੈਂਬਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਉਨ੍ਹਾਂ ਨੂੰ ਸੁਰੱਖਿਆ ਨਿਯਮਾਂ ਤਹਿਤ ਹਵਾਈ ਅੱਡੇ ‘ਤੇ ਹੀ ਮੈਡੀਕਲ ਸੁਵਿਧਾ ਕੇਂਦਰ ‘ਚ ਲਿਜਾਇਆ ਗਿਆ ਹੈ। ਯਾਤਰੀਆਂ ਅਤੇ ਕਰੂ ਦੀ ਸੁਰੱਖਿਆ ਤੇ ਭਲਾਈ ਏਅਰ ਇੰਡੀਆ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ। ਅਸੀਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੇ ਹਾਂ ਅਤੇ ਘਟਨਾ ਦੀ ਜਾਂਚ ਦੇ ਸਿਲਸਿਲੇ ‘ਚ ਸਬੰਧਤ ਅਧਿਕਾਰੀਆਂ ਨਾਲ ਪੂਰਾ ਸਹਿਯੋਗ ਕਰ ਰਹੇ ਹਾਂ।”

ਓਧਰ, ਜਹਾਜ਼ ਵਿੱਚ ਸਵਾਰ ਇੱਕ ਯਾਤਰੀ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਇਹ ਝਟਕੇ ਲਗਭਗ 2 ਤੋਂ 3 ਮਿੰਟ ਤੱਕ ਜਾਰੀ ਰਹੇ। ਉਨ੍ਹਾਂ ਆਪਣਾ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਉਹ ਏਅਰ ਇੰਡੀਆ ਖ਼ਿਲਾਫ਼ 100 ਫ਼ੀਸਦੀ ਕਾਨੂੰਨੀ ਕਾਰਵਾਈ ਕਰਨਗੇ।

ਜਹਾਜ਼ਾਂ ‘ਚ ਤਕਨੀਕੀ ਖ਼ਰਾਬੀਆਂ ‘ਤੇ ਸੰਸਦ ‘ਚ ਸਰਕਾਰ ਦਾ ਜਵਾਬ

ਜ਼ਿਕਰਯੋਗ ਹੈ ਕਿ ਸਰਕਾਰ ਨੇ ਸੋਮਵਾਰ ਨੂੰ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਦੌਰਾਨ ਦੱਸਿਆ ਸੀ ਕਿ ਇਸ ਸਾਲ ਜਨਵਰੀ ਤੋਂ ਜੂਨ ਦੇ ਦਰਮਿਆਨ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਦੇ ਸੰਚਾਲਨ ਵਿੱਚ 350 ਤੋਂ ਵੱਧ ਵੱਡੀਆਂ ਤਕਨੀਕੀ ਖ਼ਾਮੀਆਂ ਸਾਹਮਣੇ ਆਈਆਂ ਹਨ। ਰਾਜ ਸਭਾ ਮੈਂਬਰ ਜੌਨ ਬ੍ਰਿਟਾਸ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਨਾਗਰਿਕ ਉੱਡਣ ਰਾਜ ਮੰਤਰੀ ਮੁਰਲੀਧਰ ਮੋਹੋਲ ਨੇ ਦੱਸਿਆ ਕਿ ਇਸ ਛੇ ਮਹੀਨਿਆਂ ਦੀ ਮਿਆਦ ਦੌਰਾਨ ਕੁੱਲ 352 ਵੱਡੀਆਂ ਖ਼ਾਮੀਆਂ ਦਰਜ ਕੀਤੀਆਂ ਗਈਆਂ, ਜਿਨ੍ਹਾਂ ਵਿੱਚੋਂ 334 ਖ਼ਾਮੀਆਂ ਘਰੇਲੂ ਉਡਾਣਾਂ ਵਿੱਚ ਸਨ।

ਸਰਕਾਰੀ ਅੰਕੜਿਆਂ ਮੁਤਾਬਕ, ਆਕਾਸਾ ਏਅਰ (Akasa Air) ਵਿੱਚ ਸਭ ਤੋਂ ਵੱਧ 152 ਖ਼ਾਮੀਆਂ ਪਾਈਆਂ ਗਈਆਂ। ਇਸ ਤੋਂ ਬਾਅਦ ਏਅਰ ਇੰਡੀਆ ਐਕਸਪ੍ਰੈਸ ਵਿੱਚ 53, ਇੰਡੀਗੋ ਵਿੱਚ 47 ਅਤੇ ਏਅਰ ਇੰਡੀਆ ਵਿੱਚ 46 ਖ਼ਾਮੀਆਂ ਦੇਖੀਆਂ ਗਈਆਂ, ਜਿਨ੍ਹਾਂ ਨੂੰ ਮੰਤਰਾਲੇ ਨੇ ਅਹਿਮ ਤਕਨੀਕੀ ਕਮੀਆਂ ਦੱਸਿਆ ਹੈ। ਘੱਟ ਲਾਗਤ ਵਾਲੀ ਏਅਰਲਾਈਨ ਸਪਾਈਸਜੈੱਟ ਵਿੱਚ ਛੇ ਮਹੀਨਿਆਂ ਦੀ ਮਿਆਦ ਦੌਰਾਨ ਅਜਿਹੀਆਂ ਨੌਂ ਖ਼ਾਮੀਆਂ ਪਾਈਆਂ ਗਈਆਂ।

Follow Us
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...