ਪੰਜਾਬ ਤੇ ਦਿੱਲੀ ਏਅਰਪੋਰਟ ਤੇ ਵਧਾਈ ਏਅਰ ਇੰਡੀਆ ਦੀ ਸੁਰੱਖਿਆ, ਪਨੂੰ ਦੀ ਧਮਕੀ ਤੋਂ ਬਾਅਦ ਚੁੱਕੇ ਕਦਮ

Updated On: 

08 Nov 2023 00:03 AM

ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਸਿੱਖਾਂ ਨੂੰ 19 ਨਵੰਬਰ ਤੋਂ ਬਾਅਦ ਏਅਰ ਇੰਡੀਆ ਦੇ ਜਹਾਜ਼ਾਂ ਵਿੱਚ ਉਡਾਣ ਨਾ ਭਰਨ ਲਈ ਕਿਹਾ ਹੈ। ਉਸ ਨੇ ਇਹ ਵੀ ਕਿਹਾ ਕਿ ਇਸ ਦਿਨ ਉਸ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਇਸ ਤੋਂ ਬਾਅਦ ਏਅਰ ਇੰਡੀਆ, ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਪੰਜਾਬ ਦੇ ਹਵਾਈ ਅੱਡਿਆਂ 'ਤੇ ਏਅਰ ਇੰਡੀਆ ਦੀਆਂ ਸਾਰੀਆਂ ਉਡਾਣਾਂ ਲਈ ਸੁਰੱਖਿਆ ਨੂੰ ਸਖਤ ਕੀਤਾ ਗਿਆ ਹੈ।

ਪੰਜਾਬ ਤੇ ਦਿੱਲੀ ਏਅਰਪੋਰਟ ਤੇ ਵਧਾਈ ਏਅਰ ਇੰਡੀਆ ਦੀ ਸੁਰੱਖਿਆ, ਪਨੂੰ ਦੀ ਧਮਕੀ ਤੋਂ ਬਾਅਦ ਚੁੱਕੇ ਕਦਮ

ਸੰਕੇਤਕ ਤਸਵੀਰ

Follow Us On

ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ ਦੀਆਂ ਧਮਕੀਆਂ ਤੋਂ ਬਾਅਦ ਸ਼ਹਿਰੀ ਹਵਾਬਾਜ਼ੀ ਸੁਰੱਖਿਆ ਬਿਊਰੋ ਨੇ ਪੰਜਾਬ ਅਤੇ ਦਿੱਲੀ ਦੇ ਹਵਾਈ ਅੱਡਿਆਂ ‘ਤੇ ਏਅਰ ਇੰਡੀਆ (Air India) ਦੀਆਂ ਉਡਾਣਾਂ ਲਈ ਵਾਧੂ ਸੁਰੱਖਿਆ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦਾ ਮਤਲਬ ਦਿੱਲੀ ਅਤੇ ਪੰਜਾਬ ਹਵਾਈ ਅੱਡਿਆਂ ਤੋਂ ਏਅਰ ਇੰਡੀਆ ਦੀਆਂ ਉਡਾਣਾਂ ‘ਤੇ ਯਾਤਰਾ ਕਰਨ ਵਾਲੇ ਲੋਕਾਂ ਨੂੰ ਹੁਣ ਵਾਧੂ ਟੈਸਟਿੰਗ ਤੋਂ ਗੁਜ਼ਰਨਾ ਪਵੇਗਾ।

ਟਰਮੀਨਲ ਬਿਲਡਿੰਗ ਐਂਟਰੀ ਨਹੀਂ

ਸੋਮਵਾਰ ਨੂੰ ਜਾਰੀ ਇਨ੍ਹਾਂ ਹੁਕਮਾਂ ਨੂੰ ਜਲਦ ਲਾਗੂ ਕਰਨ ਲਈ ਕਿਹਾ ਗਿਆ ਹੈ।ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਪੰਜਾਬ ਦੇ ਹਵਾਈ ਅੱਡਿਆਂ ‘ਤੇ ਏਅਰ ਇੰਡੀਆ ਦੀਆਂ ਸਾਰੀਆਂ ਉਡਾਣਾਂ ਲਈ ਸੁਰੱਖਿਆ ਨੂੰ ਸਖਤ ਕੀਤਾ ਗਿਆ ਹੈ। ਹੁਣ ਇੱਥੇ 100% SLPC (ਸੈਕੰਡਰੀ ਸਟੈਅਰਵੇ ਪੁਆਇੰਟ ਚੈੱਕ), ਟੈਂਪਰੇਰੀ ਏਅਰਪੋਰਟ ਐਂਟਰੀ ਪਾਸ (TAEP), IGI (ਇੰਦਰਾ ਗਾਂਧੀ ਇੰਟਰਨੈਸ਼ਨਲ) ਦੀਆਂ ਟਰਮੀਨਲ ਬਿਲਡਿੰਗਾਂ ‘ਤੇ ਯਾਤਰੀਆਂ ਦੀ ਐਂਟਰੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਸੁਰੱਖਿਆ ਹਿਦਾਇਤਾਂ 30 ਨਵੰਬਰ ਤੱਕ ਲਾਗੂ ਰਹਿਣਗੀਆਂ।

ਅੱਤਵਾਦੀ ਪੰਨੂ ਨੇ ਦਿੱਤੀ ਧਮਕੀ

ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਸਿੱਖਾਂ ਨੂੰ 19 ਨਵੰਬਰ ਤੋਂ ਬਾਅਦ ਏਅਰ ਇੰਡੀਆ ਦੇ ਜਹਾਜ਼ਾਂ ਵਿੱਚ ਨਾ ਉਡਾਣ ਭਰਨ ਲਈ ਦੀ ਧਮਕੀ ਦਿੱਤੀ ਹੈ। ਉਸ ਨੇ ਕਿਹਾ ਕਿ ਇਸ ਦਿਨ ਉਨ੍ਹਾਂ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ।

ਅਧਿਕਾਰੀ ਨੇ ਕੀ ਕਿਹਾ

ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਖੁਫੀਆ ਏਜੰਸੀਆਂ ਤੋਂ ਮਿਲੇ ਇਨਪੁਟਸ ਦੇ ਮੱਦੇਨਜ਼ਰ ਹਵਾਈ ਅੱਡਿਆਂ ‘ਤੇ ਸੁਰੱਖਿਆ ਵਧਾਉਣ ਲਈ ਉੱਚ ਪੱਧਰੀ ਅਲਰਟ ਜਾਰੀ ਕੀਤਾ ਗਿਆ ਹੈ। ਪੰਨੂ ਵੱਲੋਂ ਦਿੱਤੀ ਗਈ ਧਮਕੀ ਤੋਂ ਬਾਅਦ ਸੁਰੱਖਿਆ ਦੀ ਤਿਆਰੀ ਬਾਰੇ ਪੁੱਛੇ ਜਾਣ ‘ਤੇ, ਇਕ ਅਧਿਕਾਰੀ ਨੇ ਕਿਹਾ , ਹਾਲਾਂਕਿ ਅਜਿਹੀਆਂ ਜ਼ਿਆਦਾਤਰ ਕਾਲਾਂ ਫਰਜ਼ੀ ਹੁੰਦੀਆਂ ਹਨ ਪਰ ਅਸੀਂ ਜਵਾਬ ਦਿੰਦੇ ਹਾਂ।

ਜਾਰੀ ਕੀਤੇ ਗਏ ਹੁਕਮਾਂ ਵਿੱਚ ਲਿਖਿਆ ਹੈ ਕਿ ਕੇਂਦਰੀ ਸੁਰੱਖਿਆ ਏਜੰਸੀਆਂ ਵੱਲੋਂ ਭਾਰਤ ਭਰ ਵਿੱਚ ਹਵਾਈ ਅੱਡਿਆਂ, ਹਵਾਈ ਪੱਟੀਆਂ, ਏਅਰਫੀਲਡਾਂ, ਹਵਾਈ ਸੈਨਾ ਸਟੇਸ਼ਨਾਂ, ਹੈਲੀਪੈਡਾਂ, ਫਲਾਇੰਗ ਸਕੂਲਾਂ, ਹਵਾਬਾਜ਼ੀ ਸਿਖਲਾਈ ਸੰਸਥਾਵਾਂ ਵਰਗੇ ਨਾਗਰਿਕ ਹਵਾਬਾਜ਼ੀ ਅਦਾਰਿਆਂ ਨੂੰ ਖਤਰੇ ਬਾਰੇ ਲਗਾਤਾਰ ਸਾਂਝੇ ਕੀਤੇ ਜਾ ਰਹੇ ਸੰਦੇਸ਼ਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।