Dhoval in SCO: ‘ਅੰਤਰਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ ਹੈ ਅੱਤਵਾਦ’ – ਪਾਕਿਸਤਾਨ ਨੂੰ ਡੋਭਾਲ ਦੀਆਂ ਖਰੀਆਂ-ਖਰੀਆਂ
NSA Ajit Dhoval ਨੇ ਅੱਜ ਰਾਜਧਾਨੀ ਦਿੱਲੀ 'ਚ NSA ਅਤੇ ਮੈਂਬਰ ਦੇਸ਼ਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅੱਤਵਾਦ ਨੂੰ ਲੈ ਕੇ ਪਾਕਿਸਤਾਨ 'ਤੇ ਨਿਸ਼ਾਨਾ ਸਾਧਿਆ।
Ajit Doval on Pakistan News: ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ (NSA) ਦੀ ਅੱਜ ਰਾਜਧਾਨੀ ਦਿੱਲੀ ਵਿੱਚ ਮੀਟਿੰਗ ਹੋਈ। ਇਸ ਬੈਠਕ ‘ਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਅੱਤਵਾਦ ਨੂੰ ਲੈ ਕੇ ਪਾਕਿਸਤਾਨ ਦਾ ਨਾਂ ਲਏ ਬਿਨਾਂ ਉਸ ਨੂੰ ਖਰੀਆਂ-ਖਰੀਆਂ ਸੁਣਾਈਆਂ। ਅਜੀਤ ਡੋਭਾਲ ਨੇ ਕਿਹਾ ਕਿ ਅੰਤਰਰਾਸ਼ਟਰੀ ਸੁਰੱਖਿਆ ਲਈ ਕਿਸੇ ਵੀ ਤਰ੍ਹਾਂ ਦਾ ਅੱਤਵਾਦ ਗੰਭੀਰ ਖਤਰਾ ਹੈ। ਵੱਡੀ ਗੱਲ ਇਹ ਹੈ ਕਿ ਇਸ ਮੀਟਿੰਗ ਵਿੱਚ ਪਾਕਿਸਤਾਨ ਦੇ ਨੁਮਾਇੰਦੇ ਵੀ ਸ਼ਾਮਲ ਹੋਏ ਸਨ।
ਐਸਸੀਓ ਦੀ ਮੀਟਿੰਗ ਵਿੱਚ ਅਜੀਤ ਡੋਭਾਲ ਨੇ ਸਪੱਸ਼ਟ ਕਿਹਾ ਕਿ ਸਾਰੇ ਦੇਸ਼ਾਂ ਨੂੰ ਅੱਤਵਾਦ ਨਾਲ ਨਜਿੱਠਣ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵਾਂ ‘ਤੇ ਧਿਆਨ ਦੇਣਾ ਚਾਹੀਦਾ ਹੈ। ਇਸ ਦੇ ਨਾਲ, ਅੱਤਵਾਦ ਵਿਰੋਧੀ ਪ੍ਰੋਟੋਕੋਲ ਲਈ ਆਪਣੀ ਜ਼ਿੰਮੇਵਾਰੀ ਨੂੰ ਵੀ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਕਿਸੇ ਵੀ ਕੰਮ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।
#WATCH | Terrorism in all its forms and manifestations and its financing are amongst the most serious threats to international peace and security. Any act of terrorism, regardless of its motivation, is unjustifiable: NSA Ajit Doval pic.twitter.com/6U4o56vi0L
— ANI (@ANI) March 29, 2023
ਇਹ ਵੀ ਪੜ੍ਹੋ
ਡੋਭਾਲ ਨੇ ਕਿਹਾ ਕਿ ਐੱਸਸੀਓ ਦੀ ਬੈਠਕ ‘ਚ ਸਾਰੇ ਦੇਸ਼ ਅੱਤਵਾਦ, ਵੱਖਵਾਦ ਅਤੇ ਕੱਟੜਪੰਥ ਦਾ ਹਰ ਰੂਪ ‘ਚ ਮੁਕਾਬਲਾ ਕਰਨ ਲਈ ਵਚਨਬੱਧ ਹਨ। ਸਾਰੇ ਦੇਸ਼ਾਂ ਨਾਲ ਸੰਪਰਕ ਭਾਰਤ ਲਈ ਪ੍ਰਮੁੱਖ ਤਰਜੀਹ ਹੈ। ਅਸੀਂ ਨਿਵੇਸ਼ ਕਰਨ ਅਤੇ ਕਨੈਕਟੀਵਿਟੀ ਵਧਾਉਣ ਵਿੱਚ ਹਰ ਕਿਸੇ ਨਾਲ ਸਹਿਯੋਗ ਕਰਨ ਲਈ ਤਿਆਰ ਹਾਂ। ਇਸ ਦੌਰਾਨ, ਇਹ ਯਕੀਨੀ ਬਣਾਉਣਾ ਬਹੁਤ ਮਹੱਤਵਪੂਰਨ ਹੈ ਕਿ ਸਾਰੇ ਦੇਸ਼ਾਂ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਸਨਮਾਨ ਕੀਤਾ ਜਾਵੇ।