ਅਜਿਤ ਡੋਭਾਲ
Subscribe to
Notifications
Subscribe to
Notifications
Ajit Doval on Pakistan News:
ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ (NSA) ਦੀ ਅੱਜ ਰਾਜਧਾਨੀ ਦਿੱਲੀ ਵਿੱਚ ਮੀਟਿੰਗ ਹੋਈ। ਇਸ ਬੈਠਕ ‘ਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਅੱਤਵਾਦ ਨੂੰ ਲੈ ਕੇ ਪਾਕਿਸਤਾਨ ਦਾ ਨਾਂ ਲਏ ਬਿਨਾਂ ਉਸ ਨੂੰ ਖਰੀਆਂ-ਖਰੀਆਂ ਸੁਣਾਈਆਂ। ਅਜੀਤ ਡੋਭਾਲ ਨੇ ਕਿਹਾ ਕਿ ਅੰਤਰਰਾਸ਼ਟਰੀ ਸੁਰੱਖਿਆ ਲਈ ਕਿਸੇ ਵੀ ਤਰ੍ਹਾਂ ਦਾ ਅੱਤਵਾਦ ਗੰਭੀਰ ਖਤਰਾ ਹੈ। ਵੱਡੀ ਗੱਲ ਇਹ ਹੈ ਕਿ ਇਸ ਮੀਟਿੰਗ ਵਿੱਚ ਪਾਕਿਸਤਾਨ ਦੇ ਨੁਮਾਇੰਦੇ ਵੀ ਸ਼ਾਮਲ ਹੋਏ ਸਨ।
ਐਸਸੀਓ ਦੀ ਮੀਟਿੰਗ ਵਿੱਚ ਅਜੀਤ ਡੋਭਾਲ ਨੇ ਸਪੱਸ਼ਟ ਕਿਹਾ ਕਿ ਸਾਰੇ ਦੇਸ਼ਾਂ ਨੂੰ
ਅੱਤਵਾਦ ਨਾਲ ਨਜਿੱਠਣ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵਾਂ ‘ਤੇ ਧਿਆਨ ਦੇਣਾ ਚਾਹੀਦਾ ਹੈ। ਇਸ ਦੇ ਨਾਲ, ਅੱਤਵਾਦ ਵਿਰੋਧੀ ਪ੍ਰੋਟੋਕੋਲ ਲਈ ਆਪਣੀ ਜ਼ਿੰਮੇਵਾਰੀ ਨੂੰ ਵੀ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਕਿਸੇ ਵੀ ਕੰਮ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।
ਡੋਭਾਲ ਨੇ ਕਿਹਾ ਕਿ ਐੱਸਸੀਓ ਦੀ ਬੈਠਕ ‘ਚ ਸਾਰੇ ਦੇਸ਼ ਅੱਤਵਾਦ, ਵੱਖਵਾਦ ਅਤੇ ਕੱਟੜਪੰਥ ਦਾ ਹਰ ਰੂਪ ‘ਚ ਮੁਕਾਬਲਾ ਕਰਨ ਲਈ ਵਚਨਬੱਧ ਹਨ। ਸਾਰੇ ਦੇਸ਼ਾਂ ਨਾਲ ਸੰਪਰਕ ਭਾਰਤ ਲਈ ਪ੍ਰਮੁੱਖ ਤਰਜੀਹ ਹੈ। ਅਸੀਂ ਨਿਵੇਸ਼ ਕਰਨ ਅਤੇ ਕਨੈਕਟੀਵਿਟੀ ਵਧਾਉਣ ਵਿੱਚ ਹਰ ਕਿਸੇ ਨਾਲ ਸਹਿਯੋਗ ਕਰਨ ਲਈ ਤਿਆਰ ਹਾਂ। ਇਸ ਦੌਰਾਨ, ਇਹ ਯਕੀਨੀ ਬਣਾਉਣਾ ਬਹੁਤ ਮਹੱਤਵਪੂਰਨ ਹੈ ਕਿ ਸਾਰੇ ਦੇਸ਼ਾਂ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਸਨਮਾਨ ਕੀਤਾ ਜਾਵੇ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ