Ajit Pawar Funeral : ਅਜੀਤ ਪਵਾਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਤਿਰੰਗੇ ਵਿੱਚ ਲਪੇਟੀ ਗਈ ਡਿਪਟੀ ਸੀਐਮ ਦੀ ਦੇਹ
Ajit Pawar Funeral : ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਬੁੱਧਵਾਰ ਸਵੇਰੇ ਬਾਰਾਮਤੀ ਵਿੱਚ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ ਸੀ। ਪਵਾਰ ਦਾ ਵੀਰਵਾਰ ਨੂੰ ਪੂਰੇ ਰਾਜਕੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਮੌਜੂਦ ਸਨ।
Ajit Pawar Funeral : ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਅੰਤਿਮ ਸੰਸਕਾਰ ਵਿਦਿਆ ਪ੍ਰਤਿਸ਼ਠਾਨ ਮੈਦਾਨ ਵਿੱਚ ਕੀਤਾ ਗਿਆ। ਉਹ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ ਸਨ। ਉਨ੍ਹਾਂ ਦੇ ਦੋਵੇਂ ਪੁੱਤਰਾਂ ਪਾਰਥ ਅਤੇ ਜੈਅ ਪਵਾਰ ਨੇ ਉਨ੍ਹਾਂ ਦੀ ਦੇਹ ਨੂੰ ਅਗਨੀ ਦਿੱਤੀ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਮੁਖੀ ਅਜੀਤ ਪਵਾਰ ਦਾ ਬੁੱਧਵਾਰ ਸਵੇਰੇ ਇੱਕ ਜਹਾਜ਼ ਹਾਦਸੇ ਵਿੱਚ ਦੇਹਾਂਤ ਹੋ ਗਿਆ ਸੀ। ਆਪਣੇ ਨੇਤਾ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਸਮਰਥਕਾਂ ਦੀ ਹੜ੍ਹ ਆ ਗਿਆ। ਲੋਕ ਅਜੀਤ ਪਵਾਰ ਨੂੰ ਹੰਝੂਆਂ ਭਰੀ ਵਿਦਾਇਗੀ ਦਿੱਤੀ। ਮਹਾਰਾਸ਼ਟਰ ਸਰਕਾਰ ਨੇ ਤਿੰਨ ਦਿਨਾਂ ਦੇ ਰਾਜ ਸੋਗ ਦਾ ਐਲਾਨ ਕੀਤਾ ਹੈ।
#WATCH | Baramati | Parth and Jay, sons of Maharashtra Deputy CM Ajit Pawar, light the funeral pyre as they perform the last rites of their father pic.twitter.com/RJpiVGtCu7
— ANI (@ANI) January 29, 2026
ਬਾਰਾਮਤੀ ਵਿੱਚ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਵੀ ਪਵਾਰ ਨੂੰ ਸ਼ਰਧਾਂਜਲੀ ਭੇਟ ਕੀਤੀ।
#WATCH | Baramati | Union Home Minister Amit Shah, Union Minister Nitin Gadkari, Maharashtra CM Devendra Fadnavis and Goa CM Pramod Sawant attend the last rites of Maharashtra Deputy CM Ajit Pawar pic.twitter.com/sw6EKImERI
— ANI (@ANI) January 29, 2026
ਕਿਵੇਂ ਵਾਪਰਿਆ ਹਾਦਸਾ?
ਜਹਾਜ਼ ‘ਚ ਕੁੱਲ ਪੰਜ ਲੋਕ ਸਵਾਰ ਸਨ। ਘੱਟ ਵਿਜੀਬਿਲਿਟੀ ਕਾਰਨ ਇਹ ਹਾਦਸਾ ਹੋਇਆ। ਹਾਦਸਾ ਬਹੁਤ ਜਿਆਦਾ ਭਿਆਨਕ ਸੀ। ਹਾਦਸੇ ਤੋਂ ਬਾਅਦ ਪੂਰੇ ਇਲਾਕੇ ‘ਚ ਧੂੰਆਂ ਫੈਲ ਗਿਆ। ਅਜੀਤ ਪਵਾਰ ਨੇ ਬੁੱਧਵਾਰ ਸਵੇਰੇ ਵਿਸ਼ੇਸ਼ ਉਡਾਣ ਰਾਹੀਂ ਮੁੰਬਈ ਤੋਂ ਬਾਰਾਮਤੀ ਲਈ ਉਡਾਣ ਭਰੀ ਸੀ। ਬਾਰਾਮਤੀ ‘ਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਪ੍ਰਚਾਰ ਰੈਲੀਆਂ ਕੀਤੀਆਂ ਜਾ ਰਹੀਆਂ ਸਨ। ਬਾਰਾਮਤੀ ਤਹਿਸੀਲ ਦੇ ਵੱਖ-ਵੱਖ ਜ਼ਿਲ੍ਹਾ ਪ੍ਰੀਸ਼ਦ ਹਲਕਿਆਂ ‘ਚ ਕੱਲ੍ਹ ਚਾਰ ਜ਼ਿਲ੍ਹਾ ਪ੍ਰੀਸ਼ਦ ਰੈਲੀਆਂ ਹੋਣੀਆਂ ਸਨ। ਅਜੀਤ ਪਵਾਰ ਦੇ ਨਾਲ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਤੇ ਸਹਾਇਕ ਵੀ ਜਹਾਜ਼ ‘ਚ ਸਵਾਰ ਸਨ। ਇਸ ਹਾਦਸੇ ਵਿੱਚ ਇਨ੍ਹਾਂ ਸਾਰਿਆਂ ਦੀ ਵੀ ਮੌਤ ਹੋ ਗਈ।
ਇਹ ਵੀ ਪੜ੍ਹੋ
ਉੱਧਰ, ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਜਹਾਜ਼ ਹਾਦਸੇ ਵਿੱਚ ਮਾਰੀ ਗਈ ਫਲਾਈਟ ਅਟੈਂਡੈਂਟ ਪਿੰਕੀ ਮਾਲੀ ਦੀ ਦੇਹ ਨੂੰ ਵੀ ਉਨ੍ਹਾਂ ਦੇ ਘਰ ਲਿਆਂਦਾ ਗਿਆ। ਜਦਕਿ ਕੈਪਟਨ ਸੁਮਿਤ ਕਪੂਰ ਦਾ ਵੀ ਅੰਤਿਮ ਸੰਸਕਾਰ ਅੱਜ ਦਿੱਲੀ ਦੇ ਪੰਜਾਬੀ ਬਾਗ ਵਿੱਚ ਕੀਤਾ ਜਾ ਰਿਹਾ ਹੈ। ਸੁਮਿਤ ਕਪੂਰ ਉਸੇ ਚਾਰਟਰ ਜਹਾਜ਼ ਦੇ ਪਾਇਲਟ ਸਨ ਜੋ ਕੱਲ੍ਹ ਬਾਰਾਮਤੀ ਵਿੱਚ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਸਵਾਰ ਸਾਰੇ ਪੰਜ ਲੋਕ ਮਾਰੇ ਗਏ ਸਨ।


