CJP ਦੇ ਸਾਰੇ ਵੱਡੇ ਆਗੂ ਹਿਰਾਸਤ ‘ਚ, ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਕਾਰਵਾਈ
CJP Jantar Mantar Protest Live: ਦਿੱਲੀ ਦੇ ਜੰਤਰ-ਮੰਤਰ 'ਤੇ ਅੱਜ CJP ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਹਾਲਾਂਕਿ, ਪੁਲਿਸ ਨੇ ਇਸ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ।
CJP ਦੇ ਵਿਰੋਧ-ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਵਿੱਚ ਸੁਰੱਖਿਆ ਪਾਬੰਦੀਆਂ ਬਾਰੇ ਉੱਤਰ ਪ੍ਰਦੇਸ਼ ਦੇ ਮੰਤਰੀ ਨਰਿੰਦਰ ਕਸ਼ਯਪ ਨੇ ਕਿਹਾ, ਦੇਸ਼ ਦੀ ਜਨਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਸੱਤਾ ਸੌਂਪ ਕੇ ਉਨ੍ਹਾਂ ‘ਤੇ ਭਰੋਸਾ ਜਤਾਇਆ ਹੈ ਕਿ ਉਹ ਰਾਸ਼ਟਰੀ ਹਿੱਤ ਅਤੇ ਲੋਕ ਭਲਾਈ ਨਾਲ ਜੁੜੇ ਫ਼ੈਸਲਿਆਂ ਰਾਹੀਂ ਦੇਸ਼ ਨੂੰ ਅੱਗੇ ਲੈ ਕੇ ਜਾਣਗੇ। ਪ੍ਰਧਾਨ ਮੰਤਰੀ ਨੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ, ਪਰ CJP ਅਤੇ ਕੁਝ ਵਿਰੋਧੀ ਪਾਰਟੀਆਂ ਸਿਰਫ਼ ਦਿੱਲੀ ਦੇ ਲੋਕਾਂ ਦੀ ਜ਼ਿੰਦਗੀ ਵਿੱਚ ਵਿਘਨ ਪਾਉਣ ਅਤੇ ਅਸ਼ਾਂਤੀ ਫੈਲਾਉਣ ਲਈ ਵਿਰੋਧ-ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
#WATCH | Lucknow | On the security restrictions in Delhi ahead of the CJP protest, Uttar Pradesh Minister Narendra Kashyap says, “By handing power to Prime Minister Narendra Modi for a third term, the people of the country placed their trust in him to take the nation forward through decisions that serve the national interest and welfare. The Prime Minister has made every possible effort to meet the public’s expectations; however, the CJP and certain Opposition parties are currently attempting to stage a protest merely to disrupt the lives of Delhi’s residents and incite unrest… Security forces have been deployed to prevent inconvenience to the people of Delhi and the country, and significant measures have been taken with the public interest in mind…”
— ANI (@ANI) October 10, 2026
ਚੰਡੀਗੜ੍ਹ ਵਿੱਚ CEC ਖ਼ਿਲਾਫ਼ AAP ਦਾ ਪ੍ਰਦਰਸ਼ਨ, ਸਿਸੋਦੀਆ ਬੋਲੇ- ਇਹ ਗਿਆਨੇਸ਼ ਕੁਮਾਰ ਨੂੰ ਬਚਾਉਣ ਦੀ ਕੋਸ਼ਿਸ਼
ਚੰਡੀਗੜ੍ਹ ਵਿੱਚ CEC ਖ਼ਿਲਾਫ਼ ਆਮ ਆਦਮੀ ਪਾਰਟੀ (AAP) ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਗਿਆਨੇਸ਼ ਕੁਮਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।
#WATCH | Manish Sisodia and Punjab AAP workers and leaders detained by the Police as they protested in front of the Chief Electoral Officer in Chandigarh over CEC Gyanesh Kumar matter. https://t.co/ebb6j7qNzA
— ANI (@ANI) October 10, 2026
CJP ਆਗੂਆਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਰੇਲ ਸੇਵਾ ਬਹਾਲ ਕਰਨ ਦੀ ਤਿਆਰੀ, ਪ੍ਰਦਰਸ਼ਨ ਕਾਰਨ ਰੱਦ ਹੋਈਆਂ ਸਨ 250 ਟ੍ਰੇਨਾਂ
CJP ਆਗੂਆਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਰੇਲ ਸੇਵਾ ਮੁੜ ਬਹਾਲ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਦਰਸ਼ਨ ਕਾਰਨ 250 ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ ਸਨ।
ਇਹ ਵੀ ਪੜ੍ਹੋ
CJP ਦੇ ਸਾਰੇ ਵੱਡੇ ਆਗੂ ਹਿਰਾਸਤ ਵਿੱਚ, ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਕਾਰਵਾਈ
ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹੁੰਚਣ ਤੋਂ ਪਹਿਲਾਂ ਹੀ CJP ਦੇ ਪ੍ਰਮੁੱਖ ਆਗੂ ਅਭਿਜੀਤ ਦੀਪਕੇ, ਆਸ਼ੂਤੋਸ਼ ਰਾਂਕਾ ਅਤੇ ਸੌਰਵ ਦਾਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਕਾਰਵਾਈ ਕਰਦਿਆਂ ਧਰੁਵ ਰਾਠੀ ਨੂੰ ਵੀ ਹਿਰਾਸਤ ਵਿੱਚ ਲੈ ਲਿਆ।


