ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਾਨਤੁੱਲਾ ਖਾਨ ਦੀ ਗ੍ਰਿਫ਼ਤਾਰੀ ‘ਤੇ ਰੋਕ, ਕੋਰਟ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ

Amantullah Khan : ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਅਮਾਨਤੁੱਲਾ ਨੂੰ ਪੁਲਿਸ ਜਾਂਚ ਵਿੱਚ ਸ਼ਾਮਲ ਹੋਣ ਲਈ ਵੀ ਕਿਹਾ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ, 'ਆਪ' ਨੇਤਾ ਅਮਾਨਤੁੱਲਾ ਖਾਨ ਨੇ ਭਾਰਤੀ ਜਨਤਾ ਪਾਰਟੀ ਦੇ ਮਨੀਸ਼ ਚੌਧਰੀ ਨੂੰ 23,639 ਵੋਟਾਂ ਨਾਲ ਹਰਾ ਦਿੱਤਾ।

ਅਮਾਨਤੁੱਲਾ ਖਾਨ ਦੀ ਗ੍ਰਿਫ਼ਤਾਰੀ ‘ਤੇ ਰੋਕ, ਕੋਰਟ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ
ਅਮਾਨਤੁੱਲਾ ਖਾਨ, ਆਪ ਵਿਧਾਇਕ
Follow Us
jitendra-sharma
| Updated On: 13 Feb 2025 15:55 PM

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਅਮਾਨਤੁੱਲਾ ਨੂੰ ਪੁਲਿਸ ਜਾਂਚ ਵਿੱਚ ਸ਼ਾਮਲ ਹੋਣ ਲਈ ਵੀ ਕਿਹਾ ਹੈ। ਹਾਲਾਂਕਿ, ਸਰਕਾਰੀ ਵਕੀਲ ਨੇ ਕਿਹਾ ਕਿ ਉਦੋਂ ਤੱਕ ਅਮਾਨਤੁੱਲਾ ਨੂੰ ਤੜੀਪਾਰ ਕੀਤਾ ਜਾਵੇ,ਕਿਉਂਕਿ ਕਾਨੂੰਨ ਵਿਵਸਥਾ ਦੀ ਸਥਿਤੀ ਪੈਦਾ ਹੋ ਜਾਵੇਗੀ।

ਇਸ ‘ਤੇ ਅਮਾਨਤੁੱਲਾ ਖਾਨ ਦੇ ਵਕੀਲ ਨੇ ਕਿਹਾ ਕਿ ਮੈਂ ਉੱਥੋਂ ਦਾ ਵਿਧਾਇਕ ਹਾਂ ਅਤੇ ਉੱਥੋਂ ਦਾ ਵਸਨੀਕ ਹਾਂ। ਮੈਂ ਉੱਥੋਂ ਕਿਵੇਂ ਦੂਰ ਰਹਿ ਸਕਦਾ ਹਾਂ? ਅਮਾਨਤੁੱਲਾ ਖਾਨ ਨੇ ਰਾਊਜ਼ ਐਵੇਨਿਊ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਕੋਰਟ ਨੇ ਇਹ ਸਵਾਲ ਕੀਤਾ ਸੀ ਕਿ ਤੁਸੀਂ ਇੰਨੇ ਦਿਨਾਂ ਤੋਂ ਕੀ ਕਰ ਰਹੇ ਸੀ? ਅਗਾਊਂ ਜ਼ਮਾਨਤ ਅਰਜ਼ੀ ਦਾਇਰ ਕਰਨ ਵਿੱਚ ਇੰਨੀ ਦੇਰ ਕਿਉਂ ਹੋਈ? ਅਮਾਨਤੁੱਲਾ ‘ਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰਨ ਦਾ ਆਰੋਪ ਹੈ। ਉਨ੍ਹਾਂ ਨੇ ਹਿਰਾਸਤ ਵਿੱਚ ਲਏ ਗਏ ਵਿਅਕਤੀ ਨੂੰ ਭੱਜਣ ਵਿੱਚ ਮਦਦ ਕੀਤੀ।

ਕੀ ਹੈ ਪੂਰਾ ਮਾਮਲਾ?

ਸੋਮਵਾਰ ਨੂੰ, ਦਿੱਲੀ ਪੁਲਿਸ ਨੇ ਜਾਮੀਆ ਨਗਰ ਵਿੱਚ ਇੱਕ ਪੁਲਿਸ ਟੀਮ ‘ਤੇ ਹਮਲੇ ਦੇ ਸਬੰਧ ਵਿੱਚ ਅਮਾਨਤੁੱਲਾ ਖਾਨ ਵਿਰੁੱਧ ਐਫਆਈਆਰ ਦਰਜ ਕੀਤੀ ਸੀ। ਪੁਲਿਸ ਨੇ ਕਿਹਾ ਕਿ ਵਿਧਾਇਕ ਦੀ ਅਗਵਾਈ ਵਾਲੀ ਭੀੜ ਨੇ ਕਤਲ ਦੇ ਮਾਮਲੇ ਵਿੱਚ ਇੱਕ ਆਰੋਪੀ ਨੂੰ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕੀਤੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਕਥਿਤ ਘਟਨਾ ਉਦੋਂ ਵਾਪਰੀ ਜਦੋਂ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਸ਼ਾਹਬਾਜ਼ ਖਾਨ ਨਾਮ ਦੇ ਆਰੋਪੀ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਅਮਾਨਤੁੱਲਾ ਦੇ ਸਮਰਥਕਾਂ ਦੀ ਪੁਲਿਸ ਟੀਮ ਨਾਲ ਕਥਿਤ ਤੌਰ ‘ਤੇ ਝੜਪ ਹੋ ਗਈ ਅਤੇ ਸ਼ਾਹਬਾਜ਼ ਭੱਜਣ ਵਿੱਚ ਕਾਮਯਾਬ ਹੋ ਗਿਆ।

ਇਸ ਘਟਨਾਕ੍ਰਮ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਆਰੋਪ ਲਗਾਇਆ ਕਿ ‘ਆਪ’ ਨੇਤਾਵਾਂ ਦਾ ਅਪਰਾਧਿਕ ਗਤੀਵਿਧੀਆਂ ਦਾ ਇਤਿਹਾਸ ਰਿਹਾ ਹੈ। ਉਨ੍ਹਾਂ ਕਿਹਾ, ਅਮਾਨਤੁੱਲਾ ਖਾਨ ਇੱਕ ਅਜਿਹੇ ‘ਆਪ’ ਆਗੂ ਹਨ ਜਿਨ੍ਹਾਂ ਵਿਰੁੱਧ ਪਹਿਲਾਂ ਹੀ ਮਾਮਲੇ ਚੱਲ ਰਹੇ ਹਨ। ਹੁਣ ਉਨ੍ਹਾਂ ਨੇ ਇੱਕ ਅਜਿਹੇ ਵਿਅਕਤੀ ਨੂੰ ਭੱਜਣ ਵਿੱਚ ਮਦਦ ਕੀਤੀ ਹੈ ਜਿਸਨੂੰ ਪੁਲਿਸ ਗ੍ਰਿਫ਼ਤਾਰ ਕਰਨ ਆਈ ਸੀ। ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।

ਅਮਾਨਤੁੱਲਾ ਨੇ ਸਫਾਈ ਵਿੱਚ ਕੀ ਕਿਹਾ?

ਆਰੋਪਾਂ ‘ਤੇ, ਅਮਾਨਤੁੱਲਾ ਖਾਨ ਨੇ ਕਿਹਾ, ਮੈਨੂੰ ਉਸ ਆਦਮੀ ਨੂੰ ਬਚਾਉਣ ਲਈ ਕਿਹਾ ਗਿਆ ਸੀ ਅਤੇ ਦੱਸਿਆ ਗਿਆ ਸੀ ਕਿ ਉਹ ਇਲਾਕੇ ਦਾ ਵਸਨੀਕ ਹੈ। ਮੇਰਾ ਉਸ ਆਦਮੀ ਨਾਲ ਕੋਈ ਨੇੜਲਾ ਰਿਸ਼ਤਾ ਨਹੀਂ ਹੈ। ਜਦੋਂ ਮੈਂ ਸਥਾਨਕ ਲੋਕਾਂ ਤੋਂ ਪੁੱਛਿਆ ਤਾਂ ਮੈਨੂੰ ਪਤਾ ਲੱਗਾ ਕਿ ਉਹ ਲੋਕ (ਸਾਦੇ ਕੱਪੜਿਆਂ ਵਿੱਚ) ਉਸਨੂੰ ਧਮਕੀਆਂ ਦੇ ਰਹੇ ਸਨ।

ਅਮਾਨਤੁੱਲਾ ਦੇ ਅਨੁਸਾਰ, ਬਾਅਦ ਵਿੱਚ ਪਤਾ ਲੱਗਾ ਕਿ ਉਸ ਵਿਅਕਤੀ ਨੂੰ 2018 ਵਿੱਚ ਸਾਕੇਤ ਅਦਾਲਤ ਤੋਂ ਅਗਾਊਂ ਜ਼ਮਾਨਤ ਮਿਲ ਗਈ ਸੀ। ਉਨ੍ਹਾਂ ਨੇ ਕਿਹਾ ਕਿ ਇਸ ਦੇ ਬਾਵਜੂਦ, ਸਾਦੇ ਕੱਪੜਿਆਂ ਵਿੱਚ ਲੋਕ, ਜੋ ਪੁਲਿਸ ਹੋਣ ਦਾ ਦਾਅਵਾ ਕਰ ਰਹੇ ਸਨ, ਉਸਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਦੂਜੇ ਲੋਕਾਂ ਨੂੰ ਧਮਕੀਆਂ ਦੇ ਰਹੇ ਸਨ। ਵਿਧਾਇਕ ਨੇ ਇਹ ਵੀ ਦਾਅਵਾ ਕੀਤਾ ਕਿ ਸਾਦੇ ਕੱਪੜਿਆਂ ਵਾਲੇ ਆਦਮੀਆਂ ਨੇ ਆਪਣੀ ਪਛਾਣ ਦੱਸਣ ਤੋਂ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ ਨੂੰ ਝੂਠੇ ਮਾਮਲੇ ਵਿੱਚ ਫਸਾਉਣ ਦੀ ਧਮਕੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜਿਸ ਆਦਮੀ ਉਹ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਜਦੋਂ ਉਸਨੇ ਉਨ੍ਹਾਂ ਨੂੰ ਅਦਾਲਤ ਦਾ ਹੁਕਮ ਦਿਖਾਇਆ, ਤਾਂ ਉਹ ਇਲਾਕਾ ਛੱਡ ਕੇ ਚਲੇ ਗਏ।

ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...