Amarnath Yatra: ਅਮਰਨਾਥ ਯਾਤਰਾ ਦੀਆਂ ਤਰੀਕਾਂ ਦਾ ਐਲਾਨ, ਜਾਣੋ ਕਦੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
Baba Burfani: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ਼ੁੱਕਰਵਾਰ ਨੂੰ ਬਾਬਾ ਅਮਰਨਾਥ ਯਾਤਰਾ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਹੈ ਕਿ ਯਾਤਰੀਆਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਅਮਰਨਾਥ ਯਾਤਰਾ ਦੀਆਂ ਤਰੀਕਾਂ ਦਾ ਐਲਾਨ, ਜਾਣੋ ਕਦੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ।
ਸ਼੍ਰੀਨਗਰ। ਬਾਬਾ ਅਮਰਨਾਥ ਦੇ ਦਰਸ਼ਨ ਕਰਨ ਦੇ ਚਾਹਵਾਨਾਂ ਲਈ ਖੁਸ਼ਖਬਰੀ ਆਈ ਹੈ। ਇਸ ਵਾਰ ਅਮਰਨਾਥ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋਵੇਗੀ, ਜੋ 62 ਦਿਨ ਚੱਲੇਗੀ। ਇਸ ਦੇ ਨਾਲ ਹੀ ਇਸ ਯਾਤਰਾ ਲਈ ਔਫਲਾਈਨ ਅਤੇ ਆਨਲਾਈਨ ਰਜਿਸਟ੍ਰੇਸ਼ਨ 17 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਜੰਮੂ-ਕਸ਼ਮੀਰ (Jammu and Kashmir) ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਦਿੱਤੀ ਹੈ।
ਉਨ੍ਹਾਂ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਸਰਕਾਰ ਤੀਰਥ ਯਾਤਰਾ ਨੂੰ ਨਿਰਵਿਘਨ, ਮੁਸ਼ਕਲ ਰਹਿਤ ਬਣਾਉਣ ਲਈ ਵਚਨਬੱਧ ਹੈ। ਮਨੋਜ ਸਿਨਹਾ ਨੇ ਭਰੋਸਾ ਦਿੱਤਾ ਹੈ ਕਿ ਯਾਤਰਾ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸ਼ਰਧਾਲੂਆਂ ਅਤੇ ਸੇਵਾਦਾਰਾਂ ਨੂੰ ਵਧੀਆ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਇਸ ਦੌਰਾਨ ਇਹ ਵੀ ਕਿਹਾ ਕਿ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹਰ ਤਰ੍ਹਾਂ ਦੀਆਂ ਦੂਰਸੰਚਾਰ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।


