Amarnath Yatra: ਅਮਰਨਾਥ ਯਾਤਰਾ ਦੀਆਂ ਤਰੀਕਾਂ ਦਾ ਐਲਾਨ, ਜਾਣੋ ਕਦੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
Baba Burfani: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ਼ੁੱਕਰਵਾਰ ਨੂੰ ਬਾਬਾ ਅਮਰਨਾਥ ਯਾਤਰਾ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਹੈ ਕਿ ਯਾਤਰੀਆਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਸ਼੍ਰੀਨਗਰ। ਬਾਬਾ ਅਮਰਨਾਥ ਦੇ ਦਰਸ਼ਨ ਕਰਨ ਦੇ ਚਾਹਵਾਨਾਂ ਲਈ ਖੁਸ਼ਖਬਰੀ ਆਈ ਹੈ। ਇਸ ਵਾਰ ਅਮਰਨਾਥ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋਵੇਗੀ, ਜੋ 62 ਦਿਨ ਚੱਲੇਗੀ। ਇਸ ਦੇ ਨਾਲ ਹੀ ਇਸ ਯਾਤਰਾ ਲਈ ਔਫਲਾਈਨ ਅਤੇ ਆਨਲਾਈਨ ਰਜਿਸਟ੍ਰੇਸ਼ਨ 17 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਜੰਮੂ-ਕਸ਼ਮੀਰ (Jammu and Kashmir) ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਦਿੱਤੀ ਹੈ।
ਉਨ੍ਹਾਂ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਸਰਕਾਰ ਤੀਰਥ ਯਾਤਰਾ ਨੂੰ ਨਿਰਵਿਘਨ, ਮੁਸ਼ਕਲ ਰਹਿਤ ਬਣਾਉਣ ਲਈ ਵਚਨਬੱਧ ਹੈ। ਮਨੋਜ ਸਿਨਹਾ ਨੇ ਭਰੋਸਾ ਦਿੱਤਾ ਹੈ ਕਿ ਯਾਤਰਾ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸ਼ਰਧਾਲੂਆਂ ਅਤੇ ਸੇਵਾਦਾਰਾਂ ਨੂੰ ਵਧੀਆ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਇਸ ਦੌਰਾਨ ਇਹ ਵੀ ਕਿਹਾ ਕਿ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹਰ ਤਰ੍ਹਾਂ ਦੀਆਂ ਦੂਰਸੰਚਾਰ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।
ਆਖਰੀ ਜੱਥਾ 31 ਅਗਸਤ ਨੂੰ ਕਰੇਗਾ ਦਰਸ਼ਨ
ਬਾਬਾ ਬਰਫਾਨੀ ਦੀ ਇਸ ਯਾਤਰਾ ਵਿੱਚ ਆਖਰੀ ਜੱਥਾ 31 ਅਗਸਤ ਨੂੰ ਬਾਬਾ ਦੇ ਦਰਸ਼ਨਾਂ ਲਈ ਜਾਵੇਗਾ। ਇਸ ਤੋਂ ਬਾਅਦ ਯਾਤਰਾ ਦੀ ਸਮਾਪਤੀ ਕੀਤੀ ਜਾਵੇਗੀ। ਤਰੀਕਾਂ ਅਤੇ ਕਾਰਜਕ੍ਰਮ ਦਾ ਐਲਾਨ ਕਰਦੇ ਹੋਏ, ਰਾਜਪਾਲ ਮਨੋਜ ਸਿਨਹਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਾਰੇ ਸ਼ਰਧਾਲੂਆਂ ਨੂੰ ਮੁਸ਼ਕਿਲ ਰਹਿਤ ਤੀਰਥ ਯਾਤਰਾ ਕਰਵਾਉਣਾ ਚਾਹੁੰਦੇ ਹਨ। ਮਨੋਜ ਸਿਨਹਾ ਨੇ ਕਿਹਾ ਕਿ ਸਰਕਾਰ ਸ਼ਰਧਾਲੂਆਂ ਨੂੰ ਕੋਈ ਵੀ ਪਰੇਸ਼ਾਨੀ ਨਹੀਂ ਹੋਣ ਦੇਵੇਗੀ। ਸਿਨਹਾ ਨੇ ਅੱਗੇ ਦੱਸਿਆ ਕਿ ਯਾਤਰਾ ਤੋਂ ਪਹਿਲਾਂ ਸਾਰੇ ਸਬੰਧਤ ਵਿਭਾਗਾਂ ਨੇ ਮੌਕੇ ‘ਤੇ ਹੀ ਲੋੜੀਂਦੀਆਂ ਸੇਵਾਵਾਂ ਦੇਣ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਇੱਥੇ ਰਹਿਣ, ਬਿਜਲੀ, ਪੀਣ ਵਾਲੇ ਪਾਣੀ, ਸੁਰੱਖਿਆ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਯਾਤਰਾ ਦੋਹਾਂ ਰੂਟਾਂ ਤੋਂ ਸ਼ੁਰੂ ਕੀਤੀ ਜਾਵੇਗੀ-ਸਿਨਹਾ
ਸਿਨਹਾ ਨੇ ਦੱਸਿਆ ਕਿ ਯਾਤਰਾ ਦੋਵਾਂ ਰੂਟਾਂ ਤੋਂ ਨਾਲੋ-ਨਾਲ ਸ਼ੁਰੂ ਕੀਤੀ ਜਾਵੇਗੀ। ਜਿਸ ਵਿੱਚ ਇਸ ਦੀ ਸ਼ੁਰੂਆਤ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਟ੍ਰੈਕ ਤੋਂ ਅਤੇ ਗੰਦਰਬਲ ਜ਼ਿਲ੍ਹੇ ਦੇ ਬਾਲਟਾਲ ਤੋਂ ਕੀਤੀ ਜਾਵੇਗੀ। ਇਸ ਦੌਰਾਨ ਮਨੋਜ ਸਿਨਹਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯਾਤਰਾ ਨੂੰ ਪੂਰੀ ਤਰ੍ਹਾਂ ਨਾਲ ਸਾਫ਼ ਰੱਖਿਆ ਜਾਵੇ ਅਤੇ ਇੱਥੇ ਹਰ ਤਰ੍ਹਾਂ ਦੀ ਗੰਦਗੀ ਦੇ ਨਿਪਟਾਰੇ ਦੇ ਮੁਕੰਮਲ ਪ੍ਰਬੰਧ ਕੀਤੇ ਜਾਣ।
‘ਲਾਈਵ ਪ੍ਰਸਾਰਣ ਲਈ ਵੀ ਯਕੀਨਾ ਬਣਾਇਆ ਜਾਵੇਗਾ ਪ੍ਰਬੰਧ’
ਸ੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਸਵੇਰ ਅਤੇ ਸ਼ਾਮ ਦੀ ਆਰਤੀ ਦੇ ਲਾਈਵ ਪ੍ਰਸਾਰਣ ਲਈ ਪ੍ਰਬੰਧ ਵੀ ਯਕੀਨੀ ਬਣਾਏਗਾ। ਇਸ ਲਾਈਵ ਟੈਲੀਕਾਸਟ ਨੂੰ ਦੁਨੀਆ ਦੇ ਕਿਸੇ ਵੀ ਕੋਨੇ ਤੋਂ ਐਕਸੈਸ ਕੀਤਾ ਜਾ ਸਕਦਾ ਹੈ। ਸ਼੍ਰੀ ਅਮਰਨਾਥ ਜੀ ਯਾਤਰਾ ਐਪ ਨੂੰ ਗੂਗਲ (Google) ਪਲੇ ਸਟੋਰ ‘ਤੇ ਉਪਲਬਧ ਕਰਵਾਇਆ ਜਾਵੇਗਾ, ਜਿਸ ਵਿਚ ਯਾਤਰਾ ਬਾਰੇ ਅਸਲ-ਸਮੇਂ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸ ਵਿੱਚ ਮੌਸਮ ਦੀ ਸਥਿਤੀ ਦੇ ਨਾਲ-ਨਾਲ ਹਰ ਤਰ੍ਹਾਂ ਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।