Manipur Violence: ਮਨੀਪੁਰ ਹਿੰਸਾ ‘ਤੇ ਕਾਰਵਾਈ ‘ਚ ਸਰਕਾਰ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 24 ਜੂਨ ਨੂੰ ਸੱਦੀ ਸਰਬ ਪਾਰਟੀ ਮੀਟਿੰਗ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਨੀਪੁਰ ਦੀ ਸਥਿਤੀ 'ਤੇ ਚਰਚਾ ਕਰਨ ਲਈ ਸ਼ਨੀਵਾਰ 24 ਜੂਨ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਸ 'ਚ ਮਨੀਪੁਰ ਹਿੰਸਾ 'ਤੇ ਚਰਚਾ ਹੋਵੇਗੀ।
ਮਨੀਪੁਰ ਵਿੱਚ ਵਿਗੜਦੇ ਹਾਲਾਤਾਂ ਨੂੰ ਲੈ ਕੇ ਕੇਂਦਰ ਸਰਕਾਰ ਐਕਸ਼ਨ ਮੋਡ ਵਿੱਚ ਆਉਂਦੀ ਨਜ਼ਰ ਆ ਰਹੀ ਹੈ। ਕੇਂਦਰ ਸਰਕਾਰ ਹੁਣ ਮਨੀਪੁਰ ਹਿੰਸਾ ਦੇ ਮੁੱਦੇ ‘ਤੇ ਸਾਰੀਆਂ ਪਾਰਟੀਆਂ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ 24 ਜੂਨ ਨੂੰ ਨਵੀਂ ਦਿੱਲੀ ਵਿੱਚ ਸਰਬ ਪਾਰਟੀ ਮੀਟਿੰਗ ਸੱਦੀ ਹੈ।
ਇਸ ਬੈਠਕ ‘ਚ ਮਨੀਪੁਰ ‘ਚ ਹਿੰਸਾ ਦੇ ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ। ਸੂਬੇ ‘ਚ 3 ਮਈ ਨੂੰ ਕਬਾਇਲੀ ਹਿੰਸਾ ਸ਼ੁਰੂ ਹੋਈ ਸੀ, ਜੋ ਹੁਣ ਤੱਕ ਜਾਰੀ ਹੈ। ਇਸ ਹਿੰਸਾ ਕਾਰਨ ਹੁਣ ਤੱਕ 110 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਬੁੱਧਵਾਰ ਸ਼ਾਮ ਨੂੰ ਟਵੀਟ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 24 ਜੂਨ ਨੂੰ ਦੁਪਹਿਰ 3 ਵਜੇ ਨਵੀਂ ਦਿੱਲੀ ‘ਚ ਸਰਬ ਪਾਰਟੀ ਮੀਟਿੰਗ ਕਰਨਗੇ, ਜਿਸ ‘ਚ ਮਨੀਪੁਰ ਦੀ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ।
ਇਸ ਮੁਲਾਕਾਤ ਦਾ ਐਲਾਨ ਅਜਿਹੇ ਸਮੇਂ ਕੀਤਾ ਗਿਆ ਹੈ ਜਦੋਂ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਨਵੀਂ ਦਿੱਲੀ ਵਿੱਚ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਹਿਮੰਤਾ ਬਿਸਵਾ ਸਰਮਾ ਐਨਡੀਏ (ਨਾਰਥ-ਈਸਟ ਡੈਮੋਕਰੇਟਿਕ ਅਲਾਇੰਸ), ਐਨਡੀਏ ਦੇ ਉੱਤਰ-ਪੂਰਬੀ ਵਿੰਗ ਦਾ ਕਨਵੀਨਰ ਹੈ। ਉਨ੍ਹਾਂ 10 ਜੂਨ ਨੂੰ ਸੂਬੇ ਦਾ ਦੌਰਾ ਵੀ ਕੀਤਾ ਸੀ।Union Home Minister Shri @AmitShah has convened an all party meeting on 24th June at 3 PM in New Delhi to discuss the situation in Manipur.@PIB_India @DDNewslive @airnewsalerts
— Spokesperson, Ministry of Home Affairs (@PIBHomeAffairs) June 21, 2023ਇਹ ਵੀ ਪੜ੍ਹੋ


