Manipur Violence: ਮਨੀਪੁਰ ਹਿੰਸਾ ‘ਤੇ ਕਾਰਵਾਈ ‘ਚ ਸਰਕਾਰ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 24 ਜੂਨ ਨੂੰ ਸੱਦੀ ਸਰਬ ਪਾਰਟੀ ਮੀਟਿੰਗ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਨੀਪੁਰ ਦੀ ਸਥਿਤੀ 'ਤੇ ਚਰਚਾ ਕਰਨ ਲਈ ਸ਼ਨੀਵਾਰ 24 ਜੂਨ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਸ 'ਚ ਮਨੀਪੁਰ ਹਿੰਸਾ 'ਤੇ ਚਰਚਾ ਹੋਵੇਗੀ।
ਮਨੀਪੁਰ ਨੂੰ ਲੈ ਕੇ ਵਿਰੋਧੀ ਧਿਰ ਨੂੰ ਘੇਰਿਆ
ਇਸ ਦੇ ਨਾਲ ਹੀ ਵਿਰੋਧੀ ਧਿਰ ਮਨੀਪੁਰ ਹਿੰਸਾ ਨੂੰ ਲੈ ਕੇ ਆਪਣੇ ਸਵਾਲਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਲਗਾਤਾਰ ਘੇਰ ਰਹੀ ਹੈ। ਵਿਰੋਧੀ ਧਿਰ ਨੇ ਇਸ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪ ‘ਤੇ ਵੀ ਸਵਾਲ ਚੁੱਕੇ ਹਨ। ਯੂਪੀਏ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ ਹਿੰਸਾ ਕਾਰਨ ਸੂਬੇ ਨੂੰ ਡੂੰਘਾ ਜ਼ਖ਼ਮ ਹੋਇਆ ਹੈ। ਇੱਥੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਸਰਬ ਪਾਰਟੀ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਯਾਨੀ 23 ਜੂਨ ਨੂੰ ਪਟਨਾ ਵਿੱਚ ਘੱਟੋ-ਘੱਟ 30 ਵਿਰੋਧੀ ਪਾਰਟੀਆਂ ਦੇ ਆਗੂ ਮੀਟਿੰਗ ਕਰਨ ਜਾ ਰਹੇ ਹਨ। ਇਸ ਵਿੱਚ 2024 ਵਿੱਚ ਭਾਜਪਾ ਨੂੰ ਘੇਰਨ ਲਈ ਰਣਨੀਤੀ ਘੜੀ ਜਾਵੇਗੀ।ਮੀਟਿੰਗ ‘ਚ ਹੋਵੇਗੀ ਵਿਚਾਰ ਚਰਚਾ
ਮਿਲੀ ਜਾਣਕਾਰੀ ਮੁਤਾਬਕ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ ਦੀ ਲਾਇਬ੍ਰੇਰੀ ਇਮਾਰਤ ਵਿੱਚ ਸਾਰੀਆਂ ਪਾਰਟੀਆਂ ਦੇ ਆਗੂਆਂ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਸ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਅਤੇ ਸਹਿਯੋਗੀ ਪਾਰਟੀਆਂ ਨੂੰ ਸੂਬੇ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਜਾਵੇਗਾ। ਇਹ ਵੀ ਦੱਸਿਆ ਜਾਵੇਗਾ ਕਿ ਹੁਣ ਤੱਕ ਕੀ ਕਦਮ ਚੁੱਕੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਕੀ ਕਦਮ ਚੁੱਕੇ ਜਾਣਗੇ। ਦੱਸਿਆ ਗਿਆ ਹੈ ਕਿ ਸੀਆਰਪੀਐਫ ਦੇ ਡੀਜੀ ਸੁਜੋਏ ਲਾਲ ਥੌਸੇਨ ਨੇ ਵੀ ਕੁਝ ਦਿਨ ਪਹਿਲਾਂ ਮਨੀਪੁਰ (Manipur) ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਸੁਰੱਖਿਆ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਉਨ੍ਹਾਂ ਕਦਮਾਂ ਬਾਰੇ ਵੀ ਚਰਚਾ ਕੀਤੀ ਜਿਨ੍ਹਾਂ ਰਾਹੀਂ ਸਥਿਤੀ ਨੂੰ ਕਾਬੂ ਹੇਠ ਲਿਆਂਦਾ ਜਾ ਸਕਦਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
