ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਿਤ ਸ਼ਾਹ ਦੇ ਫੇਕ ਵੀਡੀਓ ਮਾਮਲੇ ‘ਚ ਤਾਬੜਤੋੜ ਐਕਸ਼ਨ, ਜਿਗਨੇਸ਼ ਮੇਵਾਨੀ ਦਾ PA ਅਤੇ ‘ਆਪ’ ਨੇਤਾ ਗ੍ਰਿਫਤਾਰ

Amit Shah Fake Video Case: ਅਮਿਤ ਸ਼ਾਹ ਦੀ ਫੇਕ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਮਾਮਲੇ 'ਚ ਤਾਬੜਤੋੜ ਕਾਰਵਾਈ ਕੀਤੀ ਜਾ ਰਹੀ ਹੈ। ਗੁਜਰਾਤ ਦੇ ਪਾਲਨਪੁਰ ਨੇੜਿਓਂ ਸਤੀਸ਼ ਵਰਸੋਲਾ ਨਾਂ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਜਿਗਨੇਸ਼ ਮੇਵਾਨੀ ਦਾ ਪੀਏ ਹੈ। ਜਦਕਿ ਜਿਗਨੇਸ਼ ਮੇਵਾਨੀ ਨੇ ਕਿਹਾ ਹੈ, 'ਮੈਂ ਆਪਣੀ ਜ਼ਿੰਦਗੀ 'ਚ ਕਦੇ ਵੀ ਫਰਜ਼ੀ ਵੀਡੀਓ ਜਾਂ ਫਰਜ਼ੀ ਪ੍ਰਚਾਰ ਦਾ ਸਮਰਥਕ ਨਹੀਂ ਹੋ ਸਕਦਾ। ਮੈਂ ਅਜਿਹੀਆਂ ਸਾਰੀਆਂ ਕਾਰਵਾਈਆਂ ਦੀ ਨਿੰਦਾ ਕਰਦਾ ਹਾਂ।

ਅਮਿਤ ਸ਼ਾਹ ਦੇ ਫੇਕ ਵੀਡੀਓ ਮਾਮਲੇ ‘ਚ ਤਾਬੜਤੋੜ ਐਕਸ਼ਨ, ਜਿਗਨੇਸ਼ ਮੇਵਾਨੀ ਦਾ PA ਅਤੇ ‘ਆਪ’ ਨੇਤਾ ਗ੍ਰਿਫਤਾਰ
ਜਿਗਨੇਸ਼ ਮੇਵਾਨੀ ਦਾ PA ਸਤੀਸ਼ ਵਰਸੋਲਾ ਗ੍ਰਿਫਤਾਰ
Follow Us
tv9-punjabi
| Updated On: 30 Apr 2024 14:44 PM

ਕੇਂਦਰੀ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਮਿਤ ਸ਼ਾਹ ਦੀ ਫਰਜ਼ੀ ਵੀਡੀਓ ਵਾਇਰਲ ਕਰਨ ਦੇ ਮਾਮਲੇ ‘ਚ ਤਾਬੜਤੋੜ ਕਾਰਵਾਈ ਕੀਤੀ ਜਾ ਰਹੀ ਹੈ। ਗੁਜਰਾਤ ਦੇ ਪਾਲਨਪੁਰ ਨੇੜਿਓਂ ਸਤੀਸ਼ ਵਰਸੋਲਾ ਨਾਂ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਜਿਗਨੇਸ਼ ਮੇਵਾਨੀ ਦਾ ਪੀਏ ਹੈ। ਜਦੋਂਕਿ ਆਰਬੀ ਬਾਰੀਆ ਨੂੰ ਲਿਮਖੇੜਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਹ ਆਮ ਆਦਮੀ ਪਾਰਟੀ ਦੇ ਦਾਹੋਦ ਜ਼ਿਲ੍ਹਾ ਪ੍ਰਧਾਨ ਹਨ। ਇਹ ਵੀਡੀਓ ਇੱਕ ਸਿਆਸੀ ਗੁਰੱਪ ਵਿੱਚ ਵਾਇਰਲ ਹੋਈ ਸੀ।

ਕਾਂਗਰਸ ਵਿਧਾਇਕ ਜਿਗਨੇਸ਼ ਮੇਵਾਨੀ ਨੇ ਕਿਹਾ, ‘ਮੈਂ ਆਪਣੀ ਜ਼ਿੰਦਗੀ ‘ਚ ਕਦੇ ਵੀ ਫਰਜ਼ੀ ਵੀਡੀਓ ਜਾਂ ਫਰਜ਼ੀ ਪ੍ਰਚਾਰ ਦਾ ਸਮਰਥਕ ਨਹੀਂ ਹੋ ਸਕਦਾ। ਮੈਂ ਅਜਿਹੀਆਂ ਸਾਰੀਆਂ ਕਾਰਵਾਈਆਂ ਦੀ ਨਿੰਦਾ ਕਰਦਾ ਹਾਂ…ਪਰ ਚੋਣਾਂ ਦੌਰਾਨ ਕਿਸੇ ਨੂੰ ਵੀ ਚੋਣਵੇਂ ਨਿਸ਼ਾਨੇ ‘ਤੇ ਨਹੀਂ ਲਿਆ ਜਾਣਾ ਚਾਹੀਦਾ…ਸਤੀਸ਼ ਮੇਰੇ ਲਈ ਇੱਕ ਭਰਾ ਵਰਗਾ ਹੈ ਅਤੇ ਮੈਨੂੰ ਉਸ ਵਰਗਾ ਦੋਸਤ ਮਿਲਣ ‘ਤੇ ਮਾਣ ਹੈ, ਪਰ ਉਹ ਅਜਿਹਾ ਵਿਅਕਤੀ ਨਹੀਂ ਹੈ ਜੋ ਜਾਣਬੁੱਝ ਕੇ ਮਾੜੇ ਇਰਾਦਿਆਂ ਨਾਲ ਕੁਝ ਕਰਦਾ ਹੈ। ਮੈਂ ਉਸਨੂੰ 6 ਸਾਲਾਂ ਤੋਂ ਨੇੜਿਓਂ ਜਾਣਦਾ ਹਾਂ।

ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਵੀ ਤਲਬ ਕੀਤਾ ਹੈ। ਕਾਂਗਰਸੀ ਆਗੂ ਨੂੰ 1 ਮਈ ਨੂੰ ਆਪਣੇ ਮੋਬਾਈਲ ਫੋਨ ਸਮੇਤ ਦਿੱਲੀ ਪੁਲਿਸ ਦੀ ਆਈਐਫਐਸਓ ਯੂਨਿਟ (ਸਾਈਬਰ ਯੂਨਿਟ) ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਮਾਮਲੇ ਦੀ ਅਗਲੇਰੀ ਜਾਂਚ ਲਈ ਫ਼ੋਨ ਸਮੇਤ ਆਪਣੇ ਇਲੈਕਟ੍ਰਾਨਿਕ ਉਪਕਰਣ ਜਮ੍ਹਾਂ ਕਰਾਉਣ। ਅਸਾਮ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਦੋ ਮੋਬਾਈਲ ਫੋਨਾਂ ਸਮੇਤ ਇੱਕ ਲੈਪਟਾਪ ਬਰਾਮਦ ਕੀਤਾ ਹੈ। ਵਿਅਕਤੀ ਦਾ ਨਾਮ ਰਿਤੌਮ ਸਿੰਘ ਹੈ।

ਭਾਜਪਾ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ

ਭਾਜਪਾ ਨੇ ਕਾਂਗਰਸ ਦੇ ਖਿਲਾਫ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਸ ਨੇ ਚੋਣ ਪ੍ਰਕਿਰਿਆ ਨੂੰ ਪਟੜੀ ਤੋਂ ਉਤਾਰਨ ਲਈ ਅਮਿਤ ਸ਼ਾਹ ਦੀ ਇੱਕ ਫਰਜ਼ੀ ਵੀਡੀਓ ਵਾਇਰਲ ਕੀਤੀ ਸੀ। ਭਾਜਪਾ ਨੇ ਕਾਂਗਰਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਪਾਰਟੀ ਦੇ ਰਾਸ਼ਟਰੀ ਮੀਡੀਆ ਵਿਭਾਗ ਦੇ ਇੰਚਾਰਜ ਅਨਿਲ ਬਲੂਨੀ ਸਮੇਤ ਭਾਜਪਾ ਦੇ ਇੱਕ ਵਫ਼ਦ ਦਾ ਕਹਿਣਾ ਹੈ ਕਿ ਕਾਂਗਰਸ ਇੱਕ ਫਰਜ਼ੀ ਵੀਡੀਓ ਰਾਹੀਂ ਪੂਰੀ ਚੋਣ ਪ੍ਰਕਿਰਿਆ ਨੂੰ ਪਟੜੀ ਤੋਂ ਉਤਾਰਨਾ ਚਾਹੁੰਦੀ ਹੈ।

ਇਹ ਵੀ ਪੜ੍ਹੋ – ਅਮਿਤ ਸ਼ਾਹ ਤੇ ਫਰਜ਼ੀ ਵੀਡੀਓ ਮਾਮਲੇ ਚ ਤੇਲੰਗਾਨਾ ਦੇ ਮੁੱਖ ਮੰਤਰੀ ਨੂੰ ਸੰਮਨ, ਦਿੱਲੀ ਪੁਲਿਸ ਕਰੇਗੀ ਪੁੱਛਗਿੱਛ

ਫੇਕ ਵੀਡੀਓ ‘ਤੇ ਕੀ ਬੋਲੇ ਅਮਿਤ ਸ਼ਾਹ?

ਅਸਾਮ ਦੀ ਰਾਜਧਾਨੀ ਗੁਹਾਟੀ ‘ਚ ਅਮਿਤ ਸ਼ਾਹ ਨੇ ਕਿਹਾ ਕਿ ਫਰਜ਼ੀ ਵੀਡੀਓ ਨੂੰ ਲੈ ਕੇ ਵਿਰੋਧੀ ਧਿਰ ਦੀ ਨਿਰਾਸ਼ਾ ਅਤੇ ਹਤਾਸ਼ਾ ਇਸ ਪੱਧਰ ‘ਤੇ ਪਹੁੰਚ ਗਈ ਹੈ ਕਿ ਉਨ੍ਹਾਂ ਨੇ ਮੇਰੀ ਅਤੇ ਭਾਜਪਾ ਦੇ ਕੁਝ ਨੇਤਾਵਾਂ ਦੀ ਫਰਜ਼ੀ ਵੀਡੀਓ ਬਣਾ ਕੇ ਜਨਤਕ ਕਰ ਦਿੱਤੀ ਹੈ। ਇਸ ਫਰਜ਼ੀ ਵੀਡੀਓ ਨੂੰ ਅੱਗੇ ਭੇਜਣ ਦਾ ਕੰਮ ਉਨ੍ਹਾਂ ਦੇ ਮੁੱਖ ਮੰਤਰੀ ਅਤੇ ਸੂਬਾ ਪ੍ਰਧਾਨ ਨੇ ਵੀ ਕੀਤਾ ਹੈ। ਖੁਸ਼ਕਿਸਮਤੀ ਨਾਲ, ਮੈਂ ਜੋ ਕਿਹਾ ਉਹ ਵੀ ਰਿਕਾਰਡ ਕੀਤਾ ਗਿਆ ਸੀ। ਅਸੀਂ ਉਹ ਰਿਕਾਰਡ ਸਭ ਦੇ ਸਾਹਮਣੇ ਰੱਖਿਆ, ਜਿਸ ਨਾਲ ਸਭ ਕੁਝ ਸਪੱਸ਼ਟ ਹੋ ਗਿਆ ਅਤੇ ਅੱਜ ਕਾਂਗਰਸ ਦੇ ਪ੍ਰਮੁੱਖ ਨੇਤਾ ਅਪਰਾਧਿਕ ਅਪਰਾਧਾਂ ਦਾ ਸਾਹਮਣਾ ਕਰ ਰਹੇ ਹਨ।

ਮੁੰਬਈ ‘ਚ ਕਈ ਲੋਕਾਂ ਖਿਲਾਫ ਮਾਮਲਾ ਦਰਜ

ਉੱਧਰ, ਮੁੰਬਈ ਪੁਲਿਸ ਨੇ ਮਹਾਰਾਸ਼ਟਰ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਹੈਂਡਲ ਅਤੇ 16 ਹੋਰਾਂ ਖਿਲਾਫ ਫਰਜ਼ੀ ਵੀਡੀਓ ਸ਼ੇਅਰ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਸੋਮਵਾਰ ਨੂੰ ਬਾਂਦਰਾ ਕੁਰਲਾ ਕੰਪਲੈਕਸ ਸਾਈਬਰ ਪੁਲਿਸ ਸਟੇਸ਼ਨ ‘ਚ ਮੁੰਬਈ ਭਾਜਪਾ ਦੇ ਕਾਰਜਕਾਰੀ ਪ੍ਰਤੀਕ ਕਾਰਪੇ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ।

Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
Stories