ਜੰਮੂ-ਕਸ਼ਮੀਰ ਤੋਂ ਬਾਅਦ ਮਨੀਪੁਰ ‘ਤੇ ਅਮਿਤ ਸ਼ਾਹ ਨੇ ਲਿਆ ਐਕਸ਼ਨ, ਬੁਲਾਈ ਹਾਈ ਲੈਵਲ ਮੀਟਿੰਗ

Updated On: 

17 Jun 2024 13:17 PM

Amit Shah High Level Meeting: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਣੀਪੁਰ ਦੇ ਮੁੱਦੇ 'ਤੇ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸ਼ਾਮ 4 ਵਜੇ ਸੂਬੇ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੈ। ਮੀਟਿੰਗ ਵਿੱਚ ਮਣੀਪੁਰ ਦੇ ਮੁੱਖ ਮੰਤਰੀ ਐਨ ਵਰਿੰਦਰ ਸਿੰਘ ਮੌਜੂਦ ਰਹਿਣਗੇ। ਕੱਲ੍ਹ ਮਣੀਪੁਰ ਦੀ ਰਾਜਪਾਲ ਅਨੁਸੂਈਆ ਉਈਕੇ ਨੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਸੀ।

ਜੰਮੂ-ਕਸ਼ਮੀਰ ਤੋਂ ਬਾਅਦ ਮਨੀਪੁਰ ਤੇ ਅਮਿਤ ਸ਼ਾਹ ਨੇ ਲਿਆ ਐਕਸ਼ਨ, ਬੁਲਾਈ ਹਾਈ ਲੈਵਲ ਮੀਟਿੰਗ

ਅਮਿਤ ਸ਼ਾਹ ਨੇ ਮਣੀਪੁਰ 'ਤੇ ਬੁਲਾਈ ਹਾਈ ਲੈਵਲ ਮੀਟਿੰਗ

Follow Us On

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸ਼ਾਮ 4 ਵਜੇ ਮਨੀਪੁਰ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਮਣੀਪੁਰ ਵਿੱਚ ਪਿਛਲੇ ਇੱਕ ਸਾਲ ਤੋਂ ਜਾਤੀ ਹਿੰਸਾ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਮਣੀਪੁਰ ਦੇ ਮੁੱਖ ਮੰਤਰੀ ਐਨ ਵਰਿੰਦਰ ਸਿੰਘ ਦੇ ਨਾਲ ਰਾਜ ਦੇ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀ ਮੌਜੂਦ ਹੋਣਗੇ। ਕੱਲ੍ਹ ਮਣੀਪੁਰ ਦੀ ਰਾਜਪਾਲ ਅਨੁਸੂਈਆ ਉਈਕੇ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।

ਇਸ ਤੋਂ ਪਹਿਲਾਂ 10 ਜੂਨ ਨੂੰ ਆਰਐੱਸਐੱਸ ਮੁਖੀ ਮੋਹਨ ਭਾਗਵਤ ਨੇ ਮਣੀਪੁਰ ‘ਚ ਹਿੰਸਾ ‘ਤੇ ਚਿੰਤਾ ਪ੍ਰਗਟਾਈ ਸੀ। ਨਾਗਪੁਰ ਵਿੱਚ ਸੰਘ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ਮਣੀਪੁਰ ਪਿਛਲੇ ਇੱਕ ਸਾਲ ਤੋਂ ਸ਼ਾਂਤੀ ਦੀ ਉਡੀਕ ਕਰ ਰਿਹਾ ਹੈ। 10 ਸਾਲ ਪਹਿਲਾਂ ਮਨੀਪੁਰ ਵਿੱਚ ਸ਼ਾਂਤੀ ਸੀ। ਅਜਿਹਾ ਲੱਗ ਰਿਹਾ ਸੀ ਕਿ ਉੱਥੇ ਬੰਦੂਕ ਕਲਚਰ ਖਤਮ ਹੋ ਗਿਆ ਹੈ, ਪਰ ਅਚਾਨਕ ਸੂਬੇ ‘ਚ ਹਿੰਸਾ ਦੇਖਣ ਨੂੰ ਮਿਲੀ। ਮਨੀਪੁਰ ਦੀ ਸਥਿਤੀ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਨ ਦੀ ਲੋੜ ਹੈ ਅਤੇ ਚੋਣ ਬਿਆਨਬਾਜ਼ੀ ਤੋਂ ਉੱਪਰ ਉੱਠ ਕੇ ਦੇਸ਼ ਨੂੰ ਦਰਪੇਸ਼ ਸਮੱਸਿਆਵਾਂ ‘ਤੇ ਧਿਆਨ ਦੇਣ ਦੀ ਲੋੜ ਹੈ। ਅਸ਼ਾਂਤੀ ਜਾਂ ਤਾਂ ਭੜਕੀ ਜਾਂ ਭੜਕਾਈ ਗਈ, ਪਰ ਮਨੀਪੁਰ ਸੜ ਰਿਹਾ ਹੈ ਅਤੇ ਲੋਕ ਇਸ ਹਿੰਸਕ ਗਰਮੀ ਦਾ ਸਾਹਮਣਾ ਕਰ ਰਹੇ ਹਨ।

ਪਿਛਲੇ ਇੱਕ ਸਾਲ ਤੋਂ ਸੜ ਰਿਹਾ ਹੈ ਮਣੀਪੁਰ

ਪਿਛਲੇ ਸਾਲ 3 ਮਈ ਨੂੰ ਮਣੀਪੁਰ ਵਿੱਚ ਜਾਤੀ ਹਿੰਸਾ ਭੜਕ ਗਈ ਸੀ। ਬਹੁਗਿਣਤੀ ਮੈਤਈ ਭਾਈਚਾਰੇ ਨੂੰ ਅਨੁਸੂਚਿਤ ਜਨਜਾਤੀ ਦਾ ਦਰਜਾ ਦਿੱਤੇ ਜਾਣ ਦੀ ਮੰਗ ਦੇ ਵਿਰੋਧ ਵਿੱਚ ਰਾਜ ਦੇ ਪਹਾੜੀ ਜ਼ਿਲ੍ਹਿਆਂ ਵਿੱਚ ਕਬਾਇਲੀ ਏਕਤਾ ਮਾਰਚ ਕੱਢਿਆ ਗਿਆ। ਇਸ ਦੌਰਾਨ ਹਿੰਸਾ ਹੋ ਗਈ ਸੀ। ਇਸ ਭਿਆਨਕ ਅੱਗ ਵਿੱਚ ਕੂਕੀ ਅਤੇ ਮੈਤਈ ਭਾਈਚਾਰਿਆਂ ਦੇ 220 ਤੋਂ ਵੱਧ ਲੋਕ ਅਤੇ ਸੁਰੱਖਿਆ ਕਰਮਚਾਰੀ ਮਾਰੇ ਗਏ ਸਨ। ਮਨੀਪੁਰ ਵਿੱਚ ਮੈਤਈ ਭਾਈਚਾਰੇ ਦੀ ਗਿਣਤੀ ਲਗਭਗ 53 ਫੀਸਦੀ ਹੈ। ਇਹ ਭਾਈਚਾਰਾ ਇੰਫਾਲ ਘਾਟੀ ਵਿੱਚ ਰਹਿੰਦਾ ਹੈ, ਜਦੋਂ ਕਿ ਆਦਿਵਾਸੀ ਭਾਈਚਾਰੇ ਵਿੱਚ ਨਾਗਾ ਅਤੇ ਕੂਕੀ ਜਾਤੀਆਂ ਸ਼ਾਮਲ ਹਨ। ਇਨ੍ਹਾਂ ਦੀ ਗਿਣਤੀ 40 ਫੀਸਦੀ ਦੇ ਕਰੀਬ ਹੈ। ਇਹ ਸਾਰੇ ਮੁੱਖ ਤੌਰ ‘ਤੇ ਪਹਾੜੀ ਜ਼ਿਲ੍ਹਿਆਂ ਵਿਚ ਰਹਿੰਦੇ ਹਨ।

ਇਹ ਵੀ ਪੜ੍ਹੋ – ਭਾਰਤ ਨਾਲ ਮਿਲ ਕੇ ਕੰਮ ਕਰੇਗਾ ਕੈਨੇਡਾ, PM ਮੋਦੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਜਸਟਿਨ ਟਰੂਡੋ

ਜੰਮੂ-ਕਸ਼ਮੀਰ ਦੀ ਸੁਰੱਖਿਆ ਨੂੰ ਲੈ ਕੇ ਵੀ ਹੋ ਚੁੱਕੀ ਹੈ ਉੱਚ ਪੱਧਰੀ ਬੈਠਕ

ਉੱਧਰ, ਬੀਤੇ ਕੱਲ੍ਹ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੀ ਸੁਰੱਖਿਆ ਨੂੰ ਲੈ ਕੇ ਵੀ ਉੱਚ ਪੱਧਰੀ ਮੀਟਿੰਗ ਕੀਤੀ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ਬੁਲਾਈ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਅੱਤਵਾਦ ਨੂੰ ਕੁਚਲਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ। ਅੱਤਵਾਦ ਦੇ ਸਮਰਥਕਾਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਅਮਰਨਾਥ ਯਾਤਰਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸ ਉੱਚ ਪੱਧਰੀ ਮੀਟਿੰਗ ਵਿੱਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਐਨਐਸਏ ਅਜੀਤ ਡੋਭਾਲ, ਸੈਨਾ ਮੁਖੀ ਮਨੋਜ ਪਾਂਡੇ ਅਤੇ ਖੁਫੀਆ ਵਿਭਾਗ ਅਤੇ ਸੁਰੱਖਿਆ ਬਲਾਂ ਦੇ ਅਧਿਕਾਰੀ ਮੌਜੂਦ ਸਨ।

Exit mobile version