ਕਾਂਗਰਸ ਸੰਸਦ ਮੈਂਬਰ ਧੀਰਜ ਸਾਹੂ ਦੇ ਘਰ ਕਰੋੜਾਂ ਦੀ ਨਕਦੀ ਮਿਲਣ ‘ਤੇ ਅਮਿਤ ਸ਼ਾਹ ਦਾ ਬਿਆਨ, ਕਿਹਾ- ਇੰਡੀਆ ਗਠਜੋੜ ਦੇ ਨੇਤਾ ਕਿਉਂ ਹਨ ਚੁੱਪ ?
ਕਾਂਗਰਸ ਸੰਸਦ ਮੈਂਬਰ ਧੀਰਜ ਸਾਹੂ ਦੇ ਘਰੋਂ ਕਰੋੜਾਂ ਦੀ ਨਕਦੀ ਬਰਾਮਦ ਹੋਣ ਨੂੰ ਲੈ ਕੇ ਭਾਜਪਾ ਨੇ ਇੰਡੀਆ ਗਠਜੋੜ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ 'ਤੇ ਰਾਹੁਲ ਗਾਂਧੀ ਅਤੇ ਹੋਰ ਨੇਤਾਵਾਂ ਤੋਂ ਜਵਾਬ ਮੰਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹੈਰਾਨੀ ਪ੍ਰਗਟਾਈ ਅਤੇ ਇਸ ਮੁੱਦੇ ਨੂੰ ਲੋਕਾਂ ਤੱਕ ਲਿਜਾਣ ਦੀ ਗੱਲ ਕਹੀ।
ਉੜੀਸਾ ‘ਚ ਕਾਂਗਰਸ ਦੇ ਰਾਜ ਸਭਾ ਮੈਂਬਰ ਧੀਰਜ ਸਾਹੂ ਦੇ ਘਰ ਤੋਂ ਹੁਣ ਤੱਕ 200 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਧੀਰਜ ਸਾਹੂ ਦੇ ਘਰ ਨਕਦੀ ਦੀ ਗਿਣਤੀ ਚੱਲ ਰਹੀ ਹੈ। ਨਕਦੀ ਗਿਣਤੀ ਲਈ ਮਸ਼ੀਨਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਦੇ ਘਰੋਂ ਨਕਦੀ ਜ਼ਬਤ ਕੀਤੇ ਜਾਣ ਨੂੰ ਲੈ ਕੇ ਭਾਜਪਾ ਨੇ ਕਾਂਗਰਸੀ ਸੰਸਦ ਮੈਂਬਰ ‘ਤੇ ਨਿਸ਼ਾਨਾ ਸਾਧਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹੈਰਾਨੀ ਪ੍ਰਗਟਾਈ ਅਤੇ ਇਸ ਮੁੱਦੇ ਨੂੰ ਲੋਕਾਂ ਤੱਕ ਲਿਜਾਣ ਦੀ ਗੱਲ ਕਹੀ।
ਭ੍ਰਿਸ਼ਟਾਚਾਰ ‘ਤੇ ਪੂਰਾ ਇੰਡੀਆ ਗਠਜੋੜ ਚੁੱਪ ਕਿਉਂ ?
ਪਟਨਾ ‘ਚ ਅਮਿਤ ਸ਼ਾਹ ਨੇ ਕਿਹਾ ਕਿ ਮੈਂ ਬਹੁਤ ਹੈਰਾਨ ਹਾਂ। ਆਜ਼ਾਦੀ ਤੋਂ ਲੈ ਕੇ ਹੁਣ ਤੱਕ ਕਿਸੇ ਵੀ ਸੰਸਦ ਮੈਂਬਰ ਦੇ ਘਰੋਂ ਇੰਨੀ ਵੱਡੀ ਰਕਮ ਬਰਾਮਦ ਨਹੀਂ ਹੋਈ ਹੈ ਪਰ ਇਸ ਭ੍ਰਿਸ਼ਟਾਚਾਰ ‘ਤੇ ਪੂਰਾ ਇੰਡੀਆ ਗਠਜੋੜ ਚੁੱਪ ਹੈ। ਮੈਂ ਸਮਝਦਾ ਹਾਂ ਕਿ ਇਹ ਕਾਂਗਰਸ ਦਾ ਸੁਭਾਅ ਹੈ। ਕਿਉਂਕਿ ਭ੍ਰਿਸ਼ਟਾਚਾਰ ਉਨ੍ਹਾਂ ਦੇ ਸੁਭਾਅ ਵਿੱਚ ਹੈ, ਪਰ ਜੇਡੀਯੂ, ਆਰਜੇਡੀ, ਡੀਐਮਕੇ ਅਤੇ ਸਪਾ ਸਭ ਚੁੱਪ ਬੈਠੇ ਹਨ। ਹੁਣ ਮੈਂ ਸਮਝ ਗਿਆ ਹਾਂ ਕਿ ਪੀਐਮ ਮੋਦੀ ਦੇ ਖਿਲਾਫ ਮੁਹਿੰਮ ਕਿਉਂ ਚਲਾਈ ਗਈ ਸੀ, ਕਿ ਏਜੰਸੀਆਂ ਦੀ ਦੁਰਵਰਤੋਂ ਹੋ ਰਹੀ ਹੈ।
#WATCH | On over Rs 200 crore cash recovered in the raid on Congress MP Dheeraj Sahu, Union Minister Amit Shah says, “I am very surprised. After independence, such a large amount of cash has been seized from an MP’s house. Crores of rupees have been recovered but the whole INDI pic.twitter.com/Rph7Xdhljh
— ANI (@ANI) December 10, 2023
ਇਹ ਵੀ ਪੜ੍ਹੋ
ਅਜਿਹਾ ਇਸ ਲਈ ਕੀਤਾ ਗਿਆ ਕਿਉਂਕਿ ਉਨ੍ਹਾਂ ਦੇ ਮਨ ਵਿੱਚ ਇਹ ਡਰ ਸੀ ਕਿ ਉਨ੍ਹਾਂ ਦੇ ਭ੍ਰਿਸ਼ਟਾਚਾਰ ਦੇ ਸਾਰੇ ਰਾਜ਼ ਉਜਾਗਰ ਹੋ ਜਾਣਗੇ। ਰਾਹੁਲ ਗਾਂਧੀ ਤੋਂ ਲੈ ਕੇ ਇੰਡੀਆ ਗਠਜੋੜ ਦੇ ਸਾਰੇ ਨੇਤਾਵਾਂ ਨੂੰ ਇਸ ਮੁੱਦੇ ‘ਤੇ ਜਵਾਬ ਦੇਣਾ ਚਾਹੀਦਾ ਹੈ। ਅਸੀਂ ਇਸ ਮੁੱਦੇ ਨੂੰ ਲੋਕਾਂ ਤੱਕ ਲੈ ਕੇ ਜਾਵਾਂਗੇ।
ਕਾਂਗਰਸ ਅਤੇ ਇੰਡੀਆ ਗਠਜੋੜ ਨੂੰ ਘੇਰਿਆ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੂਰਬੀ ਖੇਤਰੀ ਪ੍ਰੀਸ਼ਦ ਦੀ 26ਵੀਂ ਬੈਠਕ ‘ਚ ਹਿੱਸਾ ਲੈਣ ਲਈ ਪਟਨਾ ਪਹੁੰਚੇ ਸਨ। ਇਸ ਦੌਰਾਨ ਇੱਕ ਸਵਾਲ ਦੇ ਜਵਾਬ ‘ਚ ਉਨ੍ਹਾਂ 200 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਦੀ ਬਰਾਮਦਗੀ ਦੇ ਮੁੱਦੇ ‘ਤੇ ਕਾਂਗਰਸ ਅਤੇ ਇੰਡੀਆ ਗਠਜੋੜ ਨੂੰ ਘੇਰਿਆ। ਇਸ ਤੋਂ ਪਹਿਲਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਬਿਹਾਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਦੀ ਮੰਗ ਕੀਤੀ ਸੀ।